ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਫਰੀਦਕੋਟ 17 ਅਗਸਤ (ਮਨਪ੍ਰੀਤ ਸਿੰਘ ਅਰੋੜਾ) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ
ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਅਨੁਸਾਰ ਜਨਤਾ ਵਿੱਚ, ਮੁਫਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ, ਮੀਡੀਏਸ਼ਨ ਅਤੇ
ਨੈਸ਼ਨਲ ਲੀਗਲ ਸਰਵਸਿਜ਼ ਅਥਾਰਟੀ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਵੱਲੋਂ ਚਲਾਈਆਂ
ਜਾ ਰਹੀਆਂ ਸਕੀਮਾਂ ਸਬੰਧੀ ਜਾਗਰੂਕਤਾ ਫੈਲਾਉਣ ਲਈ ਜਾਗਰੂਕਤਾ ਵੈਨ ਨੂੰ ਸ੍ਰੀਮਤੀ ਨਵਜੋਤ ਕੌਰ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-
ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਜਗਦੀਪ ਸਿੰਘ ਮਰੋਕ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ ਜੱਜ ,ਸ੍ਰੀ ਅਜੀਤ ਪਾਲ ਸਿੰਘ
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਵੱਲੋਂ ਹਰੀ ਝੰਡੀ ਦੇ ਕੇ ਜ਼ਿਲ੍ਹਾ ਫਰੀਦਕੋਟ ਦੇ ਵੱਖ ਵੱਖ ਪਿੰਡਾਂ ਵਿੱਚ ਕਾਨੂੰਨੀ
ਜਾਗਰੂਕਤਾ ਫੈਲਾਉਣ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਤੇ ਪੈਨਲ ਵਕੀਲ ਸਾਹਿਬਾਨ ਅਤੇ ਰਿਟੇਨਰ ਵਕੀਲ ਸਾਹਿਬਾਨ ਵੀ
ਮੌਜੂਦ ਸਨ।