Home Ludhiana ਭਲਾਈ ਸਕੀਮਾਂ ਦੀ ਜਾਗਰੂਕਤਾ ਸਬੰਧੀ ‘ਵਿਕਸਤ ਭਾਰਤ ਸੰਕਲਪ ਯਾਤਰਾ !

ਭਲਾਈ ਸਕੀਮਾਂ ਦੀ ਜਾਗਰੂਕਤਾ ਸਬੰਧੀ ‘ਵਿਕਸਤ ਭਾਰਤ ਸੰਕਲਪ ਯਾਤਰਾ !

72
0
ad here
ads
ads

ਭਲਾਈ ਸਕੀਮਾਂ ਦੀ ਜਾਗਰੂਕਤਾ ਸਬੰਧੀ ‘ਵਿਕਸਤ ਭਾਰਤ ਸੰਕਲਪ ਯਾਤਰਾ’ ਤਹਿਤ ਅੱਠ ਜਾਗਰੂਕਤਾ ਵੈਨਾਂ ਚਲਾਈਆਂ ਜਾਣਗੀਆਂ – ਡਿਪਟੀ ਕਮਿਸ਼ਨਰ ਸੁਰਭੀ ਮਲਿਕ !

ਕਿਹਾ! ਮੁਹਿੰਮ ਦਾ ਉਦੇਸ਼ ਲੋਕ ਭਲਾਈ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣਾ , ਮੁਹਿੰਮ ਦੌਰਾਨ ਲਾਭਪਾਤਰੀਆਂ ਦੀ ਮੌਕੇ ‘ਤੇ ਵੀ ਕੀਤੀ ਜਾਵੇਗੀ ਰਜਿਸਟਰੇਸ਼ਨ!

ਲੁਧਿਆਣਾ, 17 ਨਵੰਬਰ ( ਮਨਪ੍ਰੀਤ ਸਿੰਘ ਅਰੋੜਾ ) – ਲਾਭਪਾਤਰੀਆਂ ਨੂੰ ਭਲਾਈ ਸਕੀਮਾਂ ਦੇ ਲਾਭ ਪ੍ਰਤੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਜ਼ਿਲ੍ਹੇ ਵਿੱਚ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਤਹਿਤ ਅੱਠ ਜਾਗਰੂਕਤਾ ਵੈਨਾਂ ਚਲਾਈਆਂ ਜਾਣਗੀਆਂ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਇਹ ਸਕੀਮ 15 ਨਵੰਬਰ ਨੂੰ ਸ਼ੁਰੂ ਕੀਤੀ ਗਈ ਸੀ, ਜਿਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਲੋਕ ਭਲਾਈ ਸਕੀਮਾਂ ਦਾ ਲਾਭ ਨਿਰਧਾਰਤ ਲਾਭਪਾਤਰੀਆਂ ਤੱਕ ਸਮਾਂਬੱਧ ਢੰਗ ਨਾਲ ਪਹੁੰਚ ਸਕੇ।
ਭਾਰਤ ਸਰਕਾਰ ਦਾ ਟੀਚਾ ਹੈ ਕਿ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਭਾਗੀਦਾਰੀ ਦੇ ਨਾਲ, ਸਵੱਛਤਾ ਸੁਵਿਧਾਵਾਂ, ਜ਼ਰੂਰੀ ਵਿੱਤੀ ਸੇਵਾਵਾਂ, ਐਲ.ਪੀ.ਜੀ. ਕੁਨੈਕਸ਼ਨਾਂ ਤੱਕ ਪਹੁੰਚ, ਰਿਹਾਇਸ਼ੀ ਜਾਂ ਗਰੀਬਾਂ, ਭੋਜਨ ਸੁਰੱਖਿਆ, ਸਹੀ ਪੋਸ਼ਣ, ਭਰੋਸੇਮੰਦ ਸਿਹਤ ਸੰਭਾਲ, ਸਾਫ਼ ਪੀਣ ਵਾਲਾ ਪਾਣੀ, ਮਿਆਰੀ ਸਿੱਖਿਆ ਆਦਿ ਅਤੇ ਲੋੜੀਂਦੀਆਂ ਸੇਵਾਵਾਂ ਨੂੰ ਸਾਰੇ ਯੋਗ ਲਾਭਪਾਤਰੀਆਂ ਲਈ ਪਹੁੰਚਯੋਗ ਬਣਾਇਆ ਜਾਵੇਗਾ।
ਇਸ ਦਿਸ਼ਾ ਵਿੱਚ ਇੱਕ ਹੋਰ ਕਦਮ ਨਾਗਰਿਕਾਂ ਨੂੰ ਉਪਲਬਧ ਲਾਭਾਂ ਅਤੇ ਵੱਖ-ਵੱਖ ਸਹੂਲਤਾਂ ਬਾਰੇ ਜਾਗਰੂਕਤਾ ਯਕੀਨੀ ਬਣਾਉਣਾ ਹੋਵੇਗਾ ਤਾਂ ਜੋ ਇਹ ਸਹੂਲਤ ਹਰ ਲਾਭਪਾਤਰੀ ਤੱਕ ਪਹੁੰਚ ਸਕੇ।
ਵਿਕਸ਼ਿਤ ਭਾਰਤ ਸੰਕਲਪ ਯਾਤਰਾ ਦੇ ਤਹਿਤ, ਵੱਧ ਤੋਂ ਵੱਧ ਲੋੜਵੰਦ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਣ ਲਈ ਸਰਗਰਮ ਜਨ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਠੋਸ ਯਤਨ ਕੀਤੇ ਜਾਣ। ਵਿਕਸ਼ਿਤ ਭਾਰਤ ਸੰਕਲਪ ਯਾਤਰਾ ਤਹਿਤ ਉਨ੍ਹਾਂ ਕਮਜ਼ੋਰ ਲੋਕਾਂ ਤੱਕ ਪਹੁੰਚ ਕਰਨੀ ਹੈ ਜੋ ਵੱਖ-ਵੱਖ ਯੋਜਨਾਵਾਂ ਦੇ ਅਧੀਨ ਯੋਗ ਤਾਂ ਹਨ ਪਰ ਅਜੇ ਤੱਕ ਲਾਭ ਨਹੀਂ ਲਿਆ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਯਾਤਰਾ ਦੌਰਾਨ ਨਿਰਧਾਰਿਤ ਵੇਰਵਿਆਂ ਰਾਹੀਂ ਸੰਭਾਵੀ ਲਾਭਪਾਤਰੀਆਂ ਦੀ ਰਜਿਸਟਰੇਸ਼ਨ ਕੀਤੀ ਜਾਣੀ ਹੈ।
ਆਈ.ਈ.ਸੀ. (ਸੂਚਨਾ, ਸਿੱਖਿਆ ਅਤੇ ਸੰਚਾਰ) ਵੈਨਾਂ ਸ਼ੁਰੂ ਵਿੱਚ ਪ੍ਰਤੀ ਦਿਨ ਦੋ ਪਿੰਡਾਂ ਨੂੰ ਕਵਰ ਕਰਨਗੀਆਂ।

ad here
ads
Previous articleਵਿਧਾਇਕ ਬੱਗਾ ਵਲੋਂ ਵਾਰਡ ਨੰਬਰ 89 ‘ਚ ਸੜ੍ਹਕਾਂ ਦੇ ਨਵੀਨੀਕਰਣ ਦੀ ਸ਼ੁਰੂਆਤ !
Next articleਡਿਪਟੀ ਕਮਿਸ਼ਨਰ ਵਲੋਂ ਪਰਾਲੀ ਸਾੜਨ ਵਾਲੇ ਸੰਭਾਵਿਤ ਪਿੰਡਾਂ ਦਾ ਦੌਰਾ !

LEAVE A REPLY

Please enter your comment!
Please enter your name here