Home Chandigarh ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ...

ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ !

126
0
ad here
ads
ads

ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ !

ਚੰਡੀਗੜ੍ਹ, 28 ਫ਼ਰਵਰੀ (ਮਨਪ੍ਰੀਤ ਸਿੰਘ ਅਰੋੜਾ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਈ.ਐਸ.ਆਈ. ਡਿਸਪੈਂਸਰੀ ਢੰਡਾਰੀ ਕਲਾਂ, ਲੁਧਿਆਣਾ ਵਿੱਚ ਤਾਇਨਾਤ ਕਲਰਕ ਰਵਿੰਦਰ ਸਿੰਘ ਨੂੰ 15,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਾਜਵੰਤ ਸਿੰਘ ਵਾਸੀ ਪਿੰਡ ਚਣਕੋਈਆਂ ਜ਼ਿਲ੍ਹਾ ਲੁਧਿਆਣਾ, ਜੋ ਕਿ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਦੋਰਾਹਾ ਵਿਖੇ ਚਪੜਾਸੀ ਵਜੋਂ ਨੌਕਰੀ ਕਰਦਾ ਹੈ, ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਆਪਣੇ ਬਿਆਨਾਂ ਵਿੱਚ ਦਰਜ ਕਰਵਾਇਆ ਹੈ ਕਿ ਉਸਨੇ ਡੀ.ਐਮ.ਸੀ. ਹਸਪਤਾਲ ਲੁਧਿਆਣਾ ਵਿਖੇ ਆਪਣਾ ਇਲਾਜ ਕਰਵਾਇਆ ਸੀ ਅਤੇ ਈ.ਐਸ.ਆਈ. ਸਕੀਮ ਅਧੀਨ ਮੁਫ਼ਤ ਇਲਾਜ ਦਾ ਲਾਭਪਾਤਰੀ ਹੋਣ ਕਰਕੇ ਉਸਦੇ 4,78,136 ਰੁਪਏ ਦੇ ਬਿੱਲ ਈ.ਐਸ.ਆਈ. ਡਿਸਪੈਂਸਰੀ ਵਿੱਚ ਭੁਗਤਾਨ ਲਈ ਬਕਾਇਆ ਪਏ ਹਨ।

ad here
ads

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਸਬੰਧਤ ਡੀਲਿੰਗ ਕਲਰਕ ਰਵਿੰਦਰ ਸਿੰਘ ਨੇ ਉਸਦੇ ਬਿੱਲ ਦਾ ਭੁਗਤਾਨ ਕਰਨ ਬਦਲੇ ਰਿਸ਼ਵਤ ਵਜੋਂ 30,000 ਰੁਪਏ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਕੁੱਲ ਰਕਮ ਵਿੱਚੋਂ ਸਿਰਫ 1,25,000 ਰੁਪਏ ਦੇ ਬਿੱਲ ਹੀ ਪਾਸ ਕੀਤੇ ਜਾਣਗੇ। ਮੁਲਜ਼ਮ ਕਲਰਕ ਨੇ ਸ਼ਿਕਾਇਤਕਰਤਾ ਨੂੰ ਰਿਸ਼ਵਤ ਦੋ ਕਿਸ਼ਤਾਂ ਵਿੱਚ ਦੇਣ ਲਈ ਕਿਹਾ ਜਿਸ ਵਿੱਚ 20,000 ਰੁਪਏ ਪੇਸ਼ਗੀ ਅਤੇ ਬਾਕੀ 10,000 ਰੁਪਏ ਬਾਅਦ ਵਿੱਚ ਦੇਣ ਲਈ ਕਿਹਾ ਗਿਆ।

ਉਨ੍ਹਾਂ ਅੱਗੇ ਦੱਸਿਆ ਕਿ ਰਵਿੰਦਰ ਸਿੰਘ ਕਲਰਕ ਨੇ ਸ਼ਿਕਾਇਤਕਰਤਾ ਨੂੰ ਇਹ ਵੀ ਕਿਹਾ ਕਿ ਉਸ ਨੇ ਰਿਸ਼ਵਤ ਦੀ ਰਕਮ ਚੰਡੀਗੜ੍ਹ ਵਿਖੇ ਤਾਇਨਾਤ ਸਬੰਧਤ ਅਧਿਕਾਰੀ ਨਾਲ ਵੀ ਸਾਂਝੀ ਕਰਨੀ ਹੈ। ਸ਼ਿਕਾਇਤਕਰਤਾ ਨੇ ਮੁਲਜ਼ਮ ਨਾਲ ਹੋਈ ਗੱਲਬਾਤ ਦੀ ਰਿਕਾਰਡਿੰਗ ਆਪਣੇ ਫ਼ੋਨ ਵਿੱਚ ਕਰ ਲਈ ਅਤੇ ਵਿਜੀਲੈਂਸ ਬਿਊਰੋ ਨੂੰ ਸਬੂਤ ਵਜੋਂ ਸੌਂਪ ਦਿੱਤੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 15,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਜਾਂਚ ਦੌਰਾਨ ਹੋਰ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

ad here
ads
Previous articleਮੁੱਖ ਮੰਤਰੀ ਤੀਰਥ ਯਾਤਰਾ ਸਕੀਮ ,ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਸਕੀਮ ਦਾ ਲਿਆ ਜਾ ਰਿਹਾ ਭਰਪੂਰ ਲਾਹਾ !
Next articleਲੁਧਿਆਣਾ ਪੁਲਿਸ ਵੱਲੋਂ ਹਥਿਆਰਾਂ ਦੀ ਨੋਕ ਤੇ ਲੁੱਟਾ ਖੋਹਾਂ ਅਤੇ ਚੋਰੀਆਂ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਦਿਆਂ ਅੱਜ 06 ਦੋਸ਼ੀਆਂ ਨੂੰ ਗਿਰਫ਼ਤਾਰ ਕੀਤਾ!

LEAVE A REPLY

Please enter your comment!
Please enter your name here