Home PHAGWARA ਪੰਜਾਬ ਦੇ ਸੱਤ ਜ਼ਿਲ੍ਹਿਆਂ ਦੇ ਆਰ ਟੀ ਏ ਦਫ਼ਤਰਾਂ ‘ਚ ਇੱਕੋ ਸਮੇਂ...

ਪੰਜਾਬ ਦੇ ਸੱਤ ਜ਼ਿਲ੍ਹਿਆਂ ਦੇ ਆਰ ਟੀ ਏ ਦਫ਼ਤਰਾਂ ‘ਚ ਇੱਕੋ ਸਮੇਂ ਵਿਜੀਲੈਂਸ ਦੀ ਰੇਡ, ਦਸਤਾਵੇਜ਼ਾਂ ਦੀ ਕੀਤੀ ਜਾ ਰਹੀ ਜਾਂਚ

56
0
ad here
ads
ads

ਕਪੂਰਥਲਾ 7 ਅਪ੍ਰੈਲ (ਪ੍ਰੀਤੀ ਜੱਗੀ) ਪੰਜਾਬ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਦੱਸਿਆ ਜਾ ਰਿਹਾ ਹੈ ਕਿ ਸੋਮਵਾਰ ਨੂੰ ਪੰਜਾਬ ਦੇ 7 ਜ਼ਿਲ੍ਹਿਆਂ ਗੁਰਦਾਸਪੁਰ, ਕਪੂਰਥਲਾ, ਹੁਸ਼ਿਆਰਪੁਰ, ਲੁਧਿਆਣਾ, ਪਟਿਆਲਾ, ਪਠਾਨਕੋਟ ਅਤੇ ਜਲੰਧਰ ਦੇ ਆਰਟੀਏ ਦਫ਼ਤਰਾਂ ‘ਚ ਵਿਜੀਲੈਂਸ ਵਿਭਾਗ ਵੱਲੋਂ ਇੱਕੋ ਸਮੇਂ ਤੇ ਰੇਡ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਇਸ ਕਾਰਵਾਈ ਦੇ ਦੌਰਾਨ ਡਰਾਈਵਿੰਗ ਲਾਇਸੈਂਸ ਨਾਲ ਸਬੰਧਿਤ ਕਈ ਤਰ੍ਹਾਂ ਦੇ ਦਸਤਾਵੇਜ਼ ਵੀ ਜ਼ਬਤ ਕੀਤੇ ਗਏ ਹਨ ਅਤੇ ਸਾਰੇ ਦਫ਼ਤਰਾਂ ਨੂੰ ਸੀਲ ਕਰ ਦਿੱਤਾ ਗਿਆ ਅਤੇ ਕਿਸੇ ਨੂੰ ਵੀ ਅੰਦਰ ਜਾਂ ਬਾਹਰ ਜਾਣ ਦੀ ਇਜ਼ਾਜਤ ਨਹੀਂ ਦਿੱਤੀ ਜਾ ਰਹੀ। ਇੱਥੋਂ ਤੱਕ ਕਿ ਡਰਾਈਵਿੰਗ ਟੈਸਟ ਦੇਣ ਆਏ ਲੋਕਾਂ ਨੂੰ ਵੀ ਰੋਕ ਦਿੱਤਾ ਗਿਆ। ਕਪੂਰਥਲਾ ਦੇ ਆਰ.ਟੀ.ਏ. ਕਮ ਐਸ.ਡੀ.ਐਮ. ਮੇਜਰ ਡਾ. ਇਰਵਿਨ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਦਫ਼ਤਰ ਵੱਲੋਂ ਕੰਮ ਪੂਰੇ ਪਾਰਦਰਸ਼ੀ ਢੰਗ ਨਾਲ ਕੀਤਾ ਜਾ ਰਿਹਾ ਹੈ। ਅਤੇ ਉਹਨਾਂ ਵਲੋਂ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਅਤੇ ਅਸੁਰੱਖਿਆ ਦੀ ਕੋਈ ਗੁੰਜਾਇਸ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹਨਾਂ ਵਲੋਂ ਵਿਜੀਲੈਂਸ ਟੀਮ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਸੂਤਰਾਂ ਮੁਤਾਬਕ ਕਈ ਦਫ਼ਤਰਾਂ ਵਿਚ ਵਿਜੀਲੈਂਸ ਟੀਮ ਵੱਲੋਂ ਕਰਮਚਾਰੀਆਂ, ਏਜੰਟਾਂ ਅਤੇ ਹੋਰ ਸਟਾਫ਼ ਦੇ ਮੈਂਬਰਾਂ ਨੂੰ ਹਿਰਾਸਤ ਵਿਚ ਲੈਂਦੇ ਹੋਏ ਪੁੱਛਗਿੱਛ ਕੀਤੀ ਜਾ ਰਹੀ ਹੈ। ਅਤੇ ਵਧੀਕ ਜਾਂਚ ਜਾਰੀ ਹੈ।

ad here
ads
Previous articleक्या घरेलू हिंसा की शिकायत Limitation के कारण खारिज की जा सकती है?

LEAVE A REPLY

Please enter your comment!
Please enter your name here