Home Ludhiana ਮੁੱਖ ਮੰਤਰੀ ਤੀਰਥ ਯਾਤਰਾ ਸਕੀਮ !

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ !

76
0
ad here
ads
ads

ਵਿਧਾਇਕ ਛੀਨਾ ਵਲੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ , ਕਿਹਾ! ਸ੍ਰੀ ਅੰਮ੍ਰਿਤਸਰ ਸਾਹਿਬ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਦਰਸ਼ਨ ਕਰਨਗੀਆਂ ਸੰਗਤਾਂ ,ਸ਼ਰਧਾਲੂਆਂ ‘ਚ ਭਾਰੀ ਉਤਸਾਹ, ਮੁੱਖ ਮੰਤਰੀ ਪੰਜਾਬ ਦੇ ਨਾਲ ਵਿਧਾਇਕ ਛੀਨਾ ਦਾ ਵੀ ਕੀਤਾ ਵਿਸ਼ੇਸ਼ ਧੰਨਵਾਦ !

ਲੁਧਿਆਣਾ, 19 ਦਸੰਬਰ (ਗੌਰਵ ਬੱਸੀ) – ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਾਉਣ ਲਈ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨਾਲ ਭਰੀ ਬੱਸ, ਵਿਧਾਨ ਸਭਾ ਹਲਕਾ ਦੱਖਣੀ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤੀ ਗਈ।
ਵਿਧਾਇਕ ਛੀਨਾ ਨੇ ਦੱਸਿਆ ਕਿ ਇਹ ਬੱਸ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਦਰਸ਼ਨ ਕਰਵਾਉਣ ਤੋਂ ਬਾਅਦ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਦਰਸ਼ਨ ਕਰਵਾਏਗੀ। ਇਸ ਦੌਰਾਨ ਸ਼ਰਧਾਲੂਆਂ ਦਾ ਉਤਸਾਹ ਵੇਖਦਿਆਂ ਹੀ ਬਣਦਾ ਸੀ। ਇਸ ਸਕੀਮ ਦੇ ਨਾਲ ਪੰਜਾਬ ਭਰ ਦੇ ਵਿੱਚ ਪੰਜਾਬੀਆਂ ਨੂੰ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਵੱਖ-ਵੱਖ ਹਲਕਿਆਂ ਤੋਂ ਵੱਡੀ ਗਿਣਤੀ ਚ ਸ਼ਰਧਾਲੂ ਬੱਸਾਂ ਟਰੇਨਾਂ ਰਾਹੀਂ ਤੀਰਥ ਸਥਾਨਾਂ ਤੇ ਪਹੁੰਚ ਰਹੇ ਨੇ।
ਲੁਧਿਆਣਾ ਹਲਕਾ ਦੱਖਣੀ ਵਿਧਾਨ ਸਭਾ ਤੋਂ ਅੱਜ ਬੱਸ ਰਵਾਨਾ ਕਰਨ ਮੌਕੇ ਸ਼ਰਧਾਲੂਆਂ ਵੱਲੋਂ ਜਿੱਥੇ ਵਿਸ਼ੇਸ਼ ਤੌਰ ਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਅਤੇ ਕਿਹਾ ਗਿਆ ਕੇ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਇਸ ਸਕੀਮ ਦੇ ਨਾਲ ਪੰਜਾਬੀਆਂ ਨੂੰ ਖਾਸ ਕਰਕੇ ਸੂਬੇ ਦੇ ਬਜ਼ੁਰਗਾਂ ਨੂੰ ਬਿਨ੍ਹਾ ਕੋਈ ਪੈਸੇ ਖਰਚੇ ਸਰਕਾਰ ਮੰਦਿਰ, ਘੁਰੂ ਘਰਾਂ ਦੇ ਨਾਲ ਹੋਰ ਧਾਰਮਿਕ ਸਥਾਨ ਦੇ ਦਰਸ਼ਨ ਕਰਵਾ ਰਹੀ ਹੈ ਜੋ ਕਿ ਸ਼ਲਾਘਾ ਯੋਗ ਕਦਮ ਹੈ।
ਇਸ ਮੌਕੇ ਵਿਧਾਇਕ ਛੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਇਸ ਸਕੀਮ ਦੇ ਤਹਿਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਰਜਿਸਟਰੇਸ਼ਨ ਕਰਵਾ ਰਹੇ ਹਨ ਅਤੇ ਉਹ ਇਹਨਾਂ ਤੀਰਥ ਸਥਾਨਾਂ ਦੀ ਯਾਤਰਾ ਕਰਨ ਲਈ ਬੇਹੱਦ ਉਤਸੁਕ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਇਸ ਸਕੀਮ ਦੀ ਸ਼ੁਰੂਆਤ ਦੇ ਨਾਲ ਜਿੱਥੇ ਲੋਕ ਵੱਧ ਤੋਂ ਵੱਧ ਧਰਮ ਦੇ ਨਾਲ ਜੁੜਨਗੇ ਉੱਥੇ ਹੀ ਆਪਸੀ ਭਾਈਚਾਰਕ ਸਾਂਝ ਅਤੇ ਸਮਾਜ ਨੂੰ ਇੱਕਜੁੱਟ ਕਰਨ ਲਈ ਵੀ ਇਹ ਇੱਕ ਚੰਗਾ ਉਪਰਾਲਾ ਹੈ ਖਾਸ ਕਰਕੇ ਉਹ ਲੋਕ ਜੋ ਕਿ ਆਪਣੇ ਖਰਚੇ ‘ਤੇ ਵੱਖ-ਵੱਖ ਤੀਰਥ ਸਥਾਨਾਂ ਦੀ ਯਾਤਰਾ ਨਹੀਂ ਕਰ ਪਾਉਂਦੇ ਜਿੱਥੇ ਉਹ ਜਾਣਾ ਚਾਹੁੰਦੇ ਹਨ. ਉਹਨਾਂ ਕਿਹਾ ਕਿ ਚਾਹਵਾਨ ਵਿਅਕਤੀ ਤੀਰਕ ਯਾਤਰਾ ਸਬੰਧੀ ਆਪਣੀ ਰਜਿਸਟਰੇਸ਼ਨ ਉਹਨਾਂ ਦੇ ਦਫਤਰ ਵਿੱਚ ਆ ਕੇ ਵੀ ਕਰਵਾ ਸਕਦੇ ਹਨ।
ad here
ads
Previous articleਵਿਧਾਇਕ ਛੀਨਾ ਵੱਲੋਂ ਹਲਕੇ ਦੇ ਲੋਕਾਂ ਨੂੰ ਵੱਡੀ ਸੌਗਾਤ ਦਿੰਦੇ ਹੋਏ ਪਿੰਡ ਜੁਗਿਆਣਾ ‘ਚ ਪਾਰਕ ਦੀ ਉਸਾਰੀ ਦਾ ਕੰਮ ਕਰਵਾਇਆ ਸ਼ੁਰੂ !
Next articleGovernor Banwari Lal Purohit inspects facilitation camp held under Viksit Bharat Sankalap Yatra by Ludhiana Administration !

LEAVE A REPLY

Please enter your comment!
Please enter your name here