ਫਗਵਾੜਾ 8 ਅਪ੍ਰੈਲ (ਪ੍ਰੀਤੀ ਜੱਗੀ)ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਦੇ ਵਿਦਿਆਰਥੀਆਂ ਦੀ ਫੁੱਟਬਾਲ ਟੀਮ ਨੇ ਪ੍ਰੋ. ਰਮਨਦੀਪ ਮੁਖੀ ਸਰੀਰਕ ਸਿੱਖਿਆ ਵਿਭਾਗ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਬੀ ਡਿਵੀਜ਼ਨ ਦੇ ਅੰਤਰ ਕਾਲਜ ਮੁਕਾਬਲਿਆਂ ਦੌਰਾਨ ਕਰਵਾਏ ਗਏ ਫੁੱਟਬਾਲ ਮੈਚਾਂ ਵਿੱਚ ਤੀਸਰਾ ਸਥਾਨ ਪ੍ਰਾਪਤ ਕਰਕੇ ਕਾਂਸੀ ਦਾ ਤਮਗਾ ਹਾਸਿਲ ਕੀਤਾ। ਕਾਲਜ ਪਹੁੰਚਣ ‘ਤੇ ਪ੍ਰਿੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਤੇ ਸਮੂਹ ਸਟਾਫ਼ ਮੈਂਬਰਾਂ ਵੱਲੋਂ ਇਹਨਾਂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਹਨਾਂ ਮੁਕਾਬਲਿਆਂ ਦੌਰਾਨ ਕਾਲਜ ਦੀ ਟੀਮ ਨੇ ਪਹਿਲੇ ਕੁਆਲੀਫਾਈ ਮੁਕਾਬਲੇ ਵਿੱਚ ਐਸ. ਜੀ.ਆਰ.ਡੀ. ਡਿਗਰੀ ਕਾਲਜ ਪੰਧੇਰ ਨੂੰ 6/ 0 ਦੇ ਮੁਕਾਬਲੇ ਨਾਲ ਹਰਾ ਕੇ ਜੇਤੂ ਰਹੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਹੋਣ ਵਾਲੇ ਲੀਗ ਮੁਕਾਬਲਿਆਂ ਲਈ ਕੁਆਲੀਫਾਈ ਕੀਤਾ। ਇਸ ਉਪਰੰਤ ਲੀਗ ਮੁਕਾਬਲਿਆਂ ਵਿੱਚ ਵੱਖ-ਵੱਖ ਟੀਮਾਂ ਨਾਲ ਮੈਚ ਖੇਡਦੇ ਹੋਏ ਕਾਂਸੀ ਦਾ ਤਮਗਾ ਹਾਸਿਲ ਕੀਤਾ। ਫੁੱਟਬਾਲ ਦੇ ਟੀਮ ਵਿੱਚ ਕੈਪਟਨ ਵਜੋਂ ਮਨਰਾਜ ਸਿੰਘ, ਮਨਿੰਦਰਜੀਤ ਸਿੰਘ, ਮਨਜਿੰਦਰ ਸਿੰਘ, ਕਰਨਵੀਰ ਸਿੰਘ, ਮਨਦੀਪ ਸਿੰਘ, ਜਸਕੀਰਤ ਸਿੰਘ, ਹਰਪ੍ਰੀਤ ਸਿੰਘ ਮੜਾਸ, ਦਿਲਦਾਰ ਸਿੰਘ, ਦੀਪਕ ਗੁਪਤਾ, ਦਵਿੰਦਰ ਸਿੰਘ, ਚੰਦਨ, ਚੈਨ ਸਿੰਘ, ਬਲਜੀਤ ਸਿੰਘ, ਆਕਾਸ਼, ਯੁਵਰਾਜ ਸਿੰਘ, ਨਵਜੋਤ ਸਿੰਘ , ਹਰਮਨਦੀਪ, ਮੁਰਾਰੀ ਪਾਸਵਾਨ ਦੁਆਰਾ ਭਾਗ ਲਿਆ ਗਿਆ।ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਜੀ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪ੍ਰੋ. ਰਮਨਦੀਪ, ਸ. ਸਤਨਾਮ ਸਿੰਘ ਅਤੇ ਸ. ਕੰਵਲਜੀਤ ਸਿੰਘ ਤੋਂ ਇਲਾਵਾ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।