Home Ludhiana ਡੀ.ਬੀ.ਈ.ਈ. ਵਲੋਂ ਜੀ ਕੇ ਰਿਜੋਰਟ ਘੁਡਾਣੀ ਕਲਾਂ ਵਿਖੇ ਰੋਜ਼ਗਾਰ ਮੇਲੇ ਦਾ ਆਯੋਜਨ...

ਡੀ.ਬੀ.ਈ.ਈ. ਵਲੋਂ ਜੀ ਕੇ ਰਿਜੋਰਟ ਘੁਡਾਣੀ ਕਲਾਂ ਵਿਖੇ ਰੋਜ਼ਗਾਰ ਮੇਲੇ ਦਾ ਆਯੋਜਨ 22 ਨੂੰ !

174
0
ad here
ads
ads

ਡੀ.ਬੀ.ਈ.ਈ. ਵਲੋਂ ਜੀ ਕੇ ਰਿਜੋਰਟ ਘੁਡਾਣੀ ਕਲਾਂ ਵਿਖੇ ਰੋਜ਼ਗਾਰ ਮੇਲੇ ਦਾ ਆਯੋਜਨ 22 ਨੂੰ

ਪਾਇਲ/ਲੁਧਿਆਣਾ, 20 ਸਤੰਬਰ (ਮਨਪ੍ਰੀਤ ਸਿੰਘ ਅਰੋੜਾ) ਵਿਧਾਨ ਸਭਾ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਵਿੱਚ ਜੀ.ਕੇ. ਰਿਜੋੋਰਟ, ਰਾੜਾ ਸਾਹਿਬ ਰੋਡ, ਘੁਡਾਣੀ ਕਲਾਂ ਵਿਖੇ 22 ਸਤੰਬਰ (ਦਿਨ ਸ਼ੁੱਕਰਵਾਰ) ਨੂੰ ਰੋੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 2 ਵਜੇ ਤੱਕ ਹੋਵੇਗਾ।

ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਵੱਲੋ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਰਾਜ ਸਰਕਾਰ ਦੇ ਨੈਸ਼ਨਲ ਕੈਰੀਅਰ ਸਰਵਿਸ ਅਤੇ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ, ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਜ਼ਿਲ੍ਹਾ ਰੋੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਲਗਾਤਾਰ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਰੋਜ਼ਗਾਰ ਮੇਲੇ ਵਿੱਚ 18 ਵੱਖ-ਵੱਖ ਪ੍ਰਸਿੱਧ ਕੰਪਨੀਆਂ ਭਾਗ ਲੈ ਰਹੀਆਂ ਹਨ, ਜਿਨ੍ਹਾਂ ਕੋਲ 500 ਤੋਂ ਵੱਧ ਅਸਾਮੀਆਂ ਖਾਲੀ ਹਨ।

ad here
ads

ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਨੇ ਦੱਸਿਆ ਕਿ ਇਸ ਰੋੋਜ਼ਗਾਰ ਮੇਲੇ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋਂ ਘੱਟ ਯੋਗਤਾ 10ਵੀ, 12ਵੀ, ਆਈ.ਟੀ.ਆਈ (ਸਾਰੇ ਟਰੇਡ), ਡਿਪਲੋਮਾ ਹੋਲਡਰ ਅਤੇ ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ), ਪੋਸਟ ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ) ਪਾਸ ਕੀਤਾ ਹੋਵੇ, ਭਾਗ ਲੈ ਸਕਦੇ ਹਨ।ਉਮੀਦਵਾਰਾਂ ਨੂੰੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਇਸ ਇੰਟਰਵਿਊ ਲਈ ਆਪਣਾ ਬਾਇਓ ਡਾਟਾ (5 ਫੋਟੋ ਕਾਪੀਆਂ) ਨਾਲ ਲੈ ਕੇ ਰੋਜ਼ਗਾਰ ਮੇਲੇ ‘ਚ ਸ਼ਮੂਲੀਅਤ ਕਰਨ।

ਡੀ.ਬੀ.ਈ.ਈ., ਲੁਧਿਆਣਾ ਦੇ ਰੋੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਮਿਸ ਸੁਖਮਨ ਮਾਨ (EGSDTO) (PCS Allied) ਨੇ ਹੋੋਰ ਜਾਣਕਾਰੀ ਦਿੰਦੇ ਦੱਸਿਆ ਇਸ ਮੇਲੇ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਰਜਿਸਟ੍ਰੇਸ਼ਨ ਹੋਣਾ ਜ਼ਰੂਰੀ ਹੈ, ਜਿਨ੍ਹਾਂ ਪ੍ਰਾਰਥੀਆਂ ਦੀ ਰਜਿਸਟ੍ਰੇਸ਼ਨ ਨਹੀਂ ਹੋੋਈ ਹੈ, ਉਹ ਪ੍ਰਾਰਥੀ ਆਪਣੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲਿਆਉਣ ਤਾਂ ਜੋੋ ਪ੍ਰਾਰਥੀਆਂ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ।ਪ੍ਰਾਰਥੀ ਆਪਣਾ ਬਾਇਉ ਡਾਟਾ ਵੀ ਨਾਲ ਲੈ ਕੇ ਇਸ ਕੈਂਪ ਵਿੱਚ ਸ਼ਮੂਲਿਅਤ ਕਰਣ। ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਪ੍ਰਾਰਥੀ ਇਸ ਦਫਤਰ ਦੇ ਹੈਲਪਲਾਈਨ ਨੰ: 77400-01682 ‘ਤੇ ਵੀ ਸੰਪਰਕ ਕਰ ਸਕਦਾ ਹੈ।

ad here
ads
Previous articleਪੰਜਾਬ ਸਰਕਾਰ ਕਿਸਾਨਾਂ ਦੀ ਤਰੱਕੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ- ਗੁਰਮੀਤ ਸਿੰਘ ਖੁੱਡੀਆਂ !
Next articleਆਜ਼ਾਦੀ ਦਾ ਅਮ੍ਰਿਤ ਮਹਾਂਉਤਸਵ- ਨਹਿਰੂ ਯੁਵਾ ਕੇਂਦਰ ਵਲੋਂ ਮੇਰੀ ਮਿੱਟੀ, ਮੇਰਾ ਦੇਸ਼ ਮੁਹਿੰਮ ਤਹਿਤ ਕੱਢੀ ਗਈ ਅੰਮ੍ਰਿਤ ਕਲਸ਼ ਯਾਤਰਾ !

LEAVE A REPLY

Please enter your comment!
Please enter your name here