ਡਾਇਰੈਕਟਰ ਜਨਰਲ ਆਫ ਪੰਜਾਬ ਪੁਲਿਸ ਨੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਦਾ ਜਾਇਜ਼ਾ ਲਿਆ
ਫ਼ਰੀਦਕੋਟ 10 ਅਗਸਤ (ਮਨਪ੍ਰੀਤ ਸਿੰਘ ਅਰੋੜਾ)ਡਾਇਰੈਕਟਰ ਜਨਰਲ ਆਫ ਪੰਜਾਬ ਪੁਲਿਸ ਗੌਰਵ ਯਾਦਵ ਨੇ ਅੱਜ ਡੀ.ਆਈ.ਜੀ, ਫਰੀਦਕੋਟ ਰੇਂਜ ਅਤੇ ਡੀ.ਆਈ.ਜੀ ਫਿਰੋਜ਼ਪੁਰ ਰੇਂਜ ਦੇ ਨਾਲ ਆਗਾਮੀ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲਿਆ।
ਇਸ ਮੌਕੇ ਡਾਇਰੈਕਟਰ ਜਨਰਲ ਆਫ ਪੰਜਾਬ ਪੁਲਿਸ ਨੇ ਲਾਅ ਐਂਡ ਆਰਡਰ ਅਤੇ ਜਨਤਕ ਸੁਰੱਖਿਆ ਨੂੰ ਬਣਾਈ ਰੱਖਣ ਲਈ ਦਿਸ਼ਾ-ਨਿਰਦੇਸ਼ ਦਿੱਤੇ ।ਉਨ੍ਹਾਂ ਪੁਲਿਸ ਮੁਲਾਜ਼ਮਾਂ ਦਾ ਸਨਮਾਨ ਵੀ ਕੀਤਾ ਤਾਂ ਜੋ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਤੇ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਅ ਸਕਣ ।ਇਸ ਮੌਕੇ ਉਨ੍ਹਾਂ ਸਾਰੀ ਫੋਰਸ ਨੂੰ ਭਵਿੱਖ ਵਿੱਚ ਚੰਗੀ ਤਰ੍ਹਾਂ ਡਿਊਟੀ ਕਰਨ ਲਈ ਪ੍ਰੇਰਿਤ ਕੀਤਾ।