Home Ludhiana ਡੀ.ਬੀ.ਈ.ਈ. ਵਲੋਂ ਸਵੈ-ਰੋਜ਼ਗਾਰ ਕੋਰਸਾਂ ਸਬੰਧੀ ਵਰਕਸ਼ਾਪ ਆਯੋਜਿਤ

ਡੀ.ਬੀ.ਈ.ਈ. ਵਲੋਂ ਸਵੈ-ਰੋਜ਼ਗਾਰ ਕੋਰਸਾਂ ਸਬੰਧੀ ਵਰਕਸ਼ਾਪ ਆਯੋਜਿਤ

43
0
ad here
ads
ads

ਡੀ.ਬੀ.ਈ.ਈ. ਵਲੋਂ ਸਵੈ-ਰੋਜ਼ਗਾਰ ਕੋਰਸਾਂ ਸਬੰਧੀ ਵਰਕਸ਼ਾਪ ਆਯੋਜਿਤ

 

ਲੁਧਿਆਣਾ, 10 ਅਗਸਤ (ਮਨਪ੍ਰੀਤ ਸਿੰਘ ਅਰੋੜਾ) ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਡਿਪਟੀ ਡਾਇਰੈਕਟਰ ਡੀ.ਬੀ.ਈ.ਈ. ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਦੀ ਅਗਵਾਈ ਹੇਠ ਸਵੈ-ਰੋਜ਼ਗਾਰ ਦੇ ਕੋਰਸਾਂ ਸਬੰਧੀ ਵਰਕਸ਼ਾਪ ਆਯੋਜਿਤ ਕੀਤੀ ਗਈ।

ad here
ads

ਡਿਪਟੀ ਡਾਇਰੈਕਟਰ ਸ੍ਰੀਮਤੀ ਸ਼ਰਮਾ ਨੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਮਹਿੰਦੀ ਲਗਾਉਣ ਦੀ ਟ੍ਰੇਨਿੰਗ ਵੀ ਦਿੱਤੀ ਗਈ ਜਿਸ ਸਬੰਧੀ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵਿਭਾਗ ਵੱਲੋਂ ਟ੍ਰੇਨਰ ਸ਼੍ਰੀਮਤੀ ਇਸ਼ਾ ਸ਼ਰਮਾ ਬੁਲਾਏ ਗਏ ਸਨ। ਇਸ ਵਰਕਸ਼ਾਪ ਵਿੱਚ ਰਾਮਗੜੀਆ ਗਰਲਜ਼ ਕਾਲਜ, ਲੁਧਿਆਣਾ ਦੇ 40 ਪ੍ਰਾਰਥੀਆਂ ਨੇ ਭਾਗ ਲਿਆ।ਪ੍ਰਾਰਥੀਆਂ ਨੂੰ ਆਤਮ ਨਿਰਭਰ ਬਨਣ ਦੀ ਪ੍ਰੇਰਣਾ ਦਿੰਦੇ ਹੋਏ ਇਸ ਦਫਤਰ ਵਿਖੇ ਵਰਕਸ਼ਾਪ ਦੇ ਨਾਲ ਹੀ ਤੀਜ ਦਾ ਪ੍ਰੋਗਰਾਮ ਵੀ ਕੀਤਾ ਗਿਆ, ਜਿਸ ਵਿੱਚ ਪ੍ਰਾਰਥੀਆਂ ਨੇ ਵੱਧ ਚੜ੍ਹ ਕੇ ਮਹਿੰਦੀ, ਫੋਕ ਅਤੇ ਗਾਇਨ ਕੰਪੀਟਿਸ਼ਨ ਵਿੱਚ ਭਾਗ ਲਿਆ।

ਇਸ ਵਰਕਸ਼ਾਪ ਮੌਕੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਨੇ ਪ੍ਰਾਰਥੀਆਂ ਨੂੰ ਆਪਣਾ ਸਵੈ-ਰੋਜ਼ਗਾਰ ਸ਼ੁਰੂ ਕਰਦਿਆਂ ਆਪਣੇ ਪੈਰਾਂ ਸਿਰ ਖੜ੍ਹੇ ਹੋਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਹੋਰ ਵਰਕਸ਼ਾਪ ਆਯੋਜਿਤ ਕੀਤਆਂ ਜਾਣਗੀਆਂ ਤਾਂ ਜੋ ਪ੍ਰਾਰਥੀਆਂ ਨੂੰ ਆਪਣਾ ਭਵਿੱਖ ਸੁਆਰਣ ਵਿੱਚ ਮਦਦ ਮਿਲ ਸਕੇ।

ad here
ads
Previous articleਚੋਣਕਾਰ ਰਜਿਸਟ੍ਰੇਸ਼ਨ ਅਫਸਰ 068 ਦਾਖਾ ਦੀ ਪ੍ਰਧਾਨਗੀ ‘ਚ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ
Next articleਬੱਚਿਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਬਣਾਈ ਜਾਵੇਗੀ ਵਿਸ਼ੇਸ਼ ਟੀਮ- ਡਿਪਟੀ ਕਮਿਸ਼ਨਰ

LEAVE A REPLY

Please enter your comment!
Please enter your name here