ਫ਼ਗਵਾੜਾ-ਅੰਮ੍ਰਿਤਸਰ 20 ਮਾਰਚ (ਪ੍ਰੀਤੀ ਜੱਗੀ) ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸ਼ਾਹਨੀ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਉਪ ਮੰਡਲ ਮਜਿਸਟਰੇਟ ਵਨ ਅਤੇ ਉਪ ਮੰਡਲ ਮਜਿਸਟਰੇਟ ਟੂ ਦੀ ਦੇਖਰੇਖ ਦੇ ਵਿੱਚ ਨਸ਼ੇ ਦੀ ਵਰਤੋਂ ਵਿੱਚ ਆਉਣ ਵਾਲੀਆਂ ਦਵਾਈਆਂ ਦੀ ਵਿਕਰੀ ਅਤੇ ਖਰੀਦ ਨੂੰ ਲੈ ਕੇ ਕੈਮਿਸਟਾਂ ਦੇ ਨਾਲ ਵਿਸ਼ੇਸ਼ ਤੌਰ ਤੇ ਬੈਠਕ ਕੀਤੀ ਗਈ। ਬੈਠਕ ਦੌਰਾਨ ਜਿਲ੍ਹੇ ਦੇ ਡਰੱਗ ਇੰਸਪੈਕਟਰ ਸੀਨੀਅਰ ਮੈਡੀਕਲ ਅਫਸਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਕਈ ਨੁਮਾਇੰਦੇ ਵੀ ਹਾਜ਼ਰ ਹੋਏ। ਬੈਠਕ ਦੀ ਪ੍ਰਧਾਨਗੀ ਕਰ ਰਹੇ ਉਪ ਮੰਡਲ ਮਜਿਸਟਰੇਟ ਵੱਲੋਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ‘ਯੁੱਧ ਨਸ਼ਿਆ ਵਿਰੁੱਧ’ ਦੇ ਤਹਿਤ ਕੈਮਿਸਟ ਐਸੋਸੀਏਸ਼ਨਾਂ ਦੇ ਮੈਂਬਰਾਂ ਨੂੰ ਹਦਾਇਤਾਂ ਸਬੰਧੀ ਜਾਣੂ ਕਰਵਾਇਆ ਗਿਆ। ਇਸ ਮੌਕੇ ‘ਤੇ ਕੈਮਿਸਟਾਂ ਨੂੰ ਅਪੀਲ ਕਰਦੇ ਹੋਏ ਕਿਹਾ ਗਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਦਵਾਈਆਂ ਦੀ ਵਿਕਰੀ ਅਤੇ ਖਰੀਦ ਡਾਕਟਰ ਦੀ ਪਰਚੀ ਤੋਂ ਬਿਨਾਂ ਨਾ ਕੀਤੀ ਜਾਵੇ ਅਤੇ ਨਾਲ ਹੀ ਦਵਾਈਆਂ ਦਾ ਪੂਰਾ ਰਿਕਾਰਡ ਰੱਖਣ ਲਈ ਵੀ ਕਿਹਾ ਗਿਆ। ਕੈਮਿਸਟ ਐਸੋਸੀਏਸ਼ਨਾਂ ਨੂੰ ਇਹ ਵੀ ਕਿਹਾ ਗਿਆ ਕਿ ਨਸ਼ੇ ਦੀ ਵਰਤੋਂ ਵਿੱਚ ਆਉਣ ਵਾਲੀਆਂ ਦਵਾਈਆਂ ਡੈਸਟਰੋ ਪ੍ਰੋਕਸੀਫਾਈਨ,ਡਿਪਹੈਨੋਕਸੀ ਲੇਟ,ਕੋਡਾਈਨ,ਪੈਂਟਾਜੋਸੀਨ, ਬੂਪਰੇਨਰੋਫਾਈਨ,ਨੀਟਰਾਜੀਪੋਮ,ਟਰਮੋਡੋਲ,ਟਪੈਂਟਾਡੋਲ ਉੱਪਰ ਪੰਜਾਬ ਸਰਕਾਰ ਵੱਲੋਂ ਪਾਬੰਦੀ ਲਗਾਈ ਗਈ ਹੈ। ਇਨਾਂ ਦਵਾਈਆਂ ਨੂੰ ਵਿਭਾਗ ਦੀ ਮਨਜ਼ੂਰੀ ਤੋਂ ਬਗੈਰ ਰੱਖਣਾ ਅਤੇ ਵੇਚਣਾ ਕਾਨੂੰਨੀ ਜੁਰਮ ਹੈ। ਕੈਮਿਸਟਾਂ ਨੂੰ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਦੀ ਪਾਲਨਾ ਕਰਦੇ ਹੋਏ ਪ੍ਰੇਗਾਬਾਲਿਨ 75 ਐਮ.ਜੀ ਤੋਂ ਵੱਧ ਦੀ ਮਿਕਦਾਰ ਦੀਆਂ ਦਵਾਈਆਂ ਨਾ ਰੱਖਣ ਅਤੇ ਵੇਚਣ ਦੀ ਤਾਕੀਦ ਵੀ ਕੀਤੀ ਗਈ। ਇਸ ਮੌਕੇ ‘ਤੇ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਅੰਮ੍ਰਿਤਸਰ,ਅੰਮ੍ਰਿਤਸਰ ਕੈਮਿਸਟ ਐਸੋਸੀਏਸ਼ਨ, ਅੰਮ੍ਰਿਤਸਰ ਰਿਟੇਲ ਸੇਲ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਹੋਰ ਨੁਮਾਇੰਦਿਆਂ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਕਿਸੇ ਵੀ ਨਸ਼ਾ ਵੇਚਣ ਵਾਲੇ ਕੈਮਿਸਟ ਦਾ ਸਾਥ ਨਹੀਂ ਦੇਣਗੇ। ਉਹ ਪ੍ਰਸ਼ਾਸਨ ਨਾਲ ਮਿਲ ਕੇ ਸਰਕਾਰ ਵੱਲੋਂ ਜਾਰੀ ਕੀਤੀ ਕਿ ਮਹੀਨ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਸਰਕਾਰ ਦਾ ਸਾਥ ਦੇਣਗੇ ਬੈਠਕ ਦੇ ਦੌਰਾਨ ਵਿਸ਼ਾਲ ਦੇਵਗਨ,ਰਾਜ ਕੁਮਾਰ,ਰਜੇਸ਼ ਸੋਹੀ,ਰਜੀਵ ਕਪੂਰ,ਸੰਜੀਵ ਭਾਟੀਆ,ਸੰਜੀਵ ਜੈਨ ਆਦਿ ਵੀ ਮੌਜੂਦ ਸਨ।