ਵਿਧਾਨ ਸਭਾ ਹਲਕਾ ਦੱਖਣੀ ਲੁਧਿਆਣਾ ਵਿੱਚ ਵਿਕਾਸ ਕਾਰਜਾਂ ਦੀ ਹਨੇਰੀ।
ਲੁਧਿਆਣਾ ਦੱਖਣੀ ਤੋਂ ਵਿਧਾਇਕ ਛੀਨਾ ਵੱਲੋਂ ਵਾਰਡ 38 ਈਸ਼ਰ ਨਗਰ, ਬਲਾਕ ਸੀ ਦੀਆਂ ਸੜਕ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ , ਨਵੀਂਆਂ ਸੜਕਾਂ ਕਾਰਨ ਵਿਧਾਨ ਸਭਾ ਹਲਕਾ ਦੱਖਣੀ ਦੀ ਦਿੱਖ ਪੂਰੀ ਤਰਾਂ ਬਦਲੀ: ਵਿਧਾਇਕ ਛੀਨਾ
ਲੁਧਿਆਣਾ, 9 ਅਕਤੂਬਰ (ਗੌਰਵ ਬੱਸੀ )ਵਿਧਾਨ ਸਭਾ ਹਲਕਾ ਦੱਖਣੀ ਚ ਅੱਜ ਈਸ਼ਰ ਨਗਰ ਦੀ ਮੇਨ ਰੋਡ ਅਤੇ ਬਲਾਕ ਸੀ ਰੋਡ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਆਮ ਆਦਮੀ ਪਾਰਟੀ ਦੀ ਹਲਕਾ ਵਿਧਾਇਕਾ ਬੀਬਾ ਰਜਿੰਦਰ ਪਾਲ ਕੌਰ ਛੀਨਾ ਜੀ ਵੱਲੋਂ ਕੀਤਾ ਗਿਆ। ਇਸ ਮੌਕੇ ਵਿਭਾਗ ਦੇ ਹੋਰ ਕਰਮਚਾਰੀ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਵੀ ਹਾਜ਼ਰ ਰਹੇ, ਵੱਡੀ ਗਿਣਤੀ ਚ ਸਥਾਨਕ ਲੋਕ ਵੀ ਆਏ। ਇਸ ਮੌਕੇ ਐਮ ਐਲ ਏ ਛੀਨਾ ਨੇ ਲੋਕਾਂ ਦੇ ਇਕੱਠ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਦੱਖਣੀ ਵਿੱਚ ਨਵੀਆਂ ਸੜਕਾਂ ਬਣਨ ਨਾਲ ਇਲਾਕੇ ਦੀ ਨੁਹਾਰ ਪੂਰੀ ਤਰ੍ਹਾਂ ਬਦਲ ਗਈ ਹੈ।ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਕਾਰਨ ਨਾ ਸਿਰਫ਼ ਇਲਾਕੇ ਦੇ ਲੋਕਾਂ ਨੂੰ ਸਹੂਲਤ ਮਿਲੀ ਹੈ, ਬਲਕਿ ਇਲਾਕੇ ਵਿੱਚ ਸਥਿਤ ਸਨਅਤਾਂ ਨੂੰ ਵੀ ਨੂੰ ਵੀ ਵੱਡੀ ਰਾਹਤ ਮਿਲੀ ਹੈ।
ਵਿਧਾਇਕ ਛੀਨਾ ਜੀ ਨੇ ਵਿਧਾਨ ਸਭਾ ਹਲਕਾ ਦੱਖਣੀ ਵਿੱਚ ਵਿਕਾਸ ਦੀ ਆਈ ਹਨੇਰੀ ਬਾਰੇ ਦਾ ਸਿਹਰਾ ਮਾਨਯੋਗ ਮੁੱਖ ਮੰਤਰੀ ਪੰਜਾਬ ਅਤੇ ਆਮ ਆਦਮੀ ਪਾਰਟੀ ਦੇ ਹੋਰ ਆਗੂਆਂ ਦੇ ਸਿਰ ਬੰਨਿਆਂ, ਐਮ ਐਲ ਏ ਛੀਨਾ ਨੇ ਕਿਹਾ ਕਿ ਜੋ ਕੰਮ ਪਿਛਲੇ ਕਈ ਕਈ ਸਾਲਾਂ ਤੋਂ ਰੁਕੇ ਹੋਏ ਸਨ, ਜਿਨ੍ਹਾਂ ਕੰਮਾਂ ਵੱਲ ਪਿਛਲੀਆਂ ਸਰਕਾਰਾਂ ਵੱਲੋਂ ਵੀ ਧਿਆਨ ਨਹੀਂ ਦਿੱਤਾ ਗਿਆ, ਉਹ ਕੰਮ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਹੀ ਮੁਕੰਮਲ ਹੋਏ ਹਨ। ਵਿਧਾਇਕ ਛੀਨਾ ਨੇ ਕਿਹਾ ਕਿ ਇਹ ਸਾਰਾ ਕੰਮ ਪਾਰਦਰਸ਼ਤਾ ਨਾਲ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਵਿਧਾਇਕ ਛੀਨਾ ਵਿਭਾਗ ਦੇ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹਨ ਅਤੇ ਉਹ ਖੁਦ ਵੀ ਸਮੇਂ-ਸਮੇਂ ‘ਤੇ ਸੜਕ ਨਿਰਮਾਣ ਦੇ ਕੰਮ ਦਾ ਨਿਰੀਖਣ ਕਰਦੇ ਹਨ। ਉਹ ਠੇਕੇਦਾਰ ਤੋਂ ਲਗਾਤਾਰ ਜਾਣਕਾਰੀ ਲੈਂਦੇ ਰਹਿੰਦੇ ਹਨ ਕਿ ਕਿਸ ਤਰ੍ਹਾਂ ਦੇ ਮਟੀਰੀਅਲ ਦੀ ਸੜਕਾਂ ਦੇ ਨਿਰਮਾਣ ਚ ਵਰਤੋਂ ਕੀਤੀ ਜਾ ਰਹੀ ਹੈ, ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੇ ਪੈਸੇ ਦੀ ਲੋਕਾਂ ਦੀ ਸਹੂਲਤ ਲਈ ਹੀ ਸੁਚੱਜੇ ਢੰਗ ਨਾਲ ਵਰਤੋਂ ਕਰ ਰਹੇ ਨੇ।
ਇਸ ਮੌਕੇ ਹਲਕੇ ਦੇ ਲੋਕ ਵੀ ਵੱਡੀ ਗਿਣਤੀ ਦੇ ਵਿੱਚ ਮੌਜੂਦ ਰਹੇ ਜਿਨਾਂ ਨੇ ਵਿਸ਼ੇਸ਼ ਤੌਰ ਤੇ ਐਮਐਲਏ ਰਾਜਿੰਦਰ ਪਾਲ ਕੌਰ ਛੀਨਾ ਜੀ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਵਿਧਾਨ ਸਭਾ ਹਲਕੇ ਦੇ ਵਿੱਚ ਸੜਕਾਂ ਦਾ ਨਿਰਮਾਣ ਕਾਰਜ ਨਾ ਹੋਣ ਕਰਕੇ ਹਾਲਾਤ ਇਹ ਹੋ ਗਏ ਸਨ ਕਿ ਲੋਕ ਆਪਣੇ ਘਰਾਂ ਨੂੰ ਵੇਚਣ ਦੀ ਗੱਲਾਂ ਕਰਨ ਲੱਗ ਗਏ ਸਨ ਪਿਛਲੀਆਂ ਸਰਕਾਰਾਂ ਦੇ ਸਮੇਂ ਦੇ ਵਿੱਚ ਵਿਕਾਸ ਦੇ ਕੋਈ ਕੰਮ ਹਲਕੇ ਦੇ ਵਿੱਚ ਨਹੀਂ ਹੋਏ ਜਿਸ ਕਰਕੇ ਲੋਕ ਬਹੁਤ ਪਰੇਸ਼ਾਨ ਸਨ ਪਰ ਵਿਧਾਇਕ ਜੀ ਨੇ ਨਾ ਸਿਰਫ ਲੋਕਾਂ ਦੀ ਗੱਲ ਸੁਣੀ ਸਗੋਂ ਕਈ ਸਾਲਾਂ ਤੋਂ ਪੈਂਡਿੰਗ ਪਏ ਕੰਮਾਂ ਨੂੰ ਵੀ ਪੂਰਾ ਕੀਤਾ ਹੈ। ਇਹੀ ਕਾਰਨ ਹੈ ਕਿ ਵਿਧਾਨ ਸਭਾ ਹਲਕਾ ਦੱਖਣੀ ਪੰਜਾਬ ਦੇ ਸਭ ਤੋਂ ਤੇਜ਼ੀ ਨਾਲ ਵਿਕਾਸ ਕਰ ਰਹੇ ਹਲਕਿਆਂ ਦੇ ਵਿੱਚੋਂ ਅੱਜ ਇੱਕ ਹੈ।