( ਸੁਸ਼ੀਲ ਬਰਨਾਲਾ ) ਗੁਰਦਾਸਪੁਰ
ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅਤੇ ਗੁਰੂ ਸਾਹਿਬ ਦੇ ਪਿਆਰੇ ਸ਼ਹੀਦ ਸਿਖਾਂ ਭਾਈ ਮਤੀ ਦਾਸ ਜੀ ਭਾਈ ਸਤੀ ਦਾਸ ਜੀ ਭਾਈ ਦਿਆਲ ਦਾਸ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਾਨਯੋਗ ਜਥੇਦਾਰ ਸ਼੍ਰੀ ਅਕਾਲ ਤਖ਼ਤ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ ਹਰਜਿੰਦਰ ਸਿੰਘ ਧਾਮੀ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸਕੱਤਰ ਧਰਮ ਪ੍ਰਚਾਰ ਕਮੇਟੀ ਸ ਬਲਵਿੰਦਰ ਸਿੰਘ ਕਾਹਲਵਾਂ ਜੀ ਦੀ ਅਗਵਾਈ ਹੇਠ ਗੁਰਮਤਿ ਦੇ ਪ੍ਰਚਾਰ ਪ੍ਰਸਾਰ ਲਈ ਪਿੰਡ ਖੋਖਰ ਵਿਖੇ ਗੁਰਮਤਿ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ ਜਿਸ ਵਿਚ ਵਿੱਚ ਬੱਚਿਆਂ ਨੂੰ ਗੁਰਬਾਣੀ, ਇਤਿਹਾਸ ਅਤੇ ਸਿੱਖ ਰਹਿਤ ਮਰਯਾਦਾ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ ਇਹ ਜਾਣਕਾਰੀ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਗੁਰਨਾਮ ਸਿੰਘ ਦੋਰਾਗਲਾ ਕਮ ਨਿਗਰਾਨ ਜ਼ਿਲ੍ਹਾ ਗੁਰਦਾਸਪੁਰ ਨੇ ਸਾਂਝੀ ਕੀਤੀ, ਉਹਨਾਂ ਦਸਿਆ ਕਿ ਜ਼ਿਲ੍ਹੇ ਭਰ ਵਿੱਚ ਧਰਮ ਪ੍ਰਚਾਰ ਲਹਿਰ ਤਹਿਤ ਪਿੰਡ ਪਿੰਡ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ ਕੀਤੇ ਜਾਣਗੇ ਅਤੇ ਗੁਰਮਤਿ ਸਿਖਲਾਈ ਕੈਂਪਾ ਦਾ ਆਯੋਜਨ ਕਰਕੇ ਸਿੱਖ ਸੰਗਤਾਂ ਅਤੇ ਕੌਮ ਦੀ ਪਨੀਰੀ ਨੂੰ ਵਿਰਸੇ ਤੌਰ ਜਾਣੂ ਕਰਵਾਇਆ ਜਾਵੇਗਾ ਇਸ ਮੌਕੇ ਸਾਬਕਾ ਸਰਪੰਚ ਸ ਬਲਵੰਤ ਸਿੰਘ ਜੀ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਕੀਰਤਨ ਸਿੰਘ ਜੀ ਮੌਜੂਦ ਸਨ