Home Patiala ਪਰਾਲੀ ਦੀ ਵਰਤੋਂ ਕਰਨ ਵਾਲੀ ਇੰਡਸਟਰੀ ਨਾਲ ਬਿਹਤਰ ਤਾਲਮੇਲ ਕਰਨ ਲਈ ਨੋਡਲ...

ਪਰਾਲੀ ਦੀ ਵਰਤੋਂ ਕਰਨ ਵਾਲੀ ਇੰਡਸਟਰੀ ਨਾਲ ਬਿਹਤਰ ਤਾਲਮੇਲ ਕਰਨ ਲਈ ਨੋਡਲ ਅਫ਼ਸਰ ਲਗਾਏ ਜਾਣ : ਸਾਕਸ਼ੀ ਸਾਹਨੀ !

59
0
ad here
ads
ads

ਪਰਾਲੀ ਪ੍ਰਬੰਧਨ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਬੈਠਕ ,ਪਰਾਲੀ ਦੀ ਵਰਤੋਂ ਕਰਨ ਵਾਲੀ ਇੰਡਸਟਰੀ ਨਾਲ ਬਿਹਤਰ ਤਾਲਮੇਲ ਕਰਨ ਲਈ ਨੋਡਲ ਅਫ਼ਸਰ ਲਗਾਏ ਜਾਣ : ਸਾਕਸ਼ੀ ਸਾਹਨੀ

ਬੇਲਰ, ਸੁਪਰ ਸੀਡਰ ਅਤੇ ਸਰਫੇਸ ਸੀਡਰ ਦੀ ਵਰਤੋਂ ਕਰਨ ਸਬੰਧੀ ਕਿਸਾਨਾਂ ਨੂੰ ਕੀਤਾ ਜਾਵੇ ਜਾਗਰੂਕ

ਪਟਿਆਲਾ, 8 ਸਤੰਬਰ (ਮਨਪ੍ਰੀਤ ਸਿੰਘ ਅਰੋੜਾ) ਪਟਿਆਲਾ ਜ਼ਿਲ੍ਹੇ ਵਿੱਚ ਮੌਜੂਦਾ ਸੀਜ਼ਨ ਦੌਰਾਨ ਕਰੀਬ 14 ਲੱਖ ਮੀਟਰਿਕ ਟਨ ਪੈਦਾ ਹੋਣ ਵਾਲੀ ਪਰਾਲੀ ਦੇ ਸਹੀ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਰਣਨੀਤੀ ਤਿਆਰ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੂਪ੍ਰਿਤਾ ਜੌਹਲ ਵੀ ਮੌਜੂਦ ਸਨ।

ਸਾਕਸ਼ੀ ਸਾਹਨੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਦੀ ਵਰਤੋਂ ਕਰਨ ਵਾਲੀ ਇੰਡਸਟਰੀ ਨਾਲ ਬਿਹਤਰ ਤਾਲਮੇਲ ਕਰਨ ਲਈ ਨੋਡਲ ਅਫ਼ਸਰ ਲਗਾਏ ਜਾਣ ਤਾਂ ਜੋ ਇੰਡਸਟਰੀ ਦੀ ਮੰਗ ਅਨੁਸਾਰ ਉਨ੍ਹਾਂ ਨੂੰ ਪਰਾਲੀ ਉਪਲਬੱਧ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਬਣਾਏ ਗਏ ਮਾਈਕਰੋ ਪਲਾਨ ਨੂੰ ਹੁਣ ਜ਼ਿਲ੍ਹੇ ਵਿੱਚ ਲਾਗੂ ਕੀਤਾ ਜਾਵੇ ਜਿਸ ਤਹਿਤ ਲਗਾਏ ਗਏ ਕਲਸਟਰ ਅਫ਼ਸਰ ਆਪਣੇ ਅਧੀਨ ਪੈਂਦੇ ਪਿੰਡਾਂ ਦੇ ਕਿਸਾਨਾਂ ਨਾਲ ਰਾਬਤਾ ਕਰਨ ਤੇ ਉਨ੍ਹਾਂ ਦੇ ਵਟਸਐਪ ਗਰੁੱਪ ਬਣਾਏ ਜਾਣ, ਜਿਸ ‘ਤੇ ਮਸ਼ੀਨਰੀ ਦੀ ਉਪਲਬਧਤਾ ਸਬੰਧੀ ਸੂਚਨਾ ਕਿਸਾਨਾਂ ਨੂੰ ਦਿੱਤੀ ਜਾਵੇ।

ad here
ads

ਉਨ੍ਹਾਂ ਖੇਤੀਬਾੜੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਬੇਲਰ, ਸੁਪਰ ਸੀਡਰ ਅਤੇ ਸਰਫੇਸ ਸੀਡਰ ਵਰਗੀਆਂ ਮਸ਼ੀਨਾਂ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦੇਣ ਅਤੇ ਇਸ ਨਾਲ ਹੁੰਦੇ ਵਾਤਾਵਰਣ, ਕਿਸਾਨ ਅਤੇ ਜ਼ਮੀਨ ਦੇ ਫਾਇਦੇ ਸਬੰਧੀ ਜਾਗਰੂਕ ਕਰਨ ਲਈ ਮੁਹਿੰਮ ਚਲਾਉਣ ਲਈ ਕਿਹਾ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਗੁਰਨਾਮ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਲਗਾਤਾਰ ਪਿੰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਨਵੀਂ ਮਸ਼ੀਨਰੀ ਅਤੇ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਪ੍ਰਤੀ ਜਾਗਰੂਕ ਕੀਤਾ ਜਾ ਸਕੇ।
ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਗੁਰਨਾਮ ਸਿੰਘ, ਡੀ.ਡੀ.ਪੀ.ਓ. ਅਮਨਦੀਪ ਕੌਰ, ਰਵਿੰਦਰਪਾਲ ਸਿੰਘ ਚੱਠਾ, ਪ੍ਰਦੂਸ਼ਨ ਰੋਕਥਾਮ ਬੋਰਡ ਤੋਂ ਰੋਹਿਤ ਸਿੰਗਲਾ, ਸਹਿਕਾਰੀ ਸਭਾਵਾਂ ਦੇ ਅਧਿਕਾਰੀ ਸਮੇਤ ਵੱਖ ਵੱਖ ਉਦਯੋਗਿਕ ਇਕਾਈਆਂ ਦੇ ਨੁਮਾਇੰਦੇ ਮੌਜੂਦ ਸਨ।

ad here
ads
Previous articleਨਾਭਾ ਕਿਲਾ ਮੁਬਾਰਕ ਦੀ ਮੁਰੰਮਤ ਤੇ ਪੁਨਰਸੁਰਜੀਤੀ ਕਰਕੇ ਸੈਰ ਸਪਾਟੇ ਦਾ ਕੇਂਦਰ ਬਣਾਉਣ ਲਈ ਵਿਚਾਰਾਂ -ਡਿਪਟੀ ਕਮਿਸ਼ਨਰ ਵੱਲੋਂ ਐਸ.ਡੀ.ਐਮ. ਤੇ ਹੋਰ ਅਧਿਕਾਰੀਆਂ ਨਾਲ ਬੈਠਕ, ਅਗਲੇ 15 ਦਿਨਾਂ ‘ਚ ਮੁਢਲੀ ਰਿਪੋਰਟ ਤਿਆਰ ਕਰਨ ਦੇ ਆਦੇਸ਼ !
Next articleCongratulations to Prime Minister of India !

LEAVE A REPLY

Please enter your comment!
Please enter your name here