Home Kapurthala ਐਸ.ਐਮ.ਓ ਸਿਵਲ ਹਸਪਤਾਲ ਫਗਵਾੜਾ ਡਾ ਪਰਮਿੰਦਰ ਕੌਰ ਨੂੰ ਮੰਗ ਪੱਤਰ ਦਿੰਦੇ...

ਐਸ.ਐਮ.ਓ ਸਿਵਲ ਹਸਪਤਾਲ ਫਗਵਾੜਾ ਡਾ ਪਰਮਿੰਦਰ ਕੌਰ ਨੂੰ ਮੰਗ ਪੱਤਰ ਦਿੰਦੇ ਹੋਏ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀ

22
0
ad here
ads
ads

ਫਗਵਾੜਾ 22 ਮਾਰਚ ( ਪ੍ਰੀਤੀ ਜੱਗੀ ) ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀ ਪੰਜਾਬ ਸਰਕਾਰ ਵੱਲੋਂ ਮੰਨੀਂਆਂ ਹੋਈਆਂ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਜੋਂ ਐਨ.ਐਚ.ਐਮ ਕਰਮਚਾਰੀਆਂ ਵੱਲੋਂ ਮਿਤੀ 24-03-25 ਤੋਂ 26-03-25 ਤੱਕ ਤਿੰਨ ਦਿਨਾਂ ਕੰਮ ਛੱਡੋ/ਪੈੱਨ ਡਾਊਨ ਹੜਤਾਲ ਤੇ ਜਾਣ ਦਾ ਫੈਸਲਾ ਪਿਛਲੇ ਦਿਨੀਂ ਐਨ.ਐਚ.ਐਮ ਇੰਪਲਾਇਜ ਯੂਨੀਅਨ ਪੰਜਾਬ ਦੀ ਆਨ ਲਾਈਨ ਮੀਟਿੰਗ ਡਾ ਵਾਹਿਦ ਮੁਹੰਮਦ ਸੂਬਾ ਪ੍ਰਧਾਨ ਦੀ ਅਗਵਾਈ ਹੇਠ ਹੋਈ,ਇਸ ਮੀਟਿੰਗ ਦੌਰਾਨ ਸੂਬਾ ਕਮੇਟੀ ਮੈਂਬਰਾਂ ਅਤੇ ਵੱਖ ਵੱਖ ਜਿਲਿਆਂ ਦੇ ਆਗੂਆਂ ਨੇ ਭਾਗ ਲਿਆ ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ.ਵਾਹਿਦ ਮੁਹੰਮਦ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਦੇ ਪ੍ਰਮੱਖ ਸਕੱਤਰ ਨੇ ਮਿਤੀ 31/01/2025 ਨੂੰ ਪੱਤਰ ਜਾਰੀ ਕਰਕੇ ਦੋ ਮਹੀਨਿਆਂ ਦੇ ਅੰਦਰ-ਅੰਦਰ ਤਨਖਾਹਾਂ ਵਿੱਚ ਵਾਧੇ ਅਤੇ ਕਮਾਈ ਛੁੱਟੀ ਦੇਣ ਦਾ ਵਾਅਦਾ ਕੀਤਾ ਸੀ ਪਰੰਤੂ ਬੜੇ ਹੀ ਦੁੱਖ ਦੀ ਗੱਲ ਹੈ ਕਿ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਇਹਨਾਂ ਮੰਗਾਂ ਨੂੰ ਪੂਰਾ ਕਰਨ ਸਬੰਧੀ ਕੋਈ ਵੀ ਪੱਤਰ ਜਾਰੀ ਨਹੀਂ ਕੀਤਾ ਜਿਸ ਕਾਰਨ ਐਨ.ਐਚ.ਐਮ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਕਰਮਚਾਰੀ ਭਾਰੀ ਸਦਮੇ ਵਿਚ ਹਨ ਜਿਸ ਦੇ ਰੋਸ ਵਜੋਂ ਐਨ.ਐਚ.ਐਮ ਕਰਮਚਾਰੀਆਂ ਵੱਲੋਂ ਮਿਤੀ 24-03-25 ਤੋਂ 26-03-25 ਤੱਕ ਕੰਮ ਛੱਡੋ/ਪੈੱਨ ਡਾਊਨ ਹੜਤਾਲ ਤੇ ਜਾਣ ਦਾ ਫੈਸਲਾ ਕੀਤਾ ਅਤੇ ਇਹਨਾਂ ਤਿੰਨ ਦਿਨਾਂ ਦੀ ਕੰਮ ਛੱਡੋ ਹੜਤਾਲ ਦੌਰਾਨ ਐਨ.ਐਚ.ਐਮ ਕਰਮਚਾਰੀਆਂ ਸਿਹਤ ਸੰਸਥਾਵਾਂ ਵਿਖੇ ਐਨ.ਸੀ.ਡੀ ਸਕਰੀਨਿੰਗ ਕੰਪੇਨ,ਟੀ ਬੀ ਕੰਪੇਨ, ਓ.ਪੀ.ਡੀ,ਕਲੀਨੀਕਲ ਡਿਊਟੀਆਂ, ਦਫਤਰੀ ਰਿਪੋਰਟਿੰਗ ਦਾ ਕੰਮ,ਆਨ ਲਾਈਨ ਅਤੇ ਆਫ ਲਾਈਨ ਟਰੇਨਿੰਗਾਂ ਦਾ ਕੰਮ ਪੂਰੀ ਤਰਾਂ ਠੱਪ ਰੱਖਿਆ ਜਾਵੇਗਾ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਐਨ.ਐਚ.ਐਮ ਕਰਮਚਾਰੀਆਂ ਦੀ ਪਿਛਲੇ ਤਿੰਨ ਸਾਲਾਂ ਤੋਂ ਅਣਦੇਖੀ ਕੀਤੇ ਜਾਣ ਕਾਰਨ ਲੁਧਿਆਣਾ ਵਿਖੇ ਪੰਜਾਬ ਸਰਕਾਰ ਵਿਰੁੱਧ ਘਰ-ਘਰ ਪਰਚੇ ਵੰਡ ਕੇ ਸਰਕਾਰ ਦੀ ਪੋਲ ਖੋਲਣ ਲਈ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਇਸ ਦੌਰਾਨ ਆਗੂਆਂ ਨੇ ਮੰਗ ਕਰਦਿਆਂ ਕਿਹਾ ਕਿ ਐਨ.ਐਚ.ਐਮ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚ ਤੁਰੰਤ ਵਾਧਾ ਕੀਤਾ ਜਾਵੇ ਅਤੇ ਕਮਾਈ ਛੁੱਟੀ ਦਾ ਪੱਤਰ ਤੁਰੰਤ ਜਾਰੀ ਕੀਤਾ ਜਾਵੇ ਇਸ ਮੌਕੇ ਡਾਕਟਰ ਪ੍ਰਬਜੋਤ ਜੱਬਲ, ਡਾਕਟਰ ਜਤਿੰਦਰ ਸੰਧੂ, ਰਜੇਸ਼ ਕੁਮਾਰ, ਜਗਦੀਪ ਕੁਮਾਰ, ਕਮਿਊਨਿਟੀ ਹੈਲਥ ਅਫ਼ਸਰ ਆਦਿ ਹਾਜਰ ਸਨ।

ad here
ads
Previous articleपंजाब एंड हरियाणा हाईकोर्ट ने DGP चंडीगढ़ को वकील की हत्या की जांच के लिए SIT गठित करने का आदेश दिया
Next articleਨਗਰ ਨਿਗਮ ਫਗਵਾੜਾ ਵਿਖੇ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੇ ਮੱਦੇਨਜ਼ਰ 31 ਮਾਰਚ ਤੱਕ ਲਗੇਗਾ ਵਿਸ਼ੇਸ਼ ਕੈਂਪ

LEAVE A REPLY

Please enter your comment!
Please enter your name here