Home Amritsar ਔਰਤਾਂ ਦੇ ਸ਼ਸ਼ਕਤੀਕਰਨ ਸਬੰਧੀ ਪਾਰਲੀਮੈਂਟ ਕਮੇਟੀ ਵਲੋਂ ਆਂਗਣਵਾੜੀ ਸੈਂਟਰ ਦਬੁਰਜੀ ਅਤੇ ਸਰਕਾਰੀ...

ਔਰਤਾਂ ਦੇ ਸ਼ਸ਼ਕਤੀਕਰਨ ਸਬੰਧੀ ਪਾਰਲੀਮੈਂਟ ਕਮੇਟੀ ਵਲੋਂ ਆਂਗਣਵਾੜੀ ਸੈਂਟਰ ਦਬੁਰਜੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ ਦਾ ਕੀਤਾ ਦੌਰਾ !

80
0
ad here
ads
ads

ਔਰਤਾਂ ਦੇ ਸ਼ਸ਼ਕਤੀਕਰਨ ਸਬੰਧੀ ਪਾਰਲੀਮੈਂਟ ਕਮੇਟੀ ਵਲੋਂ ਆਂਗਣਵਾੜੀ ਸੈਂਟਰ ਦਬੁਰਜੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ ਦਾ ਕੀਤਾ ਦੌਰਾ !

ਅੰਮ੍ਰਿਤਸਰ 14 ਸਤੰਬਰ (ਮਨਪ੍ਰੀਤ ਸਿੰਘ ਅਰੋੜਾ) ਰਾਜ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਅਤੇ ਆਸ਼ਾ ਵਰਕਰਾਂ ਦੇ ਕੰਮਕਾਜ ਦੀ ਸਥਿਤੀ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਜਾਨਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ ਵਿਖੇ ਔਰਤਾਂ ਦੇ ਸ਼ਸ਼ਕਤੀਕਰਨ ਸਬੰਧੀ ਪਾਰਲੀਮੈਂਟ ਕਮੇਟੀ ਦੀ ਚੇਅਰਪਰਸਨ ਹੀਨਾ ਵਿਜੈਕੁਮਾਰ ਗੈਵਿਟ ਦੀ ਪ੍ਰਧਾਨਗੀ ਹੇਠ ਕਮੇਟੀ ਵਿੱਚ ਸ਼ਾਮਲ ਸੰਸਦ ਮੈਂਬਰਾਂ ਅਤੇ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਇਸਤਰੀ ਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੇਂਡੂ ਵਿਕਾਸ ਵਿਭਾਗ ਪੰਜਾਬ, ਪੰਜਾਬ ਨੈਸ਼ਨਲ ਬੈਂਕ, ਪੰਜਾਬ ਐਂਡ ਸਿੰਧ ਬੈਂਕ ਅਤੇ ਹੋਰ ਬੈਂਕਾਂ ਦੇ ਅਧਿਕਾਰੀਆਂ ਨਾਲ ਭਾਰਤ ਵਿੱਚ ਮਹਿਲਾਵਾਂ ਦੀ ਸਥਿਤੀ ਅਤੇ ਉਨਾਂ ਦੀ ਸ਼ਸ਼ਕਤੀਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿੱਚ ਦੱਸਿਆ ਗਿਆ ਕਿ ਭਾਰਤ ਸਰਕਾਰ ਦੀ ਅਜੀਵਿਕਾ ਮਿਸ਼ਨਰ ਅਧੀਨ ਹੈਲਫ਼ ਹੈਲਪ ਗਰੁੱਪ ਚੱਲ ਰਹੇ ਹਨ। ਜਿਨਾਂ ਵਿੱਚ ਵੱਖ-ਵੱਖ ਕਿੱਤਿਆਂ ਵਿੱਚ ਟ੍ਰੇਨਿੰਗ ਦਿੱਤੀ ਜਾਂਦੀ ਹੈ ਅਤੇ ਔਰਤਾਂ ਨੂੰ ਇਨਾਂ ਗਰੁੱਪਾਂ ਰਾਹੀਂ ਕਰਜਾ ਦੇ ਕੇ ਆਤਮ ਨਿਰਭਰ ਬਣਾਇਆ ਜਾਂਦਾ ਹੈ। ਇਸ ਮੌਕੇ ਸੈਲਫ ਹੈਲਪ ਗਰੁੱਪਾਂ ਵਲੋਂ ਆਪਣੇ ਉਤਪਾਦਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਦੌਰਾਨ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ ਨੇ ਕਿਹਾ ਕਿ ਸੈਲਫ ਹੈਲਪ ਗਰੁੱਪਾਂ ਵਲੋਂ ਤਿਆਰ ਕੀਤੇ ਸਾਮਾਨ ਆਨਲਾਈਨ ਸਾਈਟਾਂ ਜਿਵੇਂ ਕਿ ਐਮਾਜਾਨ ਅਤੇ ਫਲਿਪਕਾਰਟ ’ਤੇ ਵੇਚਣ ਲਈ ਸੁਝਾਅ ਦਿੱਤਾ ਗਿਆ।

ਪਾਰਲੀਮੈਂਟ ਕਮੇਟੀ ਨੇ ਬੈਂਕ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਕਿਹਾ ਕਿ ਹੈਲਫ ਹੈਲਪ ਗਰੁੱਪਾਂ ਵਿਕਸਿਤ ਕਰਨ ਅਤੇ ਇਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਦੂਰ ਕੀਤਾ ਜਾਵੇ। ਇਸ ਦੌਰਾਨ ਪਾਰਲੀਮੈਂਟ ਕਮੇਟੀ ਦੇ ਸੰਸਦ ਮੈਂਬਰਾਂ ਵਲੋਂ ਪੰਜਾਬ ਸਰਕਾਰ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਆਂਗਣਵਾੜੀ ਕੇਂਦਰਾਂ ਵਲੋਂ ਵਧੀਆ ਕੰਮ ਕੀਤਾ ਜਾ ਰਿਹਾ ਹੈ ਅਤੇ ਸਕੂਲੀ ਬੱਚਿਆਂ ਮਿਡ ਡੇ ਮੀਲ ਦੀ ਗੁਣਵੱਤਾ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਪਾਰਲੀਮੈਂਟ ਕਮੇਟੀ ਵਲੋਂ ਆਪਣੇ ਸਕੂਲ ਦੌਰੇ ਦੌਰਾਨ ਸਕੂਲੀ ਬੱਚਿਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਸਰਕਾਰ ਵਲੋਂ ਚੰਗੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ।

ad here
ads

ਔਰਤਾਂ ਦੇ ਸ਼ਸ਼ਕਤੀਕਰਨ ਸਬੰਧੀ ਪਾਰਲੀਮੈਂਟ ਕਮੇਟੀ ਦੇ ਸੰਸਦ ਮੈਂਬਰਾਂ ਵਲੋਂ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਆਂਗਣਵਾੜੀ ਸੈਂਟਰ ਦਬੁਰਜੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ ਦਾ ਦੌਰਾ ਕੀਤਾ ਗਿਆ ਅਤੇ ਆਪਣੇ ਦੌਰਾ ਦੌਰਾਨ ਨੰਵ ਜੰਮੇ ਬੱਚਿਆਂ ਬਾਰੇ ਗੰਭੀਰ ਚਿੰਤਾ ਜਾਹਿਰ ਕੀਤੀ !

ad here
ads
Previous articleIn view of Kisan Milni and Sarkar Sanatkar Milni, Commissioner of Police !
Next articleਅੰਮ੍ਰਿਤਸਰ ਵਿੱਚ ਸਮਰਪਿਤ ਟੂਰਿਜ਼ਮ ਪੁਲਿਸ ਯੂਨਿਟ ਦਾ ਹੋਵੇਗਾ ਗਠਨ !

LEAVE A REPLY

Please enter your comment!
Please enter your name here