ਲੁਧਿਆਣਾ, 11 ਫਰਵਰੀ
ਧਰਤੀ ਹੇਠਲੇ ਪਾਣੀ ਦੀ ਸੰਭਾਲ ਅਤੇ ਇਸ ਦੀ ਸੁਚੱਜੀ ਵਰਤੋਂ ਲਈ ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ (ਪੀ.ਡਬਲਿਊ.ਆਰ.ਡੀ.ਏ.) ਨੇ ਖ਼ਾਸ ਉਪਰਾਲਾ ਕਰਦਿਆਂ ਜ਼ਮੀਨੀ ਪਾਣੀ ਕੱਢਣ ਵਾਲੀਆਂ ਉਦਯੋਗਿਕ ਤੇ ਵਪਾਰਕ ਇਕਾਈਆਂ ਲਈ 14 ਫਰਵਰੀ ਨੂੰ ਲੁਧਿਆਣਾ ਵਿਖੇ ਜਾਗਰੂਕਤਾ ਅਤੇ ਸੁਵਿਧਾ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ।
ਧਰਤੀ ਹੇਠਲੇ ਪਾਣੀ ਨੂੰ ਕੱਢਣ ਵਾਲੀਆਂ ਉਦਯੋਗਿਕ ਅਤੇ ਵਪਾਰਕ ਇਕਾਈਆਂ ਨੂੰ ਅਥਾਰਟੀ ਕੋਲੋਂ ਪ੍ਰਵਾਨਗੀ ਲੈਣੀ ਲਾਜ਼ਮੀ ਹੁੰਦੀ ਹੈ।ਇਸ ਪ੍ਰਵਾਨਗੀ ਨੂੰ ਹਾਸਲ ਕਰਨ ਦੇ ਤਰੀਕਿਆਂ ਬਾਰੇ ਸਨਅਤੀ ਇਕਾਈਆਂ ਨੂੰ ਜਾਣਕਾਰੀ ਦੇਣ ਅਤੇ ਜਾਗਰੂਕਤਾ ਲਈ ਪੀ.ਡਬਲਿਊ.ਆਰ.ਡੀ.ਏ. ਵੱਲੋਂ 14 ਫਰਵਰੀ ਨੂੰ ਸਵੇਰੇ 10 ਵਜੇ ਸੀ.ਆਈ.ਸੀ.ਯੂ. ਕੰਪਲੈਕਸ ਫੋਕਲ ਪੁਆਇੰਟ, ਲੁਧਿਆਣਾ ਵਿਖੇ ਲਗਾਇਆ ਜਾ ਰਿਹਾ ਹੈ। ਇਸ ਜਾਗਰੂਕਤਾ ਤੇ ਸੁਵਿਧਾ ਕੈਂਪ ਵਿੱਚ ਅਥਾਰਟੀ ਦੇ ਅਧਿਕਾਰੀਆਂ ਵੱਲੋਂ ਜ਼ਮੀਨੀ ਪਾਣੀ ਕੱਢਣ ਵਾਲੀਆਂ ਉਦਯੋਗਿਕ ਅਤੇ ਵਪਾਰਕ ਇਕਾਈਆਂ ਨੂੰ ਧਰਤੀ ਹੇਠਲੇ ਪਾਣੀ ਨੂੰ ਕੱਢਣ ਲਈ ਆਨਲਾਈਨ ਅਪਲਾਈ ਕਰਨ ਵਿੱਚ ਸਹਾਇਤਾ ਕੀਤੀ ਜਾਵੇਗੀ।
ਅਥਾਰਟੀ ਵੱਲੋਂ ਜ਼ਮੀਨੀ ਪਾਣੀ ਕੱਢਣ ਵਾਲੀਆਂ ਉਦਯੋਗਿਕ ਅਤੇ ਵਪਾਰਕ ਇਕਾਈਆਂ ਨੂੰ ਇਸ ਜਾਗਰੂਕਤਾ ਅਤੇ ਸੁਵਿਧਾ ਕੈਂਪ ਵਿੱਚ ਸ਼ਾਮਲ ਹੋ ਕੇ ਇਸ ਦਾ ਵੱਧ ਤੋਂ ਵੱਧ ਫ਼ਾਇਦਾ ਉਠਾਉਣ ਦੀ ਅਪੀਲ ਕੀਤੀ ਗਈ ਹੈ। ਇਨ੍ਹਾਂ ਉਪਰਾਲਿਆਂ ਨਾਲ ਪੰਜਾਬ ਦੇ ਜ਼ਮੀਨਦੋਜ਼ ਪਾਣੀ ਦੀ ਸੰਭਾਲ ਅਤੇ ਤਰਕ ਸੰਗਤ ਵਰਤੋਂ ਹੋਵੇਗੀ। ਇਸ ਸੰਬੰਧੀ ਵਿਸਥਾਰ ਵਿੱਚ ਵੇਰਵੇ ਅਥਾਰਟੀ ਦੀ ਵੈਬਸਾਈਟ https://pwrda.punjab.gov.in ਉਤੇ ਉਪਲੱਬਧ ਹਨ। ਹੋਰ ਵਧੇਰੇ ਜਾਣਕਾਰੀ ਲੈਣ ਲਈ permission.pwrda@punjab.gov.in ਉੱਤੇ ਈ-ਮੇਲ ਕੀਤੀ ਜਾ ਸਕਦੀ ਹੈ।