ਚੰਡੀਗੜ੍ਹ, 30 ਅਪ੍ਰੈਲ, 2024
ਕਾਂਗਰਸ ਨੇ ਮੰਗਲਵਾਰ ਨੂੰ ਲੋਕ ਸਭਾ ਚੋਣਾਂ 2024 ਲਈ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਮਹਾਰਾਸ਼ਟਰ ਰਾਜਾਂ ਲਈ ਚਾਰ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ।
ਰਾਜ ਬੱਬਰ ਨੂੰ ਹਰਿਆਣਾ ਦੇ ਗੁੜਗਾਓਂ ਤੋਂ ਮੈਦਾਨ ਵਿਚ ਉਤਾਰਿਆ ਗਿਆ ਹੈ। ਆਨੰਦ ਸ਼ਰਮਾ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਤੋਂ ਚੋਣ ਲੜਨ ਲਈ ਪਾਰਟੀ ਦੀ ਪਸੰਦ ਹਨ।
ਸਤਪਾਲ ਰਾਏਜ਼ਾਦਾ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਤੋਂ ਚੋਣ ਲੜਨਗੇ ਜਦਕਿ ਭੂਸ਼ਣ ਪਾਟਿਲ ਨੂੰ ਮਹਾਰਾਸ਼ਟਰ ਦੇ ਉੱਤਰੀ ਮੁੰਬਈ ਤੋਂ ਚੋਣ ਲੜਨ ਲਈ ਨਾਮਜ਼ਦ ਕੀਤਾ ਗਿਆ ਹੈ।