Home Faridkot ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਵੱਲੋਂ ਕੌਮੀ ਲੋਕ ਅਦਾਲਤ ਦਾ ਆਯੋਜਨ !

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਵੱਲੋਂ ਕੌਮੀ ਲੋਕ ਅਦਾਲਤ ਦਾ ਆਯੋਜਨ !

255
0
ad here
ads
ads

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਵੱਲੋਂ ਕੌਮੀ ਲੋਕ ਅਦਾਲਤ ਦਾ ਆਯੋਜਨ

ਫਰੀਦਕੋਟ 09 ਸਤੰਬਰ (ਮਨਪ੍ਰੀਤ ਸਿੰਘ ਅਰੋੜਾ) ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਭਾਰਤ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸਟਰ ਜਸਟਿਸ ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਹਿਤ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਨਵਜੋਤ ਕੌਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਫਰੀਦਕੋੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਅਜੀਤ ਪਾਲ ਸਿੰਘ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਇਸ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਜਿਸ ਦੇ ਤਹਿਤ ਜ਼ਿਲ੍ਹਾ ਫਰੀਦਕੋਟ ਦੀਆਂ ਅਦਾਲਤਾਂ ਵਿੱਚ 8 ਬੈਂਚ, ਸਥਾਈ ਲੋਕ ਅਦਾਲਤ ਵਿਖੇ 1 ਬੈਂਚ, ਸਬ ਡਵੀਜਨ ਜੈਤੋ ਵਿਖੇ 1 ਬੈਂਚ ਬਣਾਇਆ ਗਿਆ । ਇਸ ਤੋਂ ਇਲਾਵਾ ਰੈਵੇਨਿਊ ਕੋਰਟ ਦੇ 6 ਬੈਂਚ ਵੀ ਬਣਾਏ ਗਏ । ਇਸ ਲੋਕ ਅਦਾਲਤ ਵਿੱਚ 3956 ਕੇਸਾਂ ਵਿੱਚੋਂ 2071 ਕੇਸਾਂ ਦਾ ਨਿਪਟਾਰਾ ਕਰਕੇ 149,788,694/— ਰੁਪਏ ਦਾ ਅਤੇ ਇਸ ਵਿੱਚੋਂ ਪ੍ਰੀ ਲਿਟੀਗੇਸ਼ਨ ਸਟੇਜ਼ ਤੇ 2038 ਕੇਸਾਂ ਵਿੱਚੋਂ 668 ਕੇਸਾਂ ਦਾ ਨਿਪਟਾਰਾ ਕਰਕੇ 37,13,759/— ਰੁਪਏ ਦਾ ਅਵਾਰਡ ਪਾਸ ਕੀਤਾ ਗਿਆ । ਇਸ ਲੋਕ ਅਦਾਲਤ ਵਿੱਚ ਵੱਖ ਵੱਖ ਤਰ੍ਹਾਂ ਦੇ ਕੇਸਾਂ ਦਾ ਜਿਵੇਂ ਕਿ ਦੀਵਾਨੀ ਕੇਸ, ਰਾਜੀਨਾਮਾ ਹੋਣ ਯੋਗ ਫੌਜਦਾਰੀ ਕੇਸ, ਚੈੱਕ ਬਾਊਂਸ, ਰਿਕਵਰੀ ਦੇ ਕੇਸ, ਟ੍ਰੈਫਿਕ ਚਲਾਨ ਅਤੇ ਘਰੇਲੂ ਝਗੜਿਆਂ ਦੇ ਕੇਸ ਅਤੇ ਪ੍ਰੀ ਲਿਟੀਗੇਟਿਵ ਕੇਸਾਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਦੇ ਨਾਲ ਕੀਤਾ ਗਿਆ ।

ਇਸ ਮੌਕੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸ਼੍ਰੀ ਤਰਸੇਮ ਮੰਗਲਾ ਪ੍ਰਿੰਸੀਪਲ ਜੱਜ ਫੈਮਲੀ ਕੋਰਟ ਸਹਿਤ ਜ਼ਿਲ੍ਹਾ ਅਤੇ ਸੈਸ਼ਨਜ ਜੱਜ ਫਰੀਦਕੋਟ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੈ । ਲੋਕ ਅਦਾਲਤ ਵਿੱਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇ ਬਾਜੀ ਤੋਂ ਮੁਕਤੀ ਮਿਲਦੀ ਹੈ ਅਤੇ ਹੋਰ ਕਈ ਮਾਨਸਿਕ ਪਰੇਸ਼ਾਨੀਆਂ ਤੋਂ ਧਿਰਾਂ ਨੂੰ ਮੁਕਤੀ ਮਿਲਦੀ ਹੈ।ਇਸ ਤੋਂ ਇਲਾਵਾ ਉਨ੍ਹਾਂ ਮਿਡੀਏਸ਼ਨ ਸੈਂਟਰ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਿਡੀਏਸ਼ਨ ਸੈਂਟਰ ਵਿਖੇ ਲੋਕ ਆਪਣੇ ਕੇਸਾਂ ਫੈਸਲਾ ਆਪਸੀ ਰਾਜੀਨਾਮੇ ਨਾਲ ਕਰਵਾ ਸਕਦੇ ਹਨ ਅਤੇ ਜੋ ਲੋਕ ਅਦਾਲਤ ਵਿੱਚ ਕੇਸ ਕਰਨ ਤੋਂ ਅਸਮਰਥ ਉਹ ਵੀ ਮਿਡੀਏਸ਼ਨ ਸੈਂਟਰ ਵਿੱਚ ਦਰਖਾਸਤ ਦੇ ਕੇ ਅਪਣੇ ਕੇਸ ਦੀ ਸੁਣਵਾਈ ਕਰਵਾ ਸਕਦੇ ਹਨ ਅਤੇ ਆਪਸੀ ਰਾਜ਼ੀਨਾਮੇ ਨਾਲ ਆਪਣੇ ਝਗੜੇ ਨੂੰ ਖਤਮ ਕਰ ਸਕਦੇ ਹਨ। ਮਿਡੀਏਸ਼ਨ ਵਿੱਚ ਫੈਸਲਾ ਹੋਏ ਕੇਸਾਂ ਵਿੱਚ ਧਿਰਾਂ ਦਾ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ । ਇਸ ਦੇ ਨਾਲ ਹੀ ਸੀ. ਜੇ. ਐੱਮ. ਸ਼੍ਰੀ ਅਜੀਤ ਪਾਲ ਸਿੰਘ ਵੱਲੋਂ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਵੱਲੋਂ ਦਿੱਤੀਆਂ ਜਾਂਦੀਆਂ ਸੁਵਿਧਾਵਾਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ । ਇਸ ਤੋਂ ਇਲਾਵਾ ਇਸ ਲੋਕ ਅਦਾਲਤ ਦੀ ਸਫਲਤਾ ਵਜੋਂ ਵਧੀਕ ਸਿਵਲ ਜੱਜ ਸੀਨੀਅਰ ਡਵੀਜਨ ਮਿਸ ਮੋਨਿਕਾ ਲਾਂਬਾ ਦੀ ਕੋਰਟ ਵਿੱਚ ਇੱਕ 6 ਸਾਲ ਪੁਰਾਣਾ ਕੇਸ ਜੋ ਕਿ ਬਿਆਨੇ ਦੇ ਲੈਣ ਦੇਣ ਕਰਕੇ ਕੋਰਟ ਵਿੱਚ ਆਇਆ ਸੀ ਅੱਜ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਸਮਾਪਤ ਕੀਤਾ ਗਿਆ ।ਇਸ ਤੋਂ ਇਲਾਵਾ ਮਿਸ ਦਮਨਦੀਪ ਕਮਲ ਹੀਰਾ ਸਿਵਲ ਜੱਜ ਜੂਨੀਅਰ ਡਵੀਜਨ ਫਰੀਦਕੋਟ ਦੀ ਕੋਰਟ ਵੱਲੋਂ ਅੱਜ ਇੱਕ ਚੈੱਕ ਦੇ ਕੇਸ ਵਿੱਚ ਇੱਕ 11 ਸਾਲ ਪੁਰਾਣਾ ਕੇਸ ਨਿਪਟਾਇਆ ਗਿਆ ।

ad here
ads
ad here
ads
Previous articleCongratulations to Prime Minister of India !
Next articleਗੁੱਗਾ ਮੈੜੀ ਦੇ ਪਾਵਨ ਤਿਉਹਾਰ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ !

LEAVE A REPLY

Please enter your comment!
Please enter your name here