ਫ਼ਗਵਾੜਾ- 11 ਅਪ੍ਰੈਲ (ਪ੍ਰੀਤੀ ਜੱਗੀ) ਜ਼ਿਲ੍ਹਾ ਮੈਜਿਸਟਰੇਟ ਅਮਿਤ ਕੁਮਾਰ ਪੰਚਾਲ ਨੇ ਭਾਰਤੀ ਨਾਗਰਿਕਤਾ ਸੁਰਕਸ਼ਾ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਤੇ ਸੀਨੀਅਰ ਪੁਲਿਸ ਕਪਤਾਨ ਦੀ ਮੰਗ ਅਨੁਸਾਰ ਕਪੂਰਥਲਾ ਜ਼ਿਲ੍ਹੇ ਦੀ ਹਦੂਦ ਅੰਦਰ ਪ੍ਰੀਗਾਬਾਲਿਨ ਕੈਪਸੂਲ ਨੂੰ ਬਿਨ੍ਹਾਂ ਲਾਇਸੈਂਸ ਰੱਖਣ, ਮੰਨਜੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ ,ਬਿਨਾਂ ਬਿੱਲ ਅਤੇ ਰਿਕਾਰਡ ਦੇ ਖਰੀਦਣ/ਵੇਚਣ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸੀਨੀਅਰ ਪੁਲਿਸ ਕਪਤਾਨ ਵਲੋਂ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਵੱਖ-ਵੱਖ ਖੂਫੀਆਂ ਰਿਪੋਰਟਾਂ ਤੋਂ ਅਤੇ ਡਰੱਗ ਅਡਿਕਟ ਨਾਲ ਸੰਪਰਕ ਕਰਨ ’ਤੇ ਪਤਾ ਲੱਗਾ ਹੈ ਕਿ ਪ੍ਰੀਗਾਬਾਲਿਨ ਕੈਪਸੂਲ ਦੀ ਵਰਤੋਂ ਨਸ਼ੇ ਦੇ ਆਦਿ ਲੋਕਾਂ ਵਲੋਂ ਨਸ਼ਾ ਕਰਨ ਵਾਸਤੇ ਵੱਡੀ ਤਦਾਦ ਵਿਚ ਕੀਤੀ ਜਾ ਰਹੀ ਹੈ। ਇਸ ਲਈ ਇਸਦੀ ਦੁਰਵਰਤੋਂ ਨੂੰ ਰੋਕਣ ਲਈ ਗੈਰ-ਕਾਨੂੰਨੀ ਵਿਕਰੀ ’ਤੇ ਰੋਕ ਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਹੁਕਮ 13 ਜੂਨ 2025 ਤੱਕ ਲਾਗੂ ਰਹਿਣਗੇ।
Home Kapurthala ਜ਼ਿਲ੍ਹਾ ਮੈਜਿਸਟਰੇਟ ਵਲੋਂ ਪ੍ਰੀਗਾਬਾਲਿਨ ਕੈਪਸੂਲ ਨੂੰ ਬਿਨ੍ਹਾਂ ਲਾਇਸੈਂਸ ਰੱਖਣ,ਵੇਚਣ ਅਤੇ ਬਿਨ੍ਹਾਂ ਬਿੱਲ/ਰਿਕਾਰਡ...