ਫਗਵਾੜਾ 8 ਅਪ੍ਰੈਲ ( ਪ੍ਰੀਤੀ ਜੱਗੀ)ਪੰਜਾਬ ਸਰਕਾਰ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਕੂਲਾਂ ਦੀ ਕਾਇਆ-ਕਲਪ ਦੇ ਨਾਲ-ਨਾਲ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਕੌਮਾਂਤਰੀ ਪੱਧਰ ਦੇ ਮੁਕਾਬਲੇ ਦੀ ਸਿੱਖਿਆ ਦੇਣ ਲਈ ਪੰਜਾਬ ਸਰਕਾਰ ਵੱਲੋਂ ਬਜਟ ‘ਚ 12 ਫ਼ੀਸਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ ਜੋ ਇਤਿਹਾਸ ‘ਚ ਪਹਿਲੀ ਵਾਰ ਹੋਇਆ ਹੈ।’ ਇਹ ਗੱਲ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਇੱਥੇ ਸਕੂਲ ਆਫ ਐਮੀਨੈਂਸ ਵਿੱਚ 43 ਲੱਖ ਰੁਪੈ ਨਾਲ ਸਕੂਲ ਦਾ ਮੁਕੰਮਲ ਨਵੀਨੀਕਰਨ ਤੇ 8 ਲੱਖ ਰੁਪਏ ਨਾਲ ਨਵੀਂ ਚਾਰਦੀਵਾਰੀ ਦਾ ਉਦਘਾਟਨ ਕਰਨ ਮੌਕੇ ਆਖੀ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਖੇਤਰ ਨੂੰ ਪਹਿਲ ਦਿੱਤੀ ਗਈ ਹੈ ਜਿਸ ਨਾਲ ਸਰਕਾਰੀ ਸਕੂਲਾਂ ਅੰਦਰ ਸਿੱਖਿਆ ਦਾ ਪੱਧਰ ਉੱਚਾ ਹੋਇਆ ਹੈ। ਸਰਕਾਰੀ ਸਕੂਲ (ਲੜਕੀਆਂ) ਫਗਵਾੜਾ ਵਿੱਚ ਵੀ 2 ਲੱਖ ਰੁਪਏ ਨਾਲ ਚਾਰਦੀਵਾਰੀ ਹੋਵੇਗੀ। ਇਸ ਮੌਕੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ, ਮੇਅਰ ਰਾਮਪਾਲ ਉੱਪਲ, ਵਧੀਕ ਡਿਪਟੀ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ, ਐਸ.ਪੀ ਰੁਪਿੰਦਰ ਕੌਰ ਭੱਟੀ, ਆਪ ਬੁਲਾਰਾ ਪੰਜਾਬ ਹਰਜੀ ਮਾਨ, ਐਸ.ਡੀ.ਐਮ ਜਸ਼ਨਜੀਤ ਸਿੰਘ, ਪ੍ਰਿੰਸੀਪਲ ਰਣਜੀਤ ਕੁਮਾਰ ਗੋਗਨਾ, ਦੇਸ ਰਾਜ ਤੇ ਹੋਰ ਆਗੂ ਹਾਜ਼ਰ ਸਨ।