ਡਿਪਟੀ ਕਮਿਸ਼ਨਰ ਨੇ ਘਰ ਘਰ ਸਰਵੇ ਪ੍ਰਗਤੀ ਰਿਪੋਰਟ ਦਾ ਲਿਆ ਜਾਇਜ਼ਾ
ਫਰੀਦਕੋਟ 17 ਅਗਸਤ (ਮਨਪ੍ਰੀਤ ਸਿੰਘ ਅਰੋੜਾ) ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਵੋਟਰ ਸੂਚੀ ਦੀ ਸਰਸਰੀ ਸੁਧਾਈ ਯੋਗਤਾ ਮਿਤੀ 01.01.2024 ਦੇ ਆਧਾਰ ਤੇ ਪ੍ਰੋਗਰਾਮ ਅਧੀਨ ਚੱਲ ਰਹੇ ਘਰ-ਘਰ ਸਰਵੇ ਦੀ ਪ੍ਰਗਤੀ ਰਿਪੋਰਟ ਸਬੰਧੀ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ੍ਰੀ ਵਿਨੀਤ ਕੁਮਾਰ, ਆਈ.ਏ.ਐੱਸ. ਨੇ ਮੁੱਖ ਚੋਣ ਅਫਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜਿਲ੍ਹੇ ਦੇ ਸਮੂਹ ਸੁਪਰਵਾਇਜਰਾਂ ਅਤੇ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨਾਲ ਰੀਵਿਊ ਮੀਟਿੰਗ ਕੀਤੀ।
ਡਿਪਟੀ ਕਮਿਸ਼ਨਰ ਨੇ ਸਮੂਹ ਸੁਪਰਵਾਇਜ਼ਰਾਂ ਨੂੰ ਹਦਾਇਤ ਕੀਤੀ ਕਿ ਆਪਣੇ ਅਧੀਨ ਆਉਂਦੇ ਬੀ.ਐੱਲ.ਓ. ਨਾਲ ਰੋਜ਼ਾਨਾ ਤਾਲਮੇਲ ਕਰਕੇ ਕੰਮ ਦੀ ਰਿਪੋਰਟ ਪ੍ਰਾਪਤ ਕੀਤੀ ਜਾਵੇ ਅਤੇ ਬੀ.ਐੱਲ.ਓ. ਨੂੰ ਜਲਦੀ ਕੰਮ ਨਿਪਟਾਉਣ ਲਈ ਰੋਜ਼ਾਨਾ ਫੋਨ ਤੇ ਰਾਬਤਾ ਕਾਇਮ ਕੀਤਾ ਜਾਵੇ। ਉਨ੍ਹਾਂ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨੂੰ ਹਦਾਇਤ ਕੀਤੀ ਕਿ ਸਰਵੇ ਦਾ ਕੰਮ ਕਮਿਸ਼ਨ ਵੱਲੋਂ ਨਿਰਧਾਰਤ ਸਮੇਂ ਦੇ ਵਿੱਚ-ਵਿੱਚ ਸੌ ਪ੍ਰਤੀਸ਼ਤ ਪੂਰਾ ਕੀਤਾ ਜਾਵੇ। ਇਸ ਦੌਰਾਨ ਜਿਲ੍ਹਾ ਚੋਣ ਅਫਸਰ ਨੇ 15 ਬੂਥ ਲੈਵਲ ਅਫਸਰਾਂ ਦੇ ਕੰਮ ਦਾ ਵੀ ਜਾਇਜ਼ਾ ਲਿਆ ।