Home Ludhiana ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਸਮੀਖਿਆ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਸਮੀਖਿਆ ਮੀਟਿੰਗ

14
0
ad here
ads
ads

ਲੁਧਿਆਣਾ, 09 ਅਪ੍ਰੈਲ – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰੋਹਿਤ ਗੁਪਤਾ, ਸਮੂਹ ਉਪ ਮੰਡਲ ਮੈਜਿਸਟ੍ਰੇਟ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਜੈਨ ਵੱਲੋਂ ਜ਼ਮੀਨੀ ਮਾਲੀਏ ਦੀ ਰਿਕਵਰੀ, ਪਟੀਸ਼ਨ ਕੇਸ, 6 ਮਹੀਨਿਆਂ ਤੋਂ ਪੈਡਿੰਗ ਪਈਆਂ ਇੰਨਕੁਆਇਰੀਆਂ, ਰੈਵੀਨਿਊ ਲੋਕ ਅਦਾਲਤਾਂ, ਸਪੈਸ਼ਲ ਗਿਰਦਾਵਰੀਆਂ ਆਦਿ ਦੇ ਪੈਡਿੰਗ ਪਏ ਕੇਸਾਂ ਬਾਰੇ ਰੀਵਿਊ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਤਹਿਸੀਲਦਾਰਾਂ ਨੂੰ ਵੱਖ ਵੱਖ ਪੱਧਰ ‘ਤੇ ਪੈਡਿੰਗ ਪਏ ਇੰਤਕਾਲਾਂ ਨੂੰ ਬਿਨ੍ਹਾਂ ਦੇਰੀ ਨਿਪਟਾਉਣ ਦੇ ਵੀ ਆਦੇਸ਼ ਜਾਰੀ ਕੀਤੇ।

ad here
ads

ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਤਹਿਸੀਲਾਂ ਵਿੱਚ ਲੈਂਡ ਸਬੰਧੀ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣੀ ਚਾਹੀਦੀ। ਉਨ੍ਹਾ ਸਪੱਸ਼ਟ ਕੀਤਾ ਕਿ ਸਰਕਾਰੀ ਸੇਵਾਵਾਂ ਦਾ ਲਾਭ ਲੋਕਾਂ ਨੂੰ ਪਹਿਲ ਦੇ ਆਧਾਰ ‘ਤੇ ਬਿਨ੍ਹਾਂ ਕਿਸੇ ਦੇਰੀ ਤੋਂ ਪਹੁੰਚਾਇਆ ਜਾਣਾ ਯਕੀਨੀ ਬਣਾਇਆ ਜਾਵੇ।

ad here
ads
Previous articleਕੈਬਨਿਟ ਮੰਤਰੀ ਮੁੰਡੀਆਂ ਨੇ ਜੀ.ਟੀ. ਰੋਡ ਤੋਂ ਖਾਸੀ ਕਲਾਂ ਤੱਕ ਲਿੰਕ ਸੜਕ ਦੀ ਵਿਸ਼ੇਸ਼ ਮੁਰੰਮਤ ਲਈ ਨੀਂਹ ਪੱਥਰ ਰੱਖਿਆ
Next articleਜ਼ਿਲ੍ਹਾ ਤੇ ਸਬ-ਡਵੀਜ਼ਨ ਪੱਧਰ ਦੀਆਂ ਸਾਰੀਆਂ ਅਦਾਲਤਾਂ ‘ਚ ਸਥਾਪਿਤ ਕੀਤੇ ਜਾਣਗ ਬੈਂਚ – ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ

LEAVE A REPLY

Please enter your comment!
Please enter your name here