Home Ludhiana ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਮੁੱਖ ਤਰਜੀਹ – ਰਾਜਿੰਦਰਪਾਲ ਕੌਰ ਛੀਨਾ

ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਮੁੱਖ ਤਰਜੀਹ – ਰਾਜਿੰਦਰਪਾਲ ਕੌਰ ਛੀਨਾ

15
0
ad here
ads
ads

ਲੁਧਿਆਣਾ, 10 ਅਪ੍ਰੈਲ  – ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਸ਼ਿਮਲਾਪੁਰੀ ਦੇ ਆਜ਼ਾਦ ਨਗਰ ਵਿੱਚ ਸੜਕ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ।

ਵਿਧਾਇਕ ਛੀਨਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਇਲਾਕੇ ਦੀਆਂ ਸੜਕਾਂ ਦੀ ਸਾਰ ਨਹੀ ਲਈ ਅਤੇ ਇਹ ਸੜਕ ਪਿਛਲੇ 25 ਸਾਲਾਂ ਤੋਂ ਨਹੀਂ ਬਣਾਈ ਗਈ ਸੀ। ਹੁਣ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਗਈ ਹੈ।

ad here
ads

ਵਿਧਾਇਕ ਛੀਨਾ ਨੇ ਕਿਹਾ ਕਿ ਪਿਛਲੇ 20 ਸਾਲਾਂ ਤੋਂ ਸਿਰਫ਼ ਪੈਚ ਦਾ ਕੰਮ ਹੀ ਕੀਤਾ ਜਾ ਰਿਹਾ ਸੀ ਅਤੇ ਬਰਸਾਤ ਦੇ ਮੌਸਮ ਵਿੱਚ ਲੋਕਾਂ ਦਾ ਇੱਥੋਂ ਲੰਘਣਾ ਮੁਸ਼ਕਿਲ ਹੋ ਜਾਂਦਾ ਸੀ, ਅਕਸਰ ਰਾਹਗੀਰ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਸਨ। ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਜਿੱਥੇ ਲੋਕਾਂ ਦੀ ਆਵਾਜਾਈ ਆਸਾਨ ਹੋਵੇਗੀ ਉੱਥੇ ਵਿਕਾਸ ਦਾ ਰਾਹ ਵੀ ਪੱਧਰਾ ਕਰੇਗਾ।

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕਰ ਰਹੀ ਹੈ ਤਾਂ ਜੋ ਪੰਜਾਬ ਵਿੱਚ ਮੁੱਢਲੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।

ਇਸ ਮੌਕੇ ਮੁਨੀਸ਼ ਕੁਮਾਰ, ਟਿੰਕੂ ਬਲਾਕ ਪ੍ਰਧਾਨ ਤੇ ਹੋਰ ਮੌਜੂਦ ਸਨ।

ad here
ads
Previous articleवैवाहिक विवाद में आम अफेयर के आरोप: पंजाब एंड हरियाणा हाईकोर्ट ने 3 साल के बच्चे को पिता से मां को अंतरिम हिरासत देने से इनकार कर दिया
Next articleजिला प्रधान आशु मारकंडा ने सौंपा नियुक्ति पत्र

LEAVE A REPLY

Please enter your comment!
Please enter your name here