Home Ludhiana ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬੀ ਲੇਖਕ ਪ੍ਰੋ. ਗੁਰਭਜਨ ਸਿੰਘ ਗਿੱਲ...

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬੀ ਲੇਖਕ ਪ੍ਰੋ. ਗੁਰਭਜਨ ਸਿੰਘ ਗਿੱਲ ਦੀ ਮਿਜਾਜਪੁਰਸ਼ੀ

12
0
ad here
ads
ads

ਲੁਧਿਆਣਾ, 12 ਅਪਰੈਲ:

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੁਧਿਆਣਾ ਵਿਖੇ ਉੱਘੇ ਕਵੀ ਤੇ ਪੰਜਾਬੀ ਲੋਕ ਵਿਰਾਸਤ ਅਕਾਦਮੀ ਦੇ ਚੇਅਰਮੈਨ ਪ੍ਰੋ ਗੁਰਭਜਨ ਸਿੰਘ ਗਿੱਲ ਦਾ ਹਾਲ-ਚਾਲ ਜਾਣਿਆ। ਪ੍ਰੋ. ਗਿੱਲ ਜਿਨ੍ਹਾਂ ਨੇ ਤਿੰਨ ਦਹਾਕਿਆਂ ਦੇ ਕਰੀਬ ਆਪਣੀਆਂ ਸੇਵਾਵਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਦਿੱਤੀਆਂ, ਨੇ ਬੀਤੇ ਦਿਨ ਗੋਡਿਆਂ ਦੀ ਸਰਜਰੀ ਕਰਵਾਈ ਸੀ।

ad here
ads

ਖੇਤੀਬਾੜੀ ਮੰਤਰੀ ਸ. ਖੁੱਡੀਆਂ ਨੇ ਜਿੱਥੇ ਪ੍ਰੋ. ਗਿੱਲ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ, ਉੱਥੇ ਉਨ੍ਹਾਂ ਇਸ ਮਿਲਣੀ ਦੌਰਾਨ ਪੰਜਾਬ, ਪੰਜਾਬੀ ਭਾਸ਼ਾ ਤੇ ਖੇਤੀ ਵਿਭਾਗ ਦੀ ਬਿਹਤਰੀ ਲਈ ਵਿਚਾਰਾਂ ਵੀ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਪ੍ਰੋ. ਗਿੱਲ ਵੱਲੋਂ ਹਮੇਸ਼ਾ ਹੀ ਆਪਣੀਆਂ ਕੀਮਤੀ ਸਲਾਹਾਂ ਅਤੇ ਮਾਹਰ ਸੁਝਾਵਾਂ ਨਾਲ ਉਨ੍ਹਾਂ ਦੀ ਅਗਵਾਈ ਕੀਤੀ ਜਾਂਦੀ ਹੈ। ਸ. ਖੁੱਡੀਆਂ ਨੇ ਕਿਹਾ ਕਿ ਪ੍ਰੋ. ਗਿੱਲ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਝੰਡਾ ਬਰਦਾਰ ਹਨ ਜਿਹਨਾਂ ਦੀ ਅਕਾਦਮਿਕ, ਸਾਹਿਤ ਤੇ ਖੇਤੀਬਾੜੀ ਖੇਤਰ ਨੂੰ ਵੱਡੀ ਦੇਣ ਹੈ।

ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਖੇਤੀਬਾੜੀ ਮੰਤਰੀ ਦਾ ਉਚੇਚੇ ਤੌਰ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਹੁਣ ਬਿਲਕੁੱਲ ਠੀਕ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਜਲਦ ਹੀ ਆਪਣੀ ਰੋਜ਼ਾਨਾ ਦੀਆਂ ਗਤੀਵਿਧੀਆਂ ਨੂੰ ਸ਼ੁਰੂ ਕਰਨਗੇ।

ਪ੍ਰੋ ਗਿੱਲ ਨੇ ਖੇਤੀਬਾੜੀ ਮੰਤਰੀ ਨੂੰ ਆਪਣੀ ਪੁਸਤਕ ਚਰਖੜੀ ਦੀ ਕਾਪੀ ਵੀ ਭੇਂਟ ਕੀਤੀ।

ਇਸ ਮੌਕੇ ਸਥਾਨਕ ਸਰਕਾਰਾਂ ਜੇ ਸੇਵਾਮੁਕਤ ਮੁੱਖ ਇੰਜਨੀਅਰ ਸ. ਸੁਖਬੀਰ ਸਿੰਘ ਜਾਖੜ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਡਾਇਰੈਕਟਰ ਯੁਵਕ ਭਲਾਈ ਡਾ. ਨਿਰਮਲ ਜੌੜਾ ਵੀ ਹਾਜ਼ਰ ਸਨ।

ad here
ads
Previous articleSenior Citizens Act | सुप्रीम कोर्ट ने बुजुर्ग व्यक्ति की संपत्ति से बेटे और बहू के खिलाफ पारित बेदखली आदेश बरकरार रखा
Next articleਕਪੂਰਥਲਾ ਪੁਲਿਸ ਨੇ ਨਾਇਟ ਡੌਮੀਨੇਸ਼ਨ ਆਪਰੇਸ਼ਨ ਤਹਿਤ ਰਾਤ ਭਰ ਸ਼ੱਕੀਆਂ ਕੋਲ਼ੋਂ ਪੁੱਛ-ਗਿੱਛ ਤੇ ਵਾਹਨਾਂ ਦੀ ਜਾਂਚ ਕੀਤੀ

LEAVE A REPLY

Please enter your comment!
Please enter your name here