Home Faridkot ਖੇਡਾਂ ਵਤਨ ਪੰਜਾਬ ਦੀਆਂ ਅਧੀਨ ਫ਼ਰੀਦਕੋਟ ਅਤੇ ਕੋਟਕਪੂਰਾ ਬਲਾਕ ਦੀਆਂ ਖੇਡਾਂ ਸ਼ਾਨੋ-ਸ਼ੌਕਤ...

ਖੇਡਾਂ ਵਤਨ ਪੰਜਾਬ ਦੀਆਂ ਅਧੀਨ ਫ਼ਰੀਦਕੋਟ ਅਤੇ ਕੋਟਕਪੂਰਾ ਬਲਾਕ ਦੀਆਂ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ

82
0
ad here
ads
ads

ਖੇਡਾਂ ਵਤਨ ਪੰਜਾਬ ਦੀਆਂ ਅਧੀਨ ਫ਼ਰੀਦਕੋਟ ਅਤੇ ਕੋਟਕਪੂਰਾ ਬਲਾਕ ਦੀਆਂ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ

ਫਰੀਦਕੋਟ 3 ਸਤੰਬਰ (ਮਨਪ੍ਰੀਤ ਸਿੰਘ ਅਰੋੜਾ) ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2023 ਸੀਜ਼ਨ 2 ਅਧੀਨ ਪਿਛਲੇ 2 ਦਿਨ ਤੋਂ ਕਰਵਾਈਆਂ ਜਾ ਰਹੀਆਂ ਬਲਾਕ ਫਰੀਦਕੋਟ ਅਤੇ ਕੋਟਕਪੂਰਾ ਦੀਆਂ ਬਲਾਕ ਪੱਧਰੀ ਖੇਡਾਂ ਅੱਜ ਆਪਣੀਆਂ ਅਮਿੱਟ ਯਾਦਾ ਛੱਡਦੀਆਂ ਹੋਈਆਂ ਸਮਾਪਤ ਹੋ ਗਈਆ। ਬਲਾਕ ਫਰੀਦਕੋਟ ਵਿਖੇ ਹੋਈਆ ਇਨ੍ਹਾ ਬਲਾਕ ਪੱਧਰੀ ਖੇਡਾਂ ਦੇ ਸਮਾਪਤੀ ਸਮਾਰੋਹ ਦੌਰਾਨ ਚੇਅਰਮੈਨ ਇੰਪਰੂਵਮੈਂਟ ਟਰੱਸਟ, ਫ਼ਰੀਦਕੋਟ ਸ. ਗੁਰਤੇਜ ਸਿੰਘ ਖੋਸਾ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਉਨ੍ਹਾਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਸਰਕਾਰ ਦਾ ਇਕ ਚੰਗਾ ਉਪਰਾਲਾ ਹੈ ਅਤੇ ਇਸ ਨਾਲ ਹਰ ਉਮਰ ਵਰਗ ਦੇ ਖਿਡਾਰੀ/ਵਿਅਕਤੀਆਂ ਨੂੰ ਖੇਡਣ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਬਲਾਕਾਂ ਦੇ ਜੇਤੂ ਖਿਡਾਰੀਆਂ ਨੂੰ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਉਹ ਅੱਗੇ ਤੋਂ ਵੀ ਖੇਡਾਂ ਦੇ ਖੇਤਰ ਵਿੱਚ ਚੰਗੀਆਂ ਪੁਜੀਸ਼ਨਾ ਹਾਸਲ ਕਰਨ ਅਤੇ ਵੱਧ ਤੋਂ ਵੱਧ ਖੇਡਾਂ ਨਾਲ ਜੁੜਣ ਕਿਉਂਕਿ ਖੇਡਾਂ ਨਾਲ ਨਾ ਕੇਵਲ ਸਰੀਰਕ ਬਲਕਿ ਮਾਨਸਿਕ ਵਿਕਾਸ ਵੀ ਹੁੰਦਾ ਹੈ। ਜ਼ਿਲ੍ਹਾ ਖੇਡ ਅਫਸਰ ਬਲਜਿੰਦਰ ਸਿੰਘ ਨੇ ਦੱਸਿਆ ਅੱਜ ਦੀਆਂ ਖੇਡਾਂ ਵਿੱਚ ਐਥਲੈਟਿਕਸ ਦੇ ਖੇਡ ਮੁਕਾਬਲਿਆਂ ਵਿੱਚ ਵਾਲੀਬਾਲ (ਸਮੈਸ਼ਿੰਗ) ਲੜਕੇ (ਅੰਡਰ 14) ਵਿੱਚ ਦਿੱਲੀ ਇੰਟਰਨੈਸ਼ਨਲ ਸਕੂਲ ਫਰੀਦਕੋਟ ਦੀ ਟੀਮ ਨੇ ਪਹਿਲਾ ਸਥਾਨ, ਨਵਯੁੱਗ ਸਕੂਲ ਪਿੰਡੀ ਬਲੋਚਾਂ ਦੀ ਟੀਮ ਨੇ ਦੂਜਾ ਸਥਾਨ ਅਤੇ ਦਸ਼ਮੇਸ਼ ਪਬਲਿਕ ਸਕੂਲ ਫਰੀਦਕੋਟ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ, ਅੰਡਰ 17 ਵਿੱਚ ਬਾਬਾ ਫਰੀਦ ਸਕੂਲ ਦੀ ਟੀਮ ਨੇ ਪਹਿਲਾ ਅਤੇ ਸਸਸਸ ਡੋਹਕ ਦੀ ਟੀਮ ਨੇ ਦੂਜਾ ਅਤੇ ਦਸ਼ਮੇਸ਼ ਪਬਲਿਕ ਸਕੂਲ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। 21-30 ਸਾਲ ਵਿੱਚ ਵੀਰੇਵਾਲਾ ਟੀਮ ਨੇ ਪਹਿਲਾ, ਘੱਦੂਵਾਲਾ ਦੀ ਟੀਮ ਨੇ ਦੂਜਾ ਅਤੇ ਵੀਰੇਵਾਲਾ ਬੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਵਾਲੀਬਾਲ ਸ਼ੂਟਿੰਗ ਦੇ ਮੁਕਾਬਲਿਆਂ ਵਿੱਚ ਅੰਡਰ 21 ਸਾਲ ਵਿੱਚ ਭਾਗਥਲਾ ਦੀ ਟੀਮ ਨੇ ਪਹਿਲਾ ਚਹਿਲ ਦੀ ਟੀਮ ਨੇ ਦੂਜਾ ਅਤੇ ਫਰੀਦਕੋਟ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਉਮਰ ਵਰਗ 21-30 ਸਾਲ ਵਿੰਚ ਫਰੀਦਕੋਟ ਦੀ ਟੀਮ ਨੇ ਪਹਿਲਾ ਅਤੇ ਫਰੀਦਕੋਟ-1 ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਉਨਾਂ ਦੱਸਿਆ ਕਿ ਇਨ੍ਹਾ ਖੇਡ ਮੁਕਾਬਲਿਆਂ ਤੋਂ ਬਾਅਦ ਹੁਣ ਬਲਾਕ ਜੈਤੋ ਦੀਆਂ ਖੇਡਾਂ ਮਿਤੀ 5 ਸਤੰਬਰ 2023 ਤੋਂ 07 ਸਤੰਬਰ 2023 ਤੱਕ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੈਤੋ ਵਿਖੇ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਵਿਭਾਗ ਦੇ ਸਮੂਹ ਲੋਕਲ ਕੋਚਿਜ ਅਤੇ ਦਫਤਰੀ ਸਟਾਫ ਹਾਜ਼ਰ ਸੀ।

ਬਲਾਕ ਕੋਟਕਪੂਰਾ ਦੀਆਂ ਖੇਡਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀ ਨੌ ਅਤੇ ਦਸ਼ਮੇਸ਼ ਮਿਸ਼ਨ ਸਕੂਲ ਹਰੀ ਨੌ ਵਿਖੇ ਸਮਾਪਤ ਹੋ ਗਈਆਂ।

ad here
ads

ਖੇਡਾਂ ਦੇ ਸਮਾਪਤੀ ਸਮਾਰੋਹ ਦੌਰਾਨ ਸ. ਪਰਮਿੰਦਰ ਸਿੰਘ ਸਿੱਧੂ ਡਿਪਟੀ ਡਾਇਰੈਕਟਰ ਸਪੋਰਟਸ ਪੰਜਾਬ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਉਨਾਂ ਦੇ ਨਾਲ ਸ. ਬਲਜਿੰਦਰ ਸਿੰਘ ਜ਼ਿਲ੍ਹਾ ਖੇਡ ਅਫਸਰ ਫਰੀਦਕੋਟ, ਸ. ਗੁਰਭਗਤ ਸਿੰਘ ਸੰਧੂ, ਸਾਬਕਾ ਜ਼ਿਲ੍ਹਾ ਖੇਡ ਅਫਸਰ ਫਰੀਦਕੋਟ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ । ਮੁੱਖ ਮਹਿਮਾਨ ਨੇ ਜੇਤੂ ਖਿਡਾਰੀਆਂ ਨੂੰ ਆਸ਼ੀਰਵਾਦ ਸ਼ੀਰਵਾਦ ਦਿੱਤਾ ਅਤੇ ਉਨ੍ਹਾ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜਣ ਲਈ ਪ੍ਰੇਰਿਤ ਕੀਤਾ। ਉਨ੍ਹਾ ਹੋ ਰਹੇ ਮੈਚਾ ਦਾ ਅਨੰਦ ਮਾਣਿਆ ਅਤੇ ਗਰਾਊਡ ਵਿੱਚ ਜਾ ਕੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ।

ਜ਼ਿਲ੍ਹਾ ਖੇਡ ਅਫਸਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਅੱਜ ਫਾਈਨਲ ਮੁਕਾਬਲਿਆਂ ਵਿੱਚ ਰਾਜਵਿੰਦਰ ਸਿੰਘ ਪੁੱਤਰ ਰਾਮਪਾਲ ਸਿੰਘ ਬਰਗਾੜੀ ਨੇ 41-55 ਉਮਰ ਵਰਗ ਵਿੱਚ 100 ਮੀਟਰ ਵਿੱਚ ਪਹਿਲਾ ਸਥਾਨ, ਕੁਲਵਿੰਦਰ ਸਿੰਘ ਪੁੱਤਰ ਤੇਜਾ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ 21 ਲੜਕੇ 4%100 ਮੀਟਰ ਰਿਲੇਅ ਵਿੱਚ ਬਲਕਾਰ ਸਿੰਘ, ਰੋਬਿਨਪ੍ਰੀਤ ਸਿੰਘ, ਗਗਨਦੀਪ ਸਿੰਘ ਅਤੇ ਗੁਰਭਾਵ ਸਿੰਘ ਨੇ ਪਹਿਲਾ ਸਥਾਨ, ਜਸਵੀਰ ਸਿੰਘ, ਬਲਕਰਨ ਸਿੰਘ, ਸੁਖਜੀਤ ਸਿੰਘ ਅਤੇ ਅਸਰਾਜ ਸਿੰਘ ਨੇ ਦੂਜਾ ਸਥਾਨ, ਹੀਰਾ ਸਿੰਘ, ਹਰਪ੍ਰੀਤ ਸਿੰਘ, ਗੁਰਅਮਰਦੀਪ ਸਿੰਘ ਅਤੇ ਸੰਦੀਪ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 100 ਮੀਟਰ ਅੰਡਰ 21 ਲੜਕਿਆਂ ਦੇ ਮੁਕਾਬਲਿਆਂ ਵਿੱਚ ਗੁਰਅਮਰਦੀਪ ਸਿੰਘ ਸਸਸ ਹਰੀ ਨੌ ਨੇ ਪਹਿਲਾ, ਰੋਬਿਨਪ੍ਰੀਤ ਸਿੰਘ ਜੀਵਨਵਾਲਾ ਨੇ ਦੂਜਾ ਅਤੇ ਓਮ ਭਾਰਦਵਾਜ ਵੈਸਟ ਪੁਆਇੰਟ ਸੰਧਵਾਂ ਨੇ ਤੀਜਾ ਸਥਾਨ ਹਾਸਲ ਕੀਤਾ। 200 ਮੀਟਰ ਅੰਡਰ 21 ਲੜਕਿਆਂ ਵਿੱਚ ਸੰਦੀਪ ਸਿੰਘ ਨੇ ਪਹਿਲਾ, ਗੁਰਅਮਰਦੀਪ ਸਿੰਘ ਨੇ ਦੂਜਾ ਅਤੇ ਬਲਕਰਨ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾ 21-30 ਸਾਲ ਲੜਕੀਆਂ ਵਿੱਚ 200 ਮੀਟਰ ਵਿੱਚ ਰਾਖੀ, ਹਰਪ੍ਰੀਤ ਕੌਰ ਅਤੇ ਪੂਜਾ ਰਾਣੀ ਕ੍ਰਮਵਾਰ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹੀਆਂ।

ad here
ads
Previous article06 ਸਤੰਬਰ ਨੂੰ ਜੰਡਿਆਲਾ ਗੁਰੂ ਵਿਖੇ ਲਗਾਈ ਜਾਵੇਗੀ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ
Next articleਨਹਿਰੂ ਸ਼ਾਪਿੰਗ ਸੈਂਟਰ ਦੇ ਦੁਕਾਨਦਾਰਾਂ ਨੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰ ਗੁਰਤੇਜ ਸਿੰਘ ਖੋਸਾ ਨੂੰ ਸੌਂਪਿਆ ਮੰਗ ਪੱਤਰ

LEAVE A REPLY

Please enter your comment!
Please enter your name here