ਖੰਨਾ (ਲੁਧਿਆਣਾ) 22 ਦਸੰਬਰ (jasbir) ਰਾਜ ਚੋਣ ਕਮਿਸ਼ਨ, ਪੰਜਾਬ ਨੇ ਸੋਮਵਾਰ (23 ਦਸੰਬਰ) ਨੂੰ ਨਗਰ ਕੌਂਸਲ ਖੰਨਾ ਦੇ ਵਾਰਡ ਨੰਬਰ-2 ਵਿੱਚ ਇੱਕ ਪੋਲਿੰਗ ਸਟੇਸ਼ਨ ਨੰਬਰ-4 ‘ਤੇ ਦੁਬਾਰਾ ਵੋਟਿੰਗ ਦੇ ਹੁਕਮ ਦਿੱਤੇ ਹਨ।
ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਅਤੇ ਜਿਸ ਤੋਂ ਬਾਅਦ ਉੱਥੇ ਹੀ ਵੋਟਾਂ ਦੀ ਗਿਣਤੀ ਹੋਵੇਗੀ। ਵੋਟਿੰਗ ਲਈ ਰਾਖਵੀਂ ਈ.ਵੀ.ਐਮ ਦੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਇਲਾਕੇ ਦੇ ਵੋਟਰਾਂ ਨੂੰ ਕੱਲ੍ਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।