ਦੇਸ਼ ਦੇ ਕਈ ਰਾਜ ਇਸ ਸਮੇਂ ਭਿਆਨਕ ਗਰਮੀ (Weather Update) ਦਾ ਸਾਹਮਣਾ ਕਰ ਰਹੇ ਹਨ। ਕਈ ਸ਼ਹਿਰਾਂ ਵਿੱਚ ਤਾਪਮਾਨ 45 ਨੂੰ ਪਾਰ ਕਰ ਗਿਆ ਹੈ। ਇਸ ਦੌਰਾਨ ਆਈਐਮਡੀ ਨੇ 18 ਮਈ ਤੋਂ ਪੂਰਬੀ ਖੇਤਰ ਵਿਚ ਭਿਆਨਕ ਗਰਮੀ ਦੀ ਸਥਿਤੀ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ ਮੌਸਮ ਵਿਭਾਗ ਨੇ ਦੱਖਣੀ ਪ੍ਰਾਇਦੀਪ ਭਾਰਤ ਵਿਚ ਤੂਫ਼ਾਨ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਦੀ ਵੀ ਭਵਿੱਖਬਾਣੀ ਕੀਤੀ ਹੈ
ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਅਗਲੇ ਪੰਜ ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ ਵਿਚ ਲੂ ਦੀ ਚਿਤਾਵਨੀ ਦਿੱਤੀ ਹੈ ਤੇ ਕਿਹਾ ਹੈ ਇਸ ਦਾ ਸਭ ਤੋਂ ਵੱਧ ਅਸਰ ਅਸਰ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਵਿੱਚ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਹਰਿਆਣਾ, ਪੰਜਾਬ, ਰਾਜਸਥਾਨ ਅਤੇ ਦਿੱਲੀ ਲਈ ਔਰੇਜ ਅਲਰਟ ਜਾਰੀ ਕੀਤਾ ਹੈ, ਜਿਸ ਵਿੱਚ ਬੱਚਿਆਂ, ਬਜ਼ੁਰਗਾਂ ਅਤੇ ਉਨ੍ਹਾਂ ਸਮੇਤ ਕਮਜ਼ੋਰ ਲੋਕਾਂ ਲਈ ਘਰੋਂ ਬਾਹਰ ਨਾ ਨਿਕਲਣ ਲਈ ਕਿਹਾ ਹੈ। ਵਿਭਗ ਨੇ ਕਿਹਾ ਹੈ ਕਿ ਪੱਛਮੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ 17-20 ਮਈ ਦੌਰਾਨ ਅਤੇ ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ 18-20 ਮਈ ਦੌਰਾਨ ਜ਼ੋਰਦਾਰ ਗਰਮੀ ਪਵੇਗੀ।