Home Dharmik ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ,ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ...

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ,ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਸਕੀਮ ਦਾ ਲਿਆ ਜਾ ਰਿਹਾ ਭਰਪੂਰ ਲਾਹਾ !

88
0
ad here
ads
ads

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ , ਵਿਧਾਇਕ ਛੀਨਾ ਦੀ ਅਗਵਾਈ ‘ਚ ਸ਼ਰਧਾਲੂਆਂ ਦਾ 8ਵਾਂ ਜੱਥਾ ਰਵਾਨਾ* ,ਸੰਗਤਾਂ ਮਾਤਾ ਚਿੰਤਪੂਰਨੀ ਮਾਤਾ ਜਵਾਲਾ ਜੀ ਮਾਤਾ ਨੈਣਾ ਦੇਵੀ , ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੀਆਂ ਨਤਮਸਤਕ !

ਲੁਧਿਆਣਾ, 28 ਫਰਵਰੀ (ਮਨਪ੍ਰੀਤ ਸਿੰਘ ਅਰੋੜਾ) – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ।
ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਅਧੀਨ ਵਾਰਡ 22 ਸ਼ੇਰਪੁਰ ਤੋਂ 8ਵਾਂ ਸ਼ਰਧਾਲੂਆਂ ਦਾ ਜੱਥਾ ਮਾਤਾ ਨੈਣਾ ਦੇਵੀ, ਮਾਤਾ ਚਿੰਤਾ ਪੁਰਨੀ ਮਾਤਾ ਜਵਾਲਾ ਜੀ ਤੇ ਸ੍ਰੀ ਅਨੰਦਪੁਰ ਸਾਹਿਬ ਜੀ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ।
ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਤੀਰਥ ਯਾਤਰਾ ਸਕੀਮ ਦੇ ਤਹਿਤ ਗੁਰੂ ਘਰਾਂ, ਗੁਰੂ ਧਾਮਾਂ ਅਤੇ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ।
ਵਿਧਾਇਕ ਛੀਨਾ ਨੇ ਦੱਸਿਆ ਕਿ ਇਹ ਬੱਸ ਸ਼ਰਧਾਲੂਆਂ ਨੂੰ ਮਾਤਾ ਚਿੰਤਪੂਰਨੀ ਮਾਤਾ ਜਵਾਲਾ ਜੀ ਮਾਤਾ ਨੈਣਾ ਦੇਵੀ ਤੇ ਸ਼੍ਰੀ ਅਨੰਦਪੁਰ ਸਾਹਿਬ ਲੈ ਕੇ ਜਾਵੇਗੀ। ਇਸ ਦੌਰਾਨ ਸ਼ਰਧਾਲੂਆਂ ਦਾ ਉਤਸਾਹ ਵੇਖਦਿਆਂ ਹੀ ਬਣਦਾ ਸੀ। ਇਸ ਸਕੀਮ ਦੇ ਨਾਲ ਪੰਜਾਬ ਵਾਸੀਆਂ ਨੂੰ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਵੱਖ-ਵੱਖ ਹਲਕਿਆਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਬੱਸਾਂ ਟਰੇਨਾਂ ਰਾਹੀਂ ਤੀਰਥ ਸਥਾਨਾਂ ਤੇ ਪਹੁੰਚ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਇਸ ਸਕੀਮ ਦੇ ਤਹਿਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਰਜਿਸਟਰੇਸ਼ਨ ਕਰਵਾ ਰਹੇ ਹਨ ਅਤੇ ਜੇਕਰ ਕਿਸੇ ਨੂੰ ਕੋਈ ਔਕੜ ਆਵੇ ਤਾਂ ਉਹਨਾਂ ਦੇ ਦਫਤਰ ਵਿਖੇ ਵੀ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ।

ad here
ads
Previous articleMLA Prashar kickstarts project to install tubewell in Islam Ganj !
Next articleਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ !

LEAVE A REPLY

Please enter your comment!
Please enter your name here