Home Dharmik ਬਾਬਾ ਨਾਨਕ ਜੀ ਨੇ ਹਮੇਸ਼ਾ ਆਪਸੀ ਭਾਈਚਾਰਕ ਸਾਂਝ ਦਾ ਦਿੱਤਾ ਸੁਨੇਹਾ –...

ਬਾਬਾ ਨਾਨਕ ਜੀ ਨੇ ਹਮੇਸ਼ਾ ਆਪਸੀ ਭਾਈਚਾਰਕ ਸਾਂਝ ਦਾ ਦਿੱਤਾ ਸੁਨੇਹਾ – ਵਿਧਾਇਕ ਗਰੇਵਾਲ !

102
0
ad here
ads
ads

ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਆਗਮਨ ਪੂਰਬ ਮੌਕੇ ਸਜਾਏ ਗਏ ਨਗਰ ਕੀਰਤਨ  , ਮੁੱਖ ਤੌਰ ਤੇ ਹਲਕਾ ਵਿਧਾਇਕ ਦਲਜੀਤ ਸਿੰਘ ਗਰੇਵਾਲ ਤੇ ਹੋਰਨਾ ਭਰੀ ਹਾਜ਼ਰੀ!

ਲੁਧਿਆਣਾ:26 ਨਵੰਬਰ (ਮਨਪ੍ਰੀਤ ਸਿੰਘ ਅਰੋੜਾ) ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਦੇਸ਼ ਭਰ ਵਿੱਚ
ਹੀ ਨਹੀਂ ਵਿਦੇਸ਼ਾਂ ਵਿੱਚ ਵੀ ਨਗਰ ਕੀਰਤਨ ਸਜਾਏ ਜਾ ਰਹੇ ਹਨ। ਇਸੇ ਹੀ ਤਹਿਤ ਗੁਰਦੁਆਰਾ ਬਾਬਾ ਫਤਿਹ ਸਿੰਘ ਜੀ ਬਾਬਾ ਜੁਝਾਵਰ
ਸਿੰਘ ਜੀ ਤਾਜਪੁਰ ਰੋਡ ਵੱਲੋਂ ਵੀ ਅੱਜ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਨਗਰ
ਕੀਰਤਨ ਸਜਾਏ ਗਏ । ਇਸ ਮੌਕੇ ਤੇ ਮੁੱਖ ਤੌਰ ਤੇ ਹਲਕਾ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਪਰਮ
ਪਿਤਾ ਪਰਮਾਤਮਾ ਜੀ ਦੇ ਚਰਨਾਂ ਵਿੱਚ ਆਪਣੀ ਹਾਜ਼ਰੀ ਲਗਵਾਈ । ਇਸ ਮੌਕੇ ਤੇ ਸਮੂਹ ਸੰਗਤਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ
ਗਰੇਵਾਲ ਨੇ ਪ੍ਰਕਾਸ਼ ਪੂਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸਭਨਾਂ ਨੂੰ ਗੁਰੂ ਨਾਨਕ ਸਾਹਿਬ ਜੀ ਦੇ ਦਿੱਤੇ ਉਪਦੇਸ਼ਾਂ ਤੇ ਚੱਲਣਾ
ਚਾਹੀਦਾ ਹੈ । ਉਹਨਾਂ ਕਿਹਾ ਕਿ ਬਾਬਾ ਨਾਨਕ ਜੀ ਨੇ ਹਮੇਸ਼ਾ ਹੀ ਆਪਸੀ ਭਾਈਚਾਰਕ ਸਾਂਝ ਦਾ ਸੁਨੇਹਾ ਦਿੱਤਾ ਹੈ। ਉਹਨਾਂ ਕਿਹਾ ਕਿ
ਬਾਬਾ ਨਾਨਕ ਜੀ ਵੱਲੋਂ ਸ਼ੁਰੂ ਕੀਤਾ ਗਿਆ 20 ਰੁਪਏ ਦਾ ਲੰਗਰ ਅੱਜ ਵੀ ਦੇਸ਼ਾਂ ਵਿਦੇਸ਼ਾਂ ਵਿੱਚ ਚੱਲ ਰਿਹਾ ਹੈ ਅਤੇ ਲੱਖਾਂ ਕਰੋੜਾਂ ਦੀ
ਤਾਦਾਦ ਵਿੱਚ ਗੁਰੂ ਸਾਹਿਬ ਦੀਆਂ ਸੰਗਤਾਂ ਸ਼ਕਦੀਆਂ ਹਨ , ਉਹਨਾਂ ਕਿਹਾ ਕਿ ਸਾਨੂੰ ਬਾਬਾ ਜੀ ਦੇ ਦਰਸ਼ਾਏ ਮਾਰਗ ਤੇ ਚੱਲਣਾ ਚਾਹੀਦਾ
ਹੈ । ਇਸ ਮੌਕੇ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਧਾਇਕ ਗਰੇਵਾਲ ਅਤੇ ਹੋਰਨਾਂ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।
ad here
ads
Previous articleਪੰਜਾਬ ਰੈਵੀਨੀਊ ਪਟਵਾਰ ਯੂਨੀਅਨ ਦੀ ਹੜਤਾਲ ਖ਼ਤਮ !
Next articleਵਿਧਾਇਕ ਬੱਗਾ ਵਲੋਂ ਵਾਰਡ ਨੰਬਰ 95 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ !

LEAVE A REPLY

Please enter your comment!
Please enter your name here