Home Patiala ਜ਼ਿਲ੍ਹਾ ਸਿਹਤ ਸੁਸਾਇਟੀ ਦੀ ਹੋਈ ਮੀਟਿੰਗ -ਡੇਂਗੂ ਤੇ ਮਲੇਰੀਆਂ ਦੇ ਫੈਲਾਅ ਨੂੰ...

ਜ਼ਿਲ੍ਹਾ ਸਿਹਤ ਸੁਸਾਇਟੀ ਦੀ ਹੋਈ ਮੀਟਿੰਗ -ਡੇਂਗੂ ਤੇ ਮਲੇਰੀਆਂ ਦੇ ਫੈਲਾਅ ਨੂੰ ਰੋਕਣ ਲਈ ਸਮੂਹ ਵਿਭਾਗ ਮਿਲਕੇ ਕੰਮ ਕਰਨ : ਡਿਪਟੀ ਕਮਿਸ਼ਨਰ

36
0
ad here
ads
ads

ਜ਼ਿਲ੍ਹਾ ਸਿਹਤ ਸੁਸਾਇਟੀ ਦੀ ਹੋਈ ਮੀਟਿੰਗ
-ਡੇਂਗੂ ਤੇ ਮਲੇਰੀਆਂ ਦੇ ਫੈਲਾਅ ਨੂੰ ਰੋਕਣ ਲਈ ਸਮੂਹ ਵਿਭਾਗ ਮਿਲਕੇ ਕੰਮ ਕਰਨ : ਡਿਪਟੀ ਕਮਿਸ਼ਨਰ
-ਮਿਸ਼ਨ ਇੰਦਰਧਨੁਸ਼ ਪ੍ਰੋਗਰਾਮ ਤਹਿਤ ਗਰਭਵਤੀ ਮਾਂਵਾਂ ਅਤੇ ਬੱਚਿਆਂ ਦਾ ਹੋਵੇਗਾ ਸੰਪੂਰਨ ਟੀਕਾਕਰਨ : ਡਿਪਟੀ ਕਮਿਸ਼ਨਰ
-ਡਿਪਟੀ ਕਮਿਸ਼ਨਰ ਨੇ ਚਾਰ ਆਸ਼ਾ ਵਰਕਰਾਂ ਨੂੰ ਕੀਤਾ ਸਨਮਾਨਤ
-ਮਿਸ਼ਨ ਇੰਦਰਧਨੁਸ਼ ਪ੍ਰੋਗਰਾਮ ਦੀ ਜਾਗਰੂਕਤਾ ਲਈ ਪੋਸਟਰ ਕੀਤਾ ਜਾਰੀ

ਪਟਿਆਲਾ, 22 ਅਗਸਤ(ਮਨਪ੍ਰੀਤ ਸਿੰਘ ਅਰੋੜਾ) ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਵਿੱਚ ਡੇਂਗੂ ਤੇ ਮਲੇਰੀਆਂ ਦੇ ਫੈਲਾਅ ਨੂੰ ਰੋਕਣ ਲਈ ਸਿਹਤ ਵਿਭਾਗ, ਨਗਰ ਨਿਗਮ, ਪੀ.ਡੀ.ਏ ਦੇ ਅਧਿਕਾਰੀਆਂ, ਬੀ.ਡੀ.ਪੀ.ਓਜ਼ ਤੇ ਕਾਰਜ ਸਾਧਕ ਅਫ਼ਸਰਾਂ ਨੂੰ ਖੁਦ ਫੀਲਡ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਤੇ ਵਾਰ ਵਾਰ ਗਲਤੀ ਕਰਨ ਵਾਲੇ ਲੋਕਾਂ ਦੇ ਚਲਾਣ ਕੱਟਣ ਦੀ ਹਦਾਇਤ ਕੀਤੀ ਹੈ। ਉਹ ਅੱਜ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ, ਅਨੂਪ੍ਰਿਤਾ ਜੌਹਲ, ਨਗਰ ਨਿਗਮ ਦੇ ਸਯੁੰਕਤ ਕਮਿਸ਼ਨਰ ਜਸ਼ਨਪ੍ਰੀਤ ਕੌਰ ਤੇ ਸਿਵਲ ਸਰਜਨ ਡਾ. ਰਮਿੰਦਰ ਕੌਰ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪਿਛਲੇ ਦਿਨੀਂ ਐਸ.ਡੀ.ਐਮਜ਼ ਵਲੋਂ ਆਮ ਆਦਮੀ ਕਲੀਨਿਕਾਂ ਦਾ ਦੌਰਾ ਕੀਤਾ ਗਿਆ ਸੀ ਅਤੇ ਜਿਹੜੇ ਕਲੀਨਿਕਾਂ ਵਿੱਚ ਸਮੱਸਿਆਵਾਂ ਸਨ, ਉਨ੍ਹਾਂ ਨੂੰ ਦੂਰ ਕੀਤਾ ਗਿਆ ਹੈ ਤੇ ਅੱਗੇ ਤੋਂ ਵੀ ਲਗਾਤਾਰ ਆਮ ਆਦਮੀ ਕਲੀਨਿਕਾਂ ਦੀ ਚੈਕਿੰਗ ਕੀਤੀ ਜਾਇਆ ਕਰੇਗੀ।
ਇਸ ਮੌਕੇ ਉਨ੍ਹਾਂ ਜਨਨੀ ਸ਼ਿਸ਼ੂ ਸੁਰੱਖਿਆ ਕਾਰ੍ਰਿਆਕਰਮ, ਜਨਨੀ ਸੁਰੱਖਿਆ ਯੋਜਨਾ, ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ, ਸੁਮਨ, ਪਰਿਵਾਰ ਨਿਯੋਜਨ, ਆਰ.ਬੀ.ਐਸ.ਕੇ, ਐਨ.ਪੀ.ਸੀ.ਬੀ., ਰਾਸ਼ਟਰੀ ਵੈਕਟਰ ਬੋਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਤੇ ਟੀ.ਬੀ. ਕੰਟਰੋਲ ਪ੍ਰੋਗਰਾਮ ਦੀ ਸਮੀਖਿਆ ਕਰਦਿਆਂ ਇਨ੍ਹਾਂ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕੰਮ ਵਿੱਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਚਾਰ ਆਸ਼ਾ ਵਰਕਰਾਂ ਸੰਤੋਸ਼, ਬੀਨਾ, ਮਨਜੀਤ ਕੌਰ ਤੇ ਕਰਮਜੀਤ ਕੌਰ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਆਸ਼ਾ ਵਰਕਰਾਂ ਵੱਲੋਂ ਸਮਰਪਿਤ ਭਾਵਨਾ ਤੇ ਤਨਦੇਹੀ ਨਾਲ ਨਿਭਾਈ ਡਿਊਟੀ ਹੋਰਨਾ ਲਈ ਵੀ ਪ੍ਰੇਰਨਾ ਦਾ ਸਰੋਤ ਹੈ।

ad here
ads

ਇਸ ਮੌਕੇ ਸਾਕਸ਼ੀ ਸਾਹਨੀ ਨੇ ਮਿਸ਼ਨ ਇੰਦਰਧਨੁਸ਼ ਪ੍ਰੋਗਰਾਮ ਦੀ ਜਾਗਰੂਕਤਾ ਲਈ ਪੋਸਟਰ ਜਾਰੀ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ 2 ਸਾਲ ਤੱਕ ਦੇ ਬੱਚਿਆਂ ਦੇ ਟੀਕਾਕਰਨ ਵਿੱਚ ਕਿਸੇ ਕਾਰਨ ਪਏ ਪਾੜੇ ਨੂੰ ਪੂਰਾ ਕਰਨ ਲਈ ਭਾਰਤ ਸਰਕਾਰ ਸਿਹਤ ਵਿਭਾਗ ਵੱਲੋਂ ਸਤੰਬਰ ਤੋਂ ਨਵੰਬਰ ਮਹੀਨੇ ਦੌਰਾਨ ਤਿੰਨ ਗੇੜਾਂ ਵਿੱਚ ਗਰਭਵਤੀ ਮਾਵਾਂ ਅਤੇ ਟੀਕਾਕਰਨ ਨਾ ਕਰਵਾਉਣ ਜਾਂ ਅਧੂਰਾ ਟੀਕਾਕਰਨ ਵਾਲੇ ਬੱਚਿਆਂ ਦਾ ਸੰਪੂਰਨ ਟੀਕਾਕਰਨ ਕਰਨ ਲਈ ਮਿਸ਼ਨ ਇੰਦਰਧਨੁਸ਼ ਪ੍ਰੋਗਰਾਮ ਦੀ ਯੋਜਨਾ ਬਣਾਈ ਹੈ। ਜਿਸ ਦਾ ਪਹਿਲਾ ਗੇੜ 11 ਤੋਂ 16 ਸਤੰਬਰ, ਦੂਸਰਾ ਗੇੜ 9 ਤੋਂ 14 ਅਕਤੂਬਰ ਅਤੇ ਤੀਸਰਾ ਗੇੜ 20 ਤੋਂ 25 ਨਵੰਬਰ ਤੋਂ ਸ਼ੁਰੂ ਹੋਵੇਗਾ ਜਿਸ ਤਹਿਤ ਲਗਾਤਾਰ ਇੱਕ ਹਫ਼ਤੇ ਦੌਰਾਨ ਲੋੜ ਅਨੁਸਾਰ ਸ਼ਹਿਰੀ ਅਤੇ ਪਿੰਡਾਂ ਵਿੱਚ ਸਪੈਸ਼ਲ ਕੈਂਪ ਲਗਾ ਕੇ ਇਸ ਪਾੜੇ ਨੂੰ ਪੂਰਾ ਕੀਤਾ ਜਾਵੇਗਾ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਨ ਸੂਚੀ ਅਨੁਸਾਰ ਸੰਪੂਰਨ ਟੀਕਾਕਰਨ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਭਾਰਤ ਨੂੰ 2023 ਤੱਕ ਮੀਜਲ ਰੁਬੇਲਾ ਮੁਕਤ ਕਰਨ ਲਈ 95 ਫ਼ੀਸਦੀ ਤੋਂ ਵੱਧ ਬੱਚਿਆਂ ਦੇ ਮੀਜਲ ਰੁਬੈਲਾ ਸਬੰਧੀ ਟੀਕਾਕਰਨ ਹੋਣਾ ਜ਼ਰੂਰੀ ਹੈ। ਜੋ ਕਿ ਬੱਚੇ ਦੇ ਪੰਜ ਸਾਲ ਦੀ ਉਮਰ ਤੱਕ ਲਗਾਇਆ ਜਾ ਸਕਦਾ ਹੈ।

ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਯੋਗ ਅਗਵਾਈ ‘ਚ ਸਿਹਤ ਵਿਭਾਗ ਨਿਰੰਤਰ ਸਿਹਤ ਸੇਵਾਵਾਂ ‘ਚ ਸੁਧਾਰ ਕਰ ਰਿਹਾ ਹੈ। ਉਨ੍ਹਾਂ ਵਿਭਾਗ ਦੀ ਪ੍ਰਗਤੀ ਰਿਪੋਰਟ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ‘ਚ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਯੋਜਨਾਵਾਂ ਸਫਲਤਾਪੂਰਵਕ ਚੱਲ ਰਹੀਆਂ ਹਨ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗੁਰਪ੍ਰੀਤ ਕੌਰ, ਵਿਸ਼ਵ ਸਿਹਤ ਸੰਗਠਨ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਕਰਮ ਗੁਪਤਾ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਕੁਸ਼ਲਦੀਪ ਕੌਰ, ਸਮੂਹ ਪ੍ਰੋਗਰਾਮ ਅਫ਼ਸਰ, ਸੀਨੀਅਰ ਮੈਡੀਕਲ ਅਫ਼ਸਰ ਵੀ ਹਾਜ਼ਰ ਸਨ।

ad here
ads
Previous articleਡਿਪਟੀ ਕਮਿਸ਼ਨਰ ਨੇ ਨਸ਼ਿਆਂ ਵਿਰੁੱਧ ਪੁਲਿਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਕਾਰਵਾਈ ਦਾ ਲਿਆ ਜਾਇਜ਼ਾ
Next articleThank You Hon’ble CM Bhagwant Mann for launching the Student Police Cadet Scheme which will connect 11,000+ students of 280 Government schools in Punjab with Police to give empirical knowledge of police functioning to students of Class 8th.

LEAVE A REPLY

Please enter your comment!
Please enter your name here