ਕਪੂਰਥਲਾ , 9 ਅਪ੍ਰੈਲ (ਪ੍ਰੀਤੀ ਜੱਗੀ)-ਮਾਡਰਨ ਜੇਲ੍ਹ ਵਿਚ ਬੰਦ ਹਵਾਲਾਤੀ ਪਾਸੋਂ ਨਸ਼ੀਲੀਆਂ ਗੋਲੀਆਂ ਮਿਲਣ ਦੇ ਮਾਮਲੇ ਨੂੰ ਲੈ ਕੇ ਕੋਤਵਾਲੀ ਪੁਲਿਸ ਨੇ ਹਵਾਲਾਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਰਾਹੁਲ ਚੌਧਰੀ ਨੇ ਦੱਸਿਆ ਕਿ ਜੇਲ੍ਹ ਅੰਦਰ ਤਲਾਸ਼ੀ ਦੌਰਾਨ ਹਵਾਲਾਤੀ ਕਰਨ ਕੁਮਾਰ ਵਾਸੀ ਜਲੰਧਰ ਦੇ ਕਬਜ਼ੇ ਵਿਚੋਂ 210 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਤਹਿਤ ਉਕਤ ਹਵਾਲਾਤੀ ਵਿਰੁੱਧ ਥਾਣਾ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ ਤੇ ਉਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ |