ਫਗਵਾੜਾ 10 ਅਪ੍ਰੈਲ (ਪ੍ਰੀਤੀ ਜੱਗੀ)10 ਅਪ੍ਰੈਲ 2025 ਨੂੰ ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਫਗਵਾੜਾ ਦੀ ਇਕਾਈ ਐੱਨ.ਐੱਸ.ਐੱਸ ਅਤੇ ਰੈੱਡ ਰਿਬਨ ਕਲੱਬ ਦੁਆਰਾ ਸਾਂਝੇ ਤੌਰ “ਤੇ ਪੰਜਾਬ ਸਰਕਾਰ ਦੇ ਸੱਦੇ ‘ਤੇ ‘ਯੁੱਧ ਨਸ਼ਿਆਂ ਵਿਰੁੱਧ ‘ ਮੁਹਿੰਮ ਤਹਿਤ ਨਸ਼ਿਆਂ ਦੇ ਵਿਰੁੱਧ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਐੱਨ ਐੱਸ ਐੱਸ ਯੂਨਿਟ ਦੇ ਨੋਡਲ ਆਫੀਸਰ ਪ੍ਰੋਫੈਸਰ ਮੀਨਾਕਸ਼ੀ, ਡਾ਼ ਪਰਮਿੰਦਰ ਸਿੰਘ ਅਤੇ ਰੈੱਡ ਰਿਬਨ ਕਲੱਬ ਦੇ ਨੋਡਲ ਆਫੀਸਰ ਡਾ. ਇੰਦਰਜੀਤ ਕੌਰ ਦੁਆਰਾ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਭੈੜੀ ਲਾਹਨਤ ਬਾਰੇ ਜਾਗਰੂਕ ਕਰਦੇ ਹੋਏ ਇਸ ਦੇ ਖ਼ਿਲਾਫ਼ ਸਮਾਜ ਵਿੱਚ ਜਾਗਰਤੀ ਫੈਲਾਉਣ ਸੰਬੰਧੀ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕੀਤਾ । ਇਸ ਮੌਕੇ ਤੇ ਕਾਲਜ ਪ੍ਰਿੰਸੀਪਲ ਡਾਕਟਰ ਗੁਰਦੇਵ ਸਿੰਘ ਜੀ ਰੰਧਾਵਾ ਵੱਲੋਂ ਵਿਦਿਆਰਥੀਆਂ ਨੂੰ ਨਸ਼ੇ ਦੇ ਵਿਰੋਧ ਵਿੱਚ ਖੜਨ ਅਤੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਕਾਲਜ ਦੇ ਪ੍ਰਧਾਨ ਸ. ਜਤਿੰਦਰਪਾਲ ਸਿੰਘ ਪਲਾਹੀ ਜੀ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਇੱਕ ਤੰਦਰੁਸਤ ਸਮਾਜ ਦੀ ਸਿਰਜਣਾ ਲਈ ਵਿਦਿਆਰਥੀਆਂ ਨੂੰ ਅੱਗੇ ਆਉਣ ਦੀ ਆਸ ਦਾ ਪ੍ਰਗਟਾਵਾ ਕੀਤਾ