Home Ludhiana ਪੁਲਿਸ ਕਮਿਸ਼ਨਰ ਲੁਧਿਆਣਾ ਦੀ ਅਗਵਾਈ ਚ ਸੈਂਕੜੇ ਨੌਜਵਾਨਾਂ ਨੇ ਸਮਾਜ ਵਿੱਚੋਂ ਨਸ਼ਿਆਂ...

ਪੁਲਿਸ ਕਮਿਸ਼ਨਰ ਲੁਧਿਆਣਾ ਦੀ ਅਗਵਾਈ ਚ ਸੈਂਕੜੇ ਨੌਜਵਾਨਾਂ ਨੇ ਸਮਾਜ ਵਿੱਚੋਂ ਨਸ਼ਿਆਂ ਦੀ ਅਤੇ ਗੰਨ ਸੱਭਿਆਚਾਰ ਨੂੰ ਖਤਮ ਕਰਨ ਦਾ ਪ੍ਰਣ ਲਿਆ !

182
0
ad here
ads
ads

ਕਮਿਸ਼ਨਰੇਟ ਪੁਲਿਸ ਵੱਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਵਿਲੱਖਣ ਪਹਿਲਕਦਮੀ ‘ਪ੍ਰੋਮਿਸ ਕੱਪ’ ਦਾ ਆਯੋਜਨ ,ਇਸ ਸਮਾਜਿਕ ਬੁਰਾਈ ਵਿਰੁੱਧ ਸੰਦੇਸ਼ ਦੇਣ ਲਈ ਲੁਧਿਆਣਾ ਚ ਵਿਸ਼ਾਲ ਸਾਈਕਲ ਰੈਲੀ ਵੀ ਕੀਤੀ ਜਾਵੇਗੀ

ਲੁਧਿਆਣਾ, 25 ਅਕਤੂਬਰ (ਮਨਪ੍ਰੀਤ ਸਿੰਘ ਅਰੋੜਾ)  ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਦੀ ਅਗਵਾਈ ਵਿੱਚ ਬੁੱਧਵਾਰ ਨੂੰ ਇੱਥੇ ਪਿੰਡ ਦੁਲੇਅ  ਵਿਖੇ ਕਮਿਸ਼ਨਰੇਟ ਪੁਲਿਸ ਵੱਲੋਂ ਸ਼ੁਰੂ ਕੀਤੇ ਗਏ ‘ਪ੍ਰੌਮਿਸ ਕੱਪ’ ਨਾਮਕ ਇੱਕ ਵਿਲੱਖਣ ਪਹਿਲਕਦਮੀ ਦੌਰਾਨ ਸੈਂਕੜੇ ਨੌਜਵਾਨਾਂ ਨੇ ਨਸ਼ਿਆਂ ਵਿਰੁੱਧ ਲੜਾਈ ਲੜਨ ਦਾ ਪ੍ਰਣ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ  ਨੇ ਦੱਸਿਆ ਕਿ ਇਸ ਤਿੰਨ ਦਿਨ ਚੱਲਣ ਵਾਲੇ ਕ੍ਰਿਕਟ ਕੱਪ ਦੀ ਸ਼ੁਰੂਆਤ ਲੋਕਾਂ ਨੂੰ ਇਸ ਖ਼ਤਰੇ ਵਿਰੁੱਧ ਜਾਗਰੂਕ ਕਰਨ ਲਈ ਕੀਤੀ ਗਈ ਹੈ ਕਿਉਂਕਿ ਇਸ ਵਿੱਚ ਭਾਗ ਲੈਣ ਵਾਲੀਆਂ ਸਾਰੀਆਂ 32 ਟੀਮਾਂ ਅਤੇ ਦਰਸ਼ਕਾਂ ਨੇ ਅੱਗੇ ਵਧਣ ਲਈ ਨਸ਼ਿਆਂ ਤੋ ਦੂਰ ਰਹਿਣ ਦਾ ਵਾਅਦਾ ਕੀਤਾ ਹੈ।  ਉਨ੍ਹਾਂ  ਸੋਸ਼ਲ ਮੀਡੀਆ ‘ਤੇ ਬੰਦੂਕ ਸੱਭਿਆਚਾਰ ਅਤੇ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਤੋਂ ਦੂਰ ਰਹਿ ਕੇ ਆਪਣੇ ਜੀਵਨ ਵਿੱਚ ਬੰਦੂਕ ਸੱਭਿਆਚਾਰ ਨੂੰ ਖਾਤਮ ਕਰਨ ਦਾ ਪ੍ਰਣ ਲਿਆ ਹੈ।  ਭਾਗੀਦਾਰਾਂ ਅਤੇ ਦਰਸ਼ਕਾਂ ਨੇ ਆਪੋ-ਆਪਣੇ ਇਲਾਕਿਆਂ ਵਿੱਚ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਬਾਰੇ ਹਰ ਇੱਕ ਜਾਣਕਾਰੀ ਸਾਂਝੀ ਕਰਕੇ ਰੋਕਥਮ ਲਈ ਪੁਲਿਸ ਨਾਲ ਮਿਲ ਕੇ ਕੰਮ ਕਰਨ ਦਾ ਵਾਅਦਾ ਵੀ ਕੀਤਾ।
 ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਸਿੱਧੂ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਲੁਧਿਆਣਾ ਦੇ ਦਿਹਾਤੀ ਖੇਤਰਾਂ ਵਿੱਚੋਂ 32 ਟੀਮਾਂ ਨੇ ਭਾਗ ਲਿਆ ਹੈ ਅਤੇ ਨਸ਼ਿਆਂ ਵਿਰੁੱਧ ਲੜਨ ਦਾ ਇੱਕ ਸ਼ਕਤੀਸ਼ਾਲੀ ਮਿਸ਼ਨ ਹੈ।  “ਪ੍ਰੋਮਿਸ ਕੱਪ” ਨਾਮ ਸਾਡੇ ਨੌਜਵਾਨਾਂ ਦੀ ਨਸ਼ਿਆਂ ਨੂੰ ਨਾਂਹ ਕਹਿਣ, ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਨਾਲ ਸਹਿਯੋਗ ਕਰਨ, ਨਸ਼ਿਆਂ ਨਾਲ ਲੜ ਰਹੇ ਲੋਕਾਂ ਦਾ ਸਮਰਥਨ ਕਰਨ ਅਤੇ ਆਪਣੀ ਊਰਜਾ ਨੂੰ ਸਕਾਰਾਤਮਕ ਢੰਗ ਨਾਲ ਵਰਤਣ ਦਾ ਪ੍ਰਤੀਕ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲਕਦਮੀ ਕ੍ਰਿਕਟ ਦੇ ਰੋਮਾਂਚ ਨੂੰ ਇੱਕ ਸ਼ਕਤੀਸ਼ਾਲੀ ਸੰਦੇਸ਼ ਦੇ ਨਾਲ ਜੋੜਦੀ ਹੈ – ਆਓ ਨਸ਼ੇ ਦੇ ਵਿਰੁੱਧ ਇੱਕਜੁੱਟ ਹੋਈਏ ਅਤੇ ਇੱਕ ਉੱਜਵਲ, ਨਸ਼ਾ ਮੁਕਤ ਭਵਿੱਖ ਨੂੰ ਆਕਾਰ ਦੇਈਏ। ਪੁਲਿਸ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਨਸ਼ਿਆਂ ਵਿਰੁੱਧ ਸੰਦੇਸ਼ ਦੇਣ ਲਈ ਇੱਕ ਵੱਡੀ ਸਾਈਕਲ ਰੈਲੀ ਵੀ ਆਯੋਜਿਤ ਕਰਨ ਜਾ ਰਹੀ ਹੈ ਤਾਂ ਜੋ ਸਾਡੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਨਾਲ-ਨਾਲ ਇਸ ਮੁਹਿੰਮ ਨੂੰ ਲੋਕ ਲਹਿਰ ਦਾ ਰੂਪ ਦਿੱਤਾ ਜਾ ਸਕੇ।
 ਉਨ੍ਹਾਂ ਦੱਸਿਆ ਕਿ 16 ਨਵੰਬਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਬਰਸੀ ਮੌਕੇ ਲੁਧਿਆਣਾ ਪੁਲਿਸ ਕਮਿਸ਼ਨਰੇਟ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਲਈ ਮੈਗਾ ਸਾਈਕਲ ਰੈਲੀ ਵੀ ਕੱਢੀ ਜਾਵੇਗੀ।
——-
ad here
ads
Previous articleकॉलेज विद्यार्थियों को रेड क्रॉस द्वारा प्राथमिक चिकित्सा का तीन दिन तक दिया जाएगा प्रशिक्षण – उपायुक्त !
Next articleਵਿਧਾਇਕ ਪਰਾਸ਼ਰ ਨੇ ਸੜਕਾਂ ਦੇ ਬੁਨਿਆਦੀ ਢਾਂਚੇ ਅਤੇ ਪਾਰਕਾਂ ਨੂੰ ਅਪਗ੍ਰੇਡ ਕਰਨ ਲਈ ਲਗਭਗ 6.47 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕੀਤੀ ਸ਼ੁਰੂਆਤ !

LEAVE A REPLY

Please enter your comment!
Please enter your name here