(ਬਲਵਿੰਦਰ ਵਲਾਸਰਾ ਨਿਧਾਨਾ) ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਐੱਫ ਐੱਲ ਐਨ ਮੇਲਾ ਸ਼ਰਧਾ ਪੂਰਵਕ ਮਨਾਇਆ ਗਿਆ ਬੱਚਿਆਂ ਦੇ ਮਾਪਿਆਂ ਨੇ ਮੇਲੇ ਵਿੱਚ ਬੜੇ ਉਤਸ਼ਾਹ ਨਾਲ ਸ਼ਿਰਕਤ ਕੀਤੀ ਅਤੇ ਮੇਲੇ ਵਿੱਚ ਭਾਗ ਲਿਆ। ਸਕੂਲ ਦੇ ਅਧਿਆਪਕਾਂ ਵੱਲੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਦਰਸਾਉਂਦੀਆਂ ਵੱਖ ਵੱਖ ਵਿਸ਼ਿਆਂ ਨਾਲ ਸਬੰਧਤ ਮਟਿਰੀਅਲ ਦੀ ਪ੍ਰਦਰਸ਼ਨੀ ਵੀ ਲਗਾਈ ਗਈ।ਬੱਚਿਆਂ ਅਤੇ ਓਹਨਾ ਦੇ ਮਾਪਿਆਂ ਨੇ ਅਲੱਗ ਅਲੱਗ ਖੇਡ ਗਤੀਵਿਧੀਆਂ ਵਿੱਚ ਭਾਗ ਲਿਆ। ਭਾਗ ਲੈਣ ਵਾਲੇ ਮਾਪਿਆਂ ਅਤੇ ਬੱਚਿਆਂ ਨੂੰ ਸਕੂਲ ਵੱਲੋਂ ਸਰਟੀਫਿਕੇਟ ਦਿੱਤੇ ਗਏ।
ਸਕੂਲ ਮੁਖੀ ਟੀਚਰ ਸ਼੍ਰੀ ਮਤੀ ਅੰਜੂ ਬਾਲਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।ਇਸ ਮੌਕੇ ਸਾਰੇ ਸਕੂਲ ਸਟਾਫ ਤੋਂ ਇਲਾਵਾ ਸਮਾਜ ਸੇਵੀ ਬਲਵਿੰਦਰ ਸਿੰਘ ਨਿਧਾਨਾ, ਪਾਸਟਰ ਮਨਜੀਤ ਸਿੰਘ, ਮੈਂਬਰ ਰਾਜਿੰਦਰ ਸਿੰਘ ਅਤੇ ਪਿੰਡ ਦੇ ਸੋਹਿਰਦ ਲੋਕ ਵੀ ਹਾਜਿਰ ਸਨ