Home Amritsar ਆਮ ਆਦਮੀ ਪਾਰਟੀ ਦਾ ਕੁਨਬਾ ਦਿਨੋ ਦਿਨ ਵੱਧਦਾ ਜਾ ਰਿਹਾ – ਈ.ਟੀ.ਓ. PunjabAmritsar ਆਮ ਆਦਮੀ ਪਾਰਟੀ ਦਾ ਕੁਨਬਾ ਦਿਨੋ ਦਿਨ ਵੱਧਦਾ ਜਾ ਰਿਹਾ – ਈ.ਟੀ.ਓ. By arjan - 07/08/2023 32 0 FacebookTwitterPinterestWhatsApp ad here ਆਮ ਆਦਮੀ ਪਾਰਟੀ ਦਾ ਕੁਨਬਾ ਦਿਨੋ ਦਿਨ ਵੱਧਦਾ ਜਾ ਰਿਹਾ – ਈ.ਟੀ.ਓ. ਪਿੰਡ ਸੈਦੋਂ ਲਹਿਲ ਦੀ ਸਮੂਹ ਪੰਚਾਇਤ ਕਾਂਗਰਸ ਛੱਡ ਕੇ ਆਪ ਵਿੱਚ ਹੋਈ ਸ਼ਾਮਲ ਅੰਮ੍ਰਿਤਸਰ, 5 ਅਗਸਤ 2023( ਮਨਪ੍ਰੀਤ ਸਿੰਘ ਅਰੋੜਾ)ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਦੀ ਸਰਕਾਰ ਦੇ ਕੰਮਾਂ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਆਮ ਆਦਮੀ ਪਾਰਟੀ ਵਿਕਾਸ ਦੀ ਰਾਜਨੀਤੀ ਕਰ ਰਹੀ ਹੈ ਅਤੇ ਬਿਨਾਂ ਕਿਸੇ ਪੱਖਪਾਤ ਦੇ ਸੂਬੇ ਦਾ ਵਿਕਾਸ ਕੀਤਾ ਜਾ ਰਿਹਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਸੈਦੋਂ ਲਹਿਲ ਦੀ ਸਮੂਹ ਪੰਚਾਇਤ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਦੇ ਸਮੇਂ ਕੀਤਾ। ਉਨਾਂ ਕਿਹਾ ਕਿ ਸਾਡੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਸਾਡੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨਾਂ ਦੱਸਿਆ ਕਿ ਪਿੰਡ ਸੈਦੋਂ ਲਹਿਲ ਦੀ ਸਮੂਹ ਪੰਚਾਇਤ ਜਿਸ ਵਿੱਚ ਸਰਪੰਚ ਸ: ਧਰਮਿੰਦਰ ਸਿੰਘ, ਮੈਂਬਰ ਪੰਚਾਇਤ ਗੁਰਦਿਆਲ ਸਿੰਘ, ਸ: ਪ੍ਰੇਮ ਸਿੰਘ, ਸ: ਹਰਚਰਨ ਸਿੰਘ, ਸ: ਹਜ਼ੂਰ ਸਿੰਘ, ਸ: ਦਿਲਬਾਗ ਸਿੰਘ, ਸ: ਸੰਤੋਖ ਸਿੰਘ, ਸ: ਹਰਜੀਤ ਸਿੰਘ ਅਤੇ ਸ: ਸਤਨਾਮ ਸਿੰਘ ਕਾਂਗਰਸ ਨੂੰ ਛੱਡ ਕੇ ਆਪਣੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਸ: ਈ.ਟੀ.ਓ. ਨੇ ਸ਼ਾਮਲ ਹੋਣ ਵਾਲੀ ਪੰਚਾਇਤ ਨੂੰ ਵਿਸ਼ਵਾਸ਼ ਦਿਵਾਇਆ ਕਿ ਆਮ ਆਦਮੀ ਪਾਰਟੀ ਵਿੱਚ ਤੁਹਾਡਾ ਪੂਰਾ ਬਣਦਾ ਮਾਨ ਸਤਿਕਾਰ ਕੀਤਾ ਜਾਵੇਗ ਅਤੇ ਉਨਾਂ ਕਿਹਾ ਕਿ ਪਿੰਡ ਸੈਦੋਂ ਲਹਿਲ ਦੇ ਵਿਕਾਸ ਕਾਰਜ ਪਹਿਲ ਦੇ ਆਧਾਰ ਤੇ ਕੀਤੇ ਜਾਣਗੇ। ਉਨਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਆਗੂ ਸ: ਮੇਜ਼ਰ ਸਿੰਘ ਦੀ ਅਗਵਾਈ ਹੇਂਠ ਇਹ ਸਮੂਹ ਪੰਚਾਇਤ ਸਾਡੀ ਪਾਰਟੀ ਵਿੱਚ ਸ਼ਾਮਲ ਹੋਈ ਹੈ। ਇਸ ਮੌਕੇ ਸੂਬੇਦਾਰ ਸ਼ਨਾਖ ਸਿੰਘ, ਸ: ਸਤਿੰਦਰ ਸਿੰਘ, ਸ: ਸੁਖਵਿੰਦਰ ਸਿੰਘ,ਸ: ਗੁਰਜਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਵਰਕਰ ਹਾਜ਼ਰ ਸਨ। ਕੈਪਸ਼ਨ : ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਪਿੰਡ ਸੈਦੋਂ ਲਹਿਲ ਦੀ ਸਮੂਹ ਪੰਚਾਇਤ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ। ad here