ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ “ਨਿਰੋਗ ਨਜ਼ਰ ਮੁਹਿੰਮ” ਦੀ ਸ਼ੁਰੂਆਤ
ਮੁਹਿੰਮ ਤਹਿਤ ਜ਼ਿਲ੍ਹੇ ਦੇ ਸਕੂਲਾਂ ਦੇ 1.25 ਲੱਖ ਵਿਦਿਆਰਥੀਆਂ ਦੀਆਂ ਅੱਖਾਂ ਦੀ ਕੀਤੀ ਜਾਵੇਗੀ ਸੰਪੂਰਨ ਜਾਂਚ: ਧੀਮਾਨ
ਫਿਰੋਜ਼ਪੁਰ (ਮਨਪ੍ਰੀਤ ਸਿੰਘ ਅਰੋੜਾ) ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਵਿੱਚ
“ਨਿਰੋਗ ਨਜ਼ਰ ਮੁਹਿੰਮ” ਸ਼ੁਰੂ ਕੀਤੀ ਗਈ।ਜਿਸ ਤਹਿਤ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਉਨ੍ਹਾਂ ਦੇ
ਸਕੂਲਾਂ ਵਿੱਚ ਜਾ ਕੇ ਅੱਖਾਂ ਦੀ ਸੰਪੂਰਨ ਜਾਂਚ ਕੀਤੀ ਜਾਵੇਗੀ ਅਤੇ ਰੈੱਡ ਕਰਾਸ ਸੰਸਥਾ ਵੱਲੋਂ ਜਿਹੜੇ ਵਿਦਿਆਰਥੀਆਂ ਦੀ ਨਿਗ੍ਹਾ ਕਮਜ਼ੋਰ
ਹੋਈ ਉਨ੍ਹਾਂ ਨੂੰ ਮੁਫ਼ਤ ਐਨਕਾਂ ਦਿੱਤੀਆਂ ਜਾਣਗੀਆਂ ਅਤੇ ਜੇਕਰ ਹੋਰ ਕੋਈ ਅੱਖਾਂ ਦੀ ਬੀਮਾਰੀ ਸਾਹਮਣੇ ਆਉਂਦੀ ਹੈ ਤਾਂ ਉਨ੍ਹਾਂ ਦਾ ਮਾਹਿਰ
ਡਾਕਟਰਾਂ ਤੋਂ ਯੋਗ ਇਲਾਜ ਕਰਵਾਇਆ ਜਾਵੇਗਾ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਕੂਲਾਂ ਦੇ 1.25 ਲੱਖ ਵਿਦਿਆਰਥੀਆਂ ਦੀਆਂ ਅੱਖਾਂ
ਦੀ ਸੰਪੂਰਨ ਜਾਂਚ ਕੀਤੀ ਜਾਵੇਗੀ|