ਫਗਵਾੜਾ 19 ਮਾਰਚ ( ਪ੍ਰੀਤੀ ਜੱਗੀ ) ਬਲਾਕ ਕਾਂਗਰਸ ਫਗਵਾੜਾ ਜ਼ਿਲਾ ਕਪੂਰਥਲਾ ਵਲੋਂ ਅੱਜ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਭਾਰਤੀ ਚੋਣ ਕਮਿਸ਼ਨ ਦੇ ਨਾਂ ਮੰਗ ਪੱਤਰ ਐਸ.ਡੀ.ਐਮ. ਫਗਵਾੜਾ ਜਸ਼ਨਜੀਤ ਸਿੰਘ ਨੂੰ ਦਿੱਤਾ ਗਿਆ। ਜਿਸ ਵਿਚ ਕੇਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਚੋਣ ਮੈਨੀਫੇਸਟੋ ਵਿੱਚ ਕੀਤੇ ਵਾਅਦੇ ਪੂਰੇ ਨਾ ਕਰਨ ਦੀ ਗੱਲ ਕਹੀ ਗਈ ਹੈ। ਇਸ ਮੌਕੇ ਗੱਲਬਾਤ ਕਰਦਿਆਂ ਜਿਲ੍ਹਾ ਕਾਂਗਰਸ ਸਕੱਤਰ ਕਰਮਜੀਤ ਸਿੰਘ ਬਿੱਟੂ ਨੇ ਦੱਸਿਆ ਕਿ ਕੇਂਦਰ ਦੀ ਸੱਤਾ ‘ਤੇ ਕਾਬਿਜ ਮੋਦੀ ਸਰਕਾਰ ਨੇ 1014 ਦੀਆਂ ਲੋਕਸਭਾ ਚੋਣਾਂ ਦੌਰਾਨ ਦੇਸ਼ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਵਿਦੇਸ਼ਾਂ ਵਿਚ ਜਮਾ ਕਾਲਾ ਪੈਸਾ ਵਾਪਸ ਲਿਆਉਂਦਾ ਜਾਵੇਗਾ ਅਤੇ ਹਰੇਕ ਭਾਰਤੀ ਦੇ ਖਾਤੇ ਵਿੱਚ 15-15 ਲੱਖ ਰੁਪਏ ਪਾਏ ਜਾਣਗੇ। ਭਾਜਪਾ ਹੁਣ ਤੀਸਰੀ ਵਾਰ ਕੇਂਦਰ ਦੀ ਸੱਤਾ ਵਿੱਚ ਆਈ ਹੈ ਪਰ ਹਾਲੇ ਤੱਕ ਪੰਦਰਾਂ ਲੱਖ ਰੁਪਏ ਕਿਸੇ ਦੇ ਖਾਤੇ ਵਿਚ ਨਹੀਂ ਪਾਏ ਗਏ ਹਨ। ਮੋਦੀ ਸਰਕਾਰ ਇਸ ਤੋਂ ਮੁੱਕਰ ਰਹੀ ਹੈ। ਇਸੇ ਤਰਾਂ ਪੰਜਾਬ ਅੰਦਰ ‘ਆਪ’ ਸਰਕਾਰ ਨੇ ਸਾਲ 2022 ਦੀਆਂ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਕਿਹਾ ਸੀ ਕਿ ਹਰੇਕ ਔਰਤ ਦੇ ਖਾਤੇ ਵਿੱਚ ਇੱਕ ਹਜਾਰ ਰੁਪਏ ਮਹੀਨਾ ਭੱਤਾ ਦਿੱਤਾ ਜਾਵੇਗਾ ਪਰ ਤਿੰਨ ਸਾਲ ਬੀਤ ਜਾਣ ਤੋਂ ਬਾਅਦ ਵੀ ਸਰਕਾਰ ਨੇ ਆਪਣਾ ਉਕਤ ਵਾਅਦਾ ਪੂਰਾ ਨਹੀਂ ਕੀਤਾ ਹੈ। ਇਸ ਲਈ ਭਾਰਤੀ ਚੋਣ ਕਮਿਸ਼ਨਰ ਨੂੰ ਪੁਰਜੋਰ ਅਪੀਲ ਕੀਤੀ ਗਈ ਹੈ ਕਿ ਜਿਨਾਂ ਪਾਰਟੀਆਂ ਨੇ ਝੂਠੀਆਂ ਰੇਓੜੀਆਂ ਵੰਡੀਆਂ ਅਤੇ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈਆਂ ਹਨ, ਉਨਾਂ ਨੂੰ ਤਲਬ ਕੀਤਾ ਜਾਵੇ ਅਤੇ ਅੱਗੇ ਤੋਂ ਫਰੀ ਦਾ ਲਾਲਚ ਦੇ ਕੇ ਵੋਟਾਂ ਨਾ ਲੈਣ ਦੀ ਸਖਤ ਹਦਾਇਤ ਕੀਤੀ ਜਾਵੇ। ਉਹਨਾਂ ਕਿਹਾ ਕਿ ਬਿਹਾਰ ਤੇ ਕਰਨਾਟਕ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਉੱਥੇ ਚੋਣ ਮੈਣੀਫੈਸਟੋ ਜਾਰੀ ਹੋਣ ਤੋਂ ਪਹਿਲਾਂ ਇਸ ਗੱਲ ਤੇ ਨਜ਼ਰ ਰੱਖੀ ਜਾਵੇ ਅਤੇ ਲਾਅ ਕਮੀਸ਼ਨ ਬੋਰਡ ਦੀ ਸਹਾਇਤਾ ਲਈ ਜਾਵੇ। ਸਿਆਸੀ ਪਾਰਟੀਆਂ ਨੂੰ ਸਖਤ ਹਦਾਇਤ ਕੀਤੀ ਜਾਵੇ ਕਿ ਲੋਕਾਂ ਨੂੰ ਫਰੀ ਦੇ ਸਬਜਬਾਗ ਦਿਖਾ ਕੇ ਗੁਮਰਾਹ ਨਾ ਕਰਨ। ਇਸ ਮੌਕੇ ਜਸਵੰਤ ਸਿੰਘ ਨੀਟਾ ਜਗਪਾਲਪੁਰ ਪ੍ਰਧਾਨ ਦਿਹਾਤੀ, ਮਹਿਲਾ ਕਾਂਗਰਸ ਜਿਲ੍ਹਾ ਕਪੂਰਥਲਾ ਦੀ ਪ੍ਰਧਾਨ ਸੰਗੀਤਾ ਧੀਰ, ਬਲਾਕ ਕਾਂਗਰਸ ਫਗਵਾੜਾ ਦੇ ਮੀਤ ਪ੍ਰਧਾਨ ਤੁਲਸੀ ਰਾਮ ਖੋਸਲਾ, ਮੀਤ ਪ੍ਰਧਾਨ ਸੰਜੀਵ ਕੁਮਾਰ ਟੀਟੂ, ਕੌਂਸਲਰ ਸੀਤਾ ਦੇਵੀ, ਸੋਹਨ ਸਿੰਘ ਪਰਮਾਰ, ਜਸਵਿੰਦਰ ਕੌਰ, ਅਮਰਿੰਦਰ ਸਿੰਘ ਪੀ.ਏ. ਅਤੇ ਹੋਰ ਆਗੂ ਹਾਜਰ ਸਨ।
ਤਸਵੀਰ ਸਮੇਤ।