Home Faridkot ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਦੀ ਫ਼ਾਈਨਲ ਰਿਹਸਲ ਦਾ ਡਿਪਟੀ ਕਮਿਸ਼ਨਰ ਨੇ ਕੀਤਾ...

ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਦੀ ਫ਼ਾਈਨਲ ਰਿਹਸਲ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਨਿਰੀਖਣ

44
0
ad here
ads
ads

ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਦੀ ਫ਼ਾਈਨਲ ਰਿਹਸਲ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਨਿਰੀਖਣ

ਆਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਲਹਿਰਾਉਣਗੇ ਕੌਮੀ ਝੰਡਾ

ਫ਼ਰੀਦਕੋਟ, 12 ਅਗਸਤ (ਮਨਪ੍ਰੀਤ ਸਿੰਘ ਅਰੋੜਾ)-ਜ਼ਿਲਾ ਪੱਧਰ ਤੇ ਸੁੰਤਤਰਤਾ ਦਿਵਸ ਮਨਾਉਣ ਲਈ ਅੱਜ ਫ਼ਾਈਨਲ ਰਿਹਸਲ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕੀਤੀ ਗਈ। ਇਸ ਮੌਕੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਕੌਮੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕੀਤਾ ਤੇ ਫ਼ਿਰ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਪੁਲਿਸ ਕਪਤਾਨ ਹਰਜੀਤ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਪੀ.ਟੀ.ਸ਼ੋਅ, ਦੇਸ਼ ਭਗਤੀ ਅਤੇ ਸੱਭਿਆਚਾਰਕ ਪ੍ਰੋਗਰਾਮ ਦਾ ਨਿਰੀਖਣ ਕੀਤਾ ਅਤੇ ਲੋਂੜੀਦੇ ਆਦੇਸ਼ ਜਾਰੀ ਕੀਤੇ।

ਇਸ ਮੌਕੇ ਉਨ੍ਹਾਂ ਦੱਸਿਆ ਕਿ 15 ਅਗਸਤ, ਸੁਤੰਰਤਰਤਾ ਦਿਵਸ ਮੌਕੇ ਕੀਤੇ ਜਾਣ ਵਾਲੇ ਜ਼ਿਲਾ ਪੱਧਰੀ ਸਮਾਗਮ ’ਚ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ,ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਸਮੂਹ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਇਤਿਹਾਸਿਕ ਦਿਨ ਤੇ ਜ਼ਿਲਾ ਪੱਧਰੀ ਸਮਾਗਮ ’ਚ ਵੱਧਚੜ੍ਹ ਕੇ ਸ਼ਮੂਲੀਅਤ ਕਰਨ ਤਾਂ ਜੋ ਆਜ਼ਾਦੀ ਜਸ਼ਨਾਂ ਨੂੰ ਹੋਰ ਵਧੀਆ ਢੰਗ ਨਾਲ ਮਨਾਇਆ ਜਾ ਸਕੇ। ਇਸ ਮੌਕੇ ਜ਼ਿਲਾ ਪੁਲਿਸ ਕਪਤਾਨ ਹਰਜੀਤ ਸਿੰਘ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਉਸ ਦਿਨ ਸੁਰੱਖਿਆ ਦੇ ਨਾਲ-ਨਾਲ ਟੈ੍ਰਫ਼ਿਕ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਐਸ.ਡੀ.ਐਮ.ਬਲਜੀਤ ਕੌਰ, ਸਹਾਇਕ ਕਮਿਸ਼ਨਰ (ਜਨਰਲ) ਤੁਸ਼ਿਤਾ ਗੁਲਾਟੀ,ਜ਼ਿਲਾ ਮਾਲ ਅਫ਼ਸਰ ਅਜੀਤਪਾਲ ਸਿੰਘ ਚਹਿਲ, ਜ਼ਿਲਾ ਲੋਕ ਸੰਪਰਕ ਅਫ਼ਸਰ ਗੁਰਦੀਪ ਸਿੰਘ ਮਾਨ, ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਮੇਵਾ ਸਿੰਘ ਸਿੱਧੂ, ਤਹਿਸੀਲਦਾਰ ਲਵਪ੍ਰੀਤ ਕੌਰ, ਜ਼ਿਲਾ ਖੇਡ ਅਫ਼ਸਰ ਮਨਜੀਤ ਕੌਰ, ਡਾ.ਚੰਦਰ ਸ਼ੇਖਰ ਕੱਕੜ ਸੀਨੀਅਰ ਮੈਡੀਕਲ ਅਫ਼ਸਰ, ਜ਼ਿਲਾ ਸਪਰੋਟਸ ਕੋਆਰਡੀਨੇਟਰ ਕੇਵਲ ਕੌਰ, ਡਾ.ਅਮਨਦੀਪ ਕੇਸ਼ਵ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

ad here
ads

ਅੱਜ ਦੀ ਫ਼ਾਈਨਲ ਰੀਹਸਲ ’ਚ ਪੀ.ਟੀ.ਸ਼ੋਅ, ਸੱਭਿਆਚਾਰਕ ਪ੍ਰੋਗਰਾਮ ’ਚ ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ, ਸੰਗਤ ਸਾਹਿਬ ਭਾਈ ਫ਼ੇਰੂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ, ਮਾਊਂਟ ਲਿਟਰਾ ਜੀ ਸਕੂਲ ਫ਼ਰੀਦਕੋਟ, ਦਿੱਲੀ ਇੰਟਰਨੈਸ਼ਨਲ ਸਕੂਲ ਫ਼ਰੀਦਕੋਟ,ਡਾ.ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ, ਸੈਂਟ ਮੈਰੀਜ਼ ਕਾਨਵੈਂਟ ਸਕੂਲ ਫ਼ਰੀਦਕੋਟ, ਤਾਜ ਪਬਲਿਕ ਸਕੂਲ ਜੰਡ ਸਾਹਿਬ, ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ,ਗੁਰੂ ਤੇਗ ਬਹਾਦਰ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ, ਗੁਰੂ ਤੇਗ ਬਹਾਦਰ ਪਬਲਿਕ ਸਕੂਲ ਮਹਿਮੂਆਣਾ,ਵਿਸ਼ਵਕਰਮਾ ਸੀਨੀਅਰ ਸੈਕੰਡਰੀ ਸਕੂਲ, ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ, ਬਲਬੀਰ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ,ਨਿਊ ਮਾਡਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ, ਲਿਟਲ ਏਂਜਲਸ ਹਾਈ ਸਕੂਲ, ਅਕਾਲ ਅਕੈਡਮੀ ਜੰਡ ਸਾਹਿਬ, ਜਵਾਹਰ ਨਵੋਦਿਆ ਵਿਦਿਆਲਿਆ ਕਾਉਣੀ ਅਤੇ ਪੰਜਾਬ ਵਿਰਾਸਤ ਭੰਗੜਾ ਅਕੈਡਮੀ ਦੀਆਂ ਟੀਮਾਂ ਨੇ ਪੂਰੇ ਜੋਸ਼ ਨਾਲ ਭਾਗ ਲਿਆ।

ad here
ads
Previous articleਆਮ ਲੋਕਾਂ ਨਾਲ ਨੇੜਤਾ ਬਣਾਉਣ ਲਈ ਸ਼ੁਰੂ ਹੋਇਐ ‘ਸਰਕਾਰ ਤੁਹਾਡੇ ਦੁਆਰ’ ਪੋਗਰਾਮ : ਸਪੀਕਰ ਸੰਧਵਾਂ
Next article19 ਅਗਸਤ ਨੂੰ ਮੁੱਖ ਮੰਤਰੀ ਦੇ ਧੂਰੀ ਦਫ਼ਤਰ ਦੇ ਸਾਹਮਣੇ ਧਰਨਾ ਦਿੱਤਾ ਜਾਵੇਗਾ: ਪਟਵਾਰ ਯੂਨੀਅਨ

LEAVE A REPLY

Please enter your comment!
Please enter your name here