Home Ludhiana ਕੇਂਦਰੀ ਯੋਜਨਾਵਾਂ ਨੂੰ ਹਾਸ਼ੀਏ ‘ਤੇ ਜੀਵਨ ਬਸਰ ਕਰ ਰਹੇ ਲੋਕਾਂ ਤੱਕ ਯਕੀਨੀ...

ਕੇਂਦਰੀ ਯੋਜਨਾਵਾਂ ਨੂੰ ਹਾਸ਼ੀਏ ‘ਤੇ ਜੀਵਨ ਬਸਰ ਕਰ ਰਹੇ ਲੋਕਾਂ ਤੱਕ ਯਕੀਨੀ ਬਣਾਇਆ ਜਾਵੇ – ਸਕੱਤਰ ਕਪਿਲ ਮੀਨਾ ਆਈ.ਏ.ਐਸ. !

113
0
ad here
ads
ads

ਕੇਂਦਰੀ ਯੋਜਨਾਵਾਂ ਨੂੰ ਹਾਸ਼ੀਏ ‘ਤੇ ਜੀਵਨ ਬਸਰ ਕਰ ਰਹੇ ਲੋਕਾਂ ਤੱਕ ਯਕੀਨੀ ਬਣਾਇਆ ਜਾਵੇ – ਸਕੱਤਰ ਕਪਿਲ ਮੀਨਾ ਆਈ.ਏ.ਐਸ. !

 ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਦੀ ਕੀਤੀ ਪ੍ਰਧਾਨਗੀ , ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਸੀਨੀਅਰ ਅਧਿਕਾਰੀਆਂ ਨਾਲ ਕੀਤੇ ਵਿਚਾਰ ਵਟਾਂਦਰੇ !

ਲੁਧਿਆਣਾ, 20 ਨਵੰਬਰ ( ਮਨਪ੍ਰੀਤ ਸਿੰਘ ਅਰੋੜਾ ) – ਵਿਕਸਤ ਭਾਰਤ ਸੰਕਲਪ ਯਾਤਰਾ ਤਹਿਤ ਸਟੇਟ ਪ੍ਰਭਾਰੀ ਸਕੱਤਰ ਸ੍ਰੀ ਕਪਿਲ ਮੀਨਾ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਦਾ ਆਯੋਜਨ ਹੋਇਆ ਜਿਸ ਵਿੱਚ ਕੇਂਦਰੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ।

ਮੀਟਿੰਗ ਦੌਰਾਨ ਸ੍ਰੀ ਮੀਨਾ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ. ਰੁਪਿੰਦਰ ਪਾਲ ਸਿੰਘ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ad here
ads

ਜ਼ਿਕਰਯੋਗ ਹੈ ਕਿ ਕੇਂਦਰੀ ਯੋਜਨਾਵਾਂ ਨੂੰ ਹਾਸ਼ੀਏ ‘ਤੇ ਜੀਵਨ ਬਸਰ ਕਰ ਰਹੇ ਲੋਕਾਂ ਤੱਕ ਯਕੀਨੀ ਕੀਤਾ ਜਾਵੇ ਤਾਂ ਜੋ ਲੋੜਵੰਦ ਲੋਕਾਂ ਦਾ ਜੀਵਨ ਪੱਧਰ ਵਿੱਚ ਹੋਰ ਸੁਧਾਰ ਕੀਤਾ ਜਾ ਸਕੇ ਜਿਸ ਲਈ ਕੇਂਦਰ ਸਰਕਾਰ ਵਲੋਂ ‘ਵਿਕਸਤ ਭਾਰਤ ਸੰਕਲਪ ਯਾਤਰਾ’ ਸ਼ੁਰੂ ਕੀਤੀ ਗਈ ਹੈ।

ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਦੀ ਅਗਵਾਈ ਕਰਦਿਆਂ ਸਕੱਤਰ, ਭਾਰਤ ਸਰਕਾਰ ਸ੍ਰੀ ਕਪਿਲ ਮੀਨਾ ਆਈ.ਏ.ਐਸ. ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ 15 ਨਵੰਬਰ ਨੂੰ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੇਂਦਰ ਦੇ ਪ੍ਰਮੁੱਖ ਯੋਜਨਾਵਾਂ ਤੇ ਪ੍ਰੋਗਰਾਮਾਂ ਨੂੰ ਲਾਭਪਾਤਰੀਆਂ ਤੱਕ ਪਹੁੰਚਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਹ ਯਾਤਰਾ 25 ਜਨਵਰੀ ਨੂੰ ਸਮਾਪਤ ਹੋਵੇਗੀ।

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵਲੋਂ ਬਤੌਰ ਨੋਡਲ ਅਫ਼ਸਰ ‘ਵਿਕਸਤ ਭਾਰਤ ਸੰਕਲਪ ਯਾਤਰਾ- ਹਮਾਰਾ ਸੰਕਲਪ ਵਿਕਸਿਤ ਭਾਰਤ’ ਮੁਹਿੰਮ ਦੀ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਪਿੰਡਾਂ ਵਿੱਚ ਵੱਖ-ਵੱਖ ਅੱਠ ਜਾਗਰੂਕਤਾ ਵੈਨਾਂ ਨੂੰ ਭੇਜ ਕੇ ਕੈਂਪ ਲਗਾਏ ਜਾਣ ਜਿਸ ਦੀ ਜਾਣਕਾਰੀ ਸਬੰਧਤ ਪਿੰਡਾਂ ਨੂੰ ਦਿੱਤੀ ਜਾਵੇਗੀ ਅਤੇ ਮੌਕੇ ‘ਤੇ ਹੀ ਜਿਨ੍ਹਾਂ ਯੋਗ ਲਾਭਪਾਤਰੀਆਂ ਨੂੰ ਯੋਜਨਾਵਾਂ ਤੇ ਪ੍ਰੋਗਰਾਮਾਂ ਦੇ ਲਾਭ ਦਿਤੇ ਜਾਣਗੇ। ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਕਰਨ ਲਈ ਇਨ੍ਹਾਂ ਕੈਂਪਾਂ ਵਿੱਚ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾਣਗੇ।

ਉਨ੍ਹਾ ਅੱਗੇ ਕਿਹਾ ਕਿ ਹੁਣ ਤੱਕ ਕਦੀ ਨਾ ਕਵਰ ਕੀਤੇ ਗਏ ਲਾਭਪਾਤਰੀਆਂ ਦਾ ਮਾਰਗਦਰਸ਼ਨ ਕੀਤਾ ਜਾਵੇ ਤਾਂ ਜੋ ਜਿਨ੍ਹਾਂ ਯੋਜਨਾਵਾਂ ਦਾ ਲਾਭ ਉਨ੍ਹਾਂ ਤੱਕ ਨਹੀਂ ਪਹੁੰਚਿਆ ਹੈ ਉਸਦਾ ਲਾਭ ਲੈ ਸਕਣ, ਜਿਸ ਨਾਲ ਇਹ ਲਾਭਪਾਤਰੀ ਅੱਗੇ ਤੋਂ ਯੋਜਨਾਵਾਂ ਦਾ ਲਾਭ ਹਾਸਲ ਕਰ ਸਕਦੇ ਹਨ। ਇਸ ਮੌਕੇ ਲਾਭਪਾਤਰੀਆਂ ਦੇ ਸੁਝਾਅ ਅਤੇ ਸਫ਼ਲਤਾ ਦੇ ਕਿੱਸੇ ਸਾਂਝੇ ਕੀਤੇ ਜਾਣਗੇ ਤਾਂ ਜੋ ਅਣਗੌਲੇ ਗਏ ਹਰ ਵਿਅਕਤੀ ਨੂੰ ਪ੍ਰੇਰਿਤ ਕਰਕੇ ਹਰ ਯੋਜਨਾ ਦਾ ਲਾਭ ਦਿੱਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਵਿੱਚ ਲੋਕਾਂ ਨੂੰ ਹਰ ਯੋਜਨਾ ਦਾ ਲਾਭ ਦੇ ਕੇ ਸਮਾਨਤਾ ਨਾਲ ਸਾਰੇ ਅਧਿਕਾਰ ਮੁੱਹਈਆ ਕਰਵਾਏ ਜਾਣ।

ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਵਿਕਸਤ ਭਾਰਤ ਸੰਕਲਪ ਯਾਤਰਾ ਨੂੰ ਸਫਲਤਾ ਪੂਰਵਕ ਲਾਗੂ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀ ਗਠਿਤ ਕਰ ਲਈ ਗਈ ਹੈ ਅਤੇ ਯੋਜਨਾਵਾਂ ਦੇ ਨੋਡਲ ਅਫ਼ਸਰ ਨਿਯੁਕਤ ਕਰ ਲਏ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲਾਂ ਤੋਂ ਹੀ ਪਿੰਡਾਂ ਵਿੱਚ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ ਅਤੇ ਜਿਥੇ ਸੈਕੜਿਆਂ ਲੋਕਾਂ ਨੂੰ ਲਾਭ ਦਿੱਤਾ ਹੈ।

ad here
ads
Previous articleਮਿਤੀ 8-11-2023 ਤੋਂ ਚੱਲ ਰਹੀ ਕਲਮ ਛੋੜ ਹੜਤਾਲ ਵਿੱਚ ਮਿਤੀ 28-11-2023 ਤੱਕ ਵਾਧਾ ਕਰਕੇ ਪੰਜਾਬ ਸਰਕਾਰ ਦੇ ਸਮੂਹ ਦਫਤਰਾਂ ਦਾ ਦਫਤਰੀ ਕੰਮ !
Next articleਵਿਧਾਇਕ ਛੀਨਾ ਦੀ ਅਗਵਾਈ ‘ਚ ਦੱਖਣੀ ਵਿਧਾਨ ਸਭਾ ਹਲਕੇ ਦੀ ਬਦਲੀ ਨੁਹਾਰ !

LEAVE A REPLY

Please enter your comment!
Please enter your name here