ਕਾਂਗਰਸ ਨੇ ਲੋਕ ਸਭਾ ਚੋਣਾਂ ਲਈ 4 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਪੰਜਾਬ ਵਿਚ 1 ਜੂਨ ਨੂੰ ਵੋਟਾਂ ਪੈਣੀਆਂ ਹਨ। ਜਾਰੀ ਕੀਤੀ ਗਈ ਸੂਚੀ ਅਨੁਸਾਰ ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ, ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜੀਰਾ, ਆਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਅਤੇ ਲੁਧਿਆਣਾ ਤੋਂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।