Home Ludhiana ਚੋਣਕਾਰ ਰਜਿਸਟ੍ਰੇਸ਼ਨ ਅਫਸਰ 068 ਦਾਖਾ ਦੀ ਪ੍ਰਧਾਨਗੀ ‘ਚ ਸਮੂਹ ਰਾਜਨੀਤਿਕ ਪਾਰਟੀਆਂ ਦੇ...

ਚੋਣਕਾਰ ਰਜਿਸਟ੍ਰੇਸ਼ਨ ਅਫਸਰ 068 ਦਾਖਾ ਦੀ ਪ੍ਰਧਾਨਗੀ ‘ਚ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ

67
0
ad here
ads
ads

ਚੋਣਕਾਰ ਰਜਿਸਟ੍ਰੇਸ਼ਨ ਅਫਸਰ 068 ਦਾਖਾ ਦੀ ਪ੍ਰਧਾਨਗੀ ‘ਚ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ

 ਵੱਖ ਵੱਖ ਪੋਲਿੰਗ ਸਟੇਸ਼ਨਾਂ ਦੀ ਕੀਤੀ ਗਈ ਰੈਸ਼ਨਾਲਾਈਜੇਸ਼ਨ

 ਹਾਜ਼ਰ ਸਮੂਹ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਵਲੋਂ ਪ੍ਰਗਟਾਈ ਸਹਿਮਤੀ – ਐਸ.ਡੀ.ਐਮ. ਹਰਜਿੰਦਰ ਸਿੰਘ

ਲੁਧਿਆਣਾ, 10 ਅਗਸਤ (ਮਨਪ੍ਰੀਤ ਸਿੰਘ ਅਰੋੜਾ) ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣ ਹਲਕਾ 068 ਦਾਖਾ ਵਿੱਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਸਬੰਧੀ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦਾਖਾ ਦੀ ਪ੍ਰਧਾਨਗੀ ਹੇਠ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਕੀਤੀ ਗਈ।

ਇਸ ਮੌਕੇ ਉਨ੍ਹਾਂ ਦੇ ਨਾਲ ਕਾਨੂੰਗੋ ਸ੍ਰੀ ਅਸ਼ਵਨੀ ਕੁਮਾਰ, ਨੋਡਲ ਅਫ਼ਸਰ ਸ. ਸੁਦਾਗਰ ਸਿੰਘ ਸਰਾਭਾ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ad here
ads

ਮੀਟਿੰਗ ਦੌਰਾਨ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 068 ਦਾਖਾ-ਕਮ-ਉਪ ਮੰਡਲ ਮੈਜਿਸਟ੍ਰੇਟ ਲੁਧਿਆਣਾ (ਪੱਛਮੀ) ਸ. ਹਰਜਿੰਦਰ ਸਿੰਘ ਵਲੋਂ ਦੱਸਿਆ ਗਿਆ ਕਿ ਕੁਝ ਪੋਲਿੰਗ ਸਟੇਸ਼ਨਾਂ ‘ਤੇ ਸਰਕਾਰ ਵਲੋਂ ਤਬਦੀਲੀਆਂ ਹਿੱਤ ਪ੍ਰਵਾਨਗੀ ਦਿੱਤੀ ਗਈ ਹੈ ਜਿਸ ਸਬੰਧੀ ਮੌਕੇ ‘ਤੇ ਹਾਜ਼ਰ ਸਮੂਹ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਵਲੋਂ ਸਹਿਮਤੀ ਪ੍ਰਗਟਾਈ ਗਈ।

ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਤਬਦੀਲੀਆਂ ਵਿੱਚ ਬੂਥ ਨੰਬਰ 54-55 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹੰਸ ਕਲਾਂ (ਈ.ਡਬਲਿਊ) ਦਾ ਨਾਮ ਸਰਕਾਰ ਵਲੋਂ ਸ਼ਹੀਦ ਉੱਤਮ ਸਿੰਘ ਹੰਸ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਹੰਸ ਕਲਾਂ (ਈ.ਡਬਲਿਊ) ਰੱਖਿਆ ਗਿਆ ਹੈ ਜਦਕਿ ਬੂਥ ਨੰਬਰ 58 ਸਰਕਾਰੀ ਹਾਈ ਸਕੂਲ, ਚਚਰਾੜੀ ਤੋਂ ਸ਼ਹੀਦ ਸ. ਹਰਭਜਨ ਸਿੰਘ ਸਰਕਾਰੀ ਹਾਈ ਸਕੂਲ, ਚਚਰਾੜੀ ਬਦਲਿਆ ਗਿਆ ਹੈ। ਇਸ ਤੋਂ ਇਲਾਵਾ ਪੋਲਿੰਗ ਬੂਥ ਨੰਬਰ 126 ਰਾਸ਼ਟਰੀਯ ਆਦਰਸ਼ ਮਹਿਲਾ ਕਾਲਜ, ਛਪਾਰ ਤੋਂ ਕਾਲਜ਼ ਬੰਦ ਹੋਣ ਕਰਕੇ ਗੁਰੂ ਹਰਗੋਬਿੰਦ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਛਪਾਰ ਵਿਖੇ ਤਬਦੀਲ ਕੀਤਾ ਗਿਆ ਹੈ।

ad here
ads
Previous articleਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਮੌਕੇ ਕੌਮੀ ਝੰਡਾ ਲਹਿਰਾਉਣਗੇ*
Next articleਡੀ.ਬੀ.ਈ.ਈ. ਵਲੋਂ ਸਵੈ-ਰੋਜ਼ਗਾਰ ਕੋਰਸਾਂ ਸਬੰਧੀ ਵਰਕਸ਼ਾਪ ਆਯੋਜਿਤ

LEAVE A REPLY

Please enter your comment!
Please enter your name here