Home Mansa ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਵੱਲੋਂ ਨਰਮੇਂ ਦੇ ਖੇਤਾਂ ਦਾ ਦੌਰਾ ਕੀਤਾ

ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਵੱਲੋਂ ਨਰਮੇਂ ਦੇ ਖੇਤਾਂ ਦਾ ਦੌਰਾ ਕੀਤਾ

64
0
ad here
ads
ads

ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਵੱਲੋਂ ਨਰਮੇਂ ਦੇ ਖੇਤਾਂ ਦਾ ਦੌਰਾ ਕੀਤਾ,ਕਿਸਾਨਾਂ ਨੂੰ ਨਰਮੇ ਦੀ ਕਾਸ਼ਤ ਦੌਰਾਨ ਪੇਸ਼ ਆਉਂਦੀਆਂ ਮੁਸ਼ਕਿਲਾਂ ਦੇ ਹੱਲ ਬਾਰੇ ਜਾਣੂ ਕਰਵਾਇਆ

ਮਾਨਸਾ, 22 ਅਗਸਤ(ਮਨਪ੍ਰੀਤ ਸਿੰਘ ਅਰੋੜਾ) ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਦੇ ਮਾਹਿਰਾਂ ਵੱਲੋਂ ਜ਼ਿਲ੍ਹੇ ਦੇ ਪਿੰਡ ਜਵਾਹਰਕੇ, ਰਮਦਿੱਤੇ ਵਾਲਾ, ਮੂਸਾ ਅਤੇ ਕਰਮਗੜ੍ਹ ਔਤਾਂਵਾਲੀ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਨੇ ਇੰਨ੍ਹਾਂ ਪਿੰਡਾਂ ਦੇ ਕਿਸਾਨਾਂ ਨਾਲ ਨਰਮੇ ਦੀ ਕਾਸ਼ਤ ਦੌਰਾਨ ਪੇਸ਼ ਆਉਂਦੀਆਂ ਮੁਸ਼ਕਿਲਾਂ ਅਤੇ ਸਾਰਥਿਕ ਹੱਲ ਬਾਰੇ ਵਿਚਾਰ ਵਟਾਂਦਰਾ ਕੀਤਾ। ਡਾ. ਬੀ.ਐੱਸ.ਸੇਖੋਂ ਨੇ ਦੱਸਿਆ ਨਰਮੇਂ ਵਾਲੇ ਖੇਤਾਂ ਵਿੱਚ ਗੁਲਾਬੀ ਸੁੰਡੀ ਦਾ ਹਮਲਾ ਨਾ ਮਾਤਰ ਦੇਖਣ ਨੂੰ ਮਿਲ ਰਿਹਾ ਹੈ ਅਤੇ ਫਿਰ ਵੀ ਕਿਸਾਨਾਂ ਨੂੰ ਨਿਰੰਤਰ ਖੇਤਾਂ ਦਾ ਸਰਵੇਖਣ ਕਰਦੇ ਰਹਿਣਾ ਚਾਹੀਦਾ ਹੈ। ਮਾਹਿਰਾਂ ਨੇ ਕਿਸਾਨਾਂ ਨੂੰ ਲਗਾਤਾਰ ਸਰਵੇਖਣ ਤੋਂ ਬਾਅਦ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਟਨਾਸ਼ਕ 100 ਗ੍ਰਾਮ ਪਰੋਕਲੇਮ 5 ਐਸ ਜੀ (ਐਮਾ ਮੈਕਟਿਨ ਬੈਨਜੋਏਟ) ਜਾਂ 200 ਮਿਲੀਲਿਟਰ ਇੰਡੋਕਸਾਕਾਰਬ 15 ਐਸ ਸੀ (ਅਵਾਂਟ) ਅਤੇ ਪ੍ਰਫੀਨੋਫੋਸ 50 ਈ.ਸੀ (ਕਿਊਰਾਕਰਾਨ/ਕਰੀਨਾ) ਪ੍ਰਤੀ ਏਕੜ ਦਾ ਛਿੜਕਾਅ ਕਰਨ ਦੀ ਸਲਾਹ ਦਿੱਤੀ।

ਇੰਜ ਅਲੋਕ ਗੁਪਤਾ ਨੇ ਕਿਹਾ ਕਿ ਇਸ ਵਾਰ ਕਿਸਾਨ ਨਰਮੇਂ ਦੀ ਫ਼ਸਲ ਦੀ ਵਧੀਆ ਦੇਖਭਾਲ ਕਰ ਰਹੇ ਹਨ, ਅਤੇ ਭਾਵੇਂ ਕਿ ਗੁਲਾਬੀ ਸੁੰਡੀ ਦਾ ਹਮਲਾ ਘੱਟ ਹੈ ਪਰ ਚਿੱਟੇ ਮੱਛਰ ਅਤੇ ਹਰੇ ਤੇਲੇ ਦਾ ਹਮਲਾ ਕੁੱਝ ਖੇਤਾਂ ਵਿਚ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਹਰੇ ਤੇਲੇ ਅਤੇ ਚਿੱਟੇ ਮੱਛਰ ਦੀ ਰੋਕਥਾਮ ਲਈ ਲਗਾਤਾਰ ਸਰਵੇਖਣ ਤੋਂ ਬਾਅਦ ਜੇਕਰ ਹਮਲਾ ਆਰਥਿਕ ਕਗਾਰ ਤੋਂ ਉੱਪਰ ਹੋਵੇ ਤਾਂ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਟਨਾਸ਼ਕ 6੦ ਗ੍ਰਾਮ ਪ੍ਰਤੀ ਏਕੜ ਓਸ਼ੀਨ 20 ਈ.ਸੀ ਜਾਂ 80 ਗ੍ਰਾਮ ਪ੍ਰਤੀ ਏਕੜ ਉਲਾਲਾ 50 ਡਬਲਯੂ ਜੀ ਦਾ ਛਿੜਕਾਅ ਕਰ ਸਕਦੇ ਹਨ।

ad here
ads
ad here
ads
Previous articleTorch relay flagged off from Ludhiana for `Khedan Watan Punjab Diyan’ Season-2
Next articleख्यमंत्री ठाकुर सुखविंदर सिंह सुक्खू ने हिमाचल प्रदेश में बारिश और भूस्खलन की घटनाओं से पहुंचे भारी नुकसान के मद्देनज़र,

LEAVE A REPLY

Please enter your comment!
Please enter your name here