Home Ludhiana ਲੱਕੀ ਇਨਕਲੇਵ ਦੇ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਤੋਂ ਮਿਲੇਗਾ... PunjabLudhiana ਲੱਕੀ ਇਨਕਲੇਵ ਦੇ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਤੋਂ ਮਿਲੇਗਾ ਛੁਟਕਾਰਾ -ਵਿਧਾਇਕ ਗਰੇਵਾਲ ! By arjan - 04/12/2023 41 0 FacebookTwitterPinterestWhatsApp ad here ਲੱਕੀ ਇਨਕਲੇਵ ਦੇ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਤੋਂ ਮਿਲੇਗਾ ਛੁਟਕਾਰਾ – ਵਿਧਾਇਕ ਗਰੇਵਾਲ! ਨਵੇਂ ਟਿਊਬਵੈਲ ਦੇ ਨਿਰਮਾਣ ਕਾਰਜ਼ਾਂ ਦਾ ਕੀਤਾ ਉਦਘਾਟਨ ! – ਕਰੀਬ 12.50 ਲੱਖ ਦੀ ਲਾਗਤ ਨਾਲ ਲੱਗਣ ਵਾਲੇ ਟਿਊਬਵੈਲ ਨਾਲ ਹਰ ਘਰ ਨੂੰ ਮਿਲੇਗਾ ਪਾਣੀ – ਕਿਹਾ! ਹਲਕੇ ਅੰਦਰ ਚੱਲ ਰਹੇ ਵਿਕਾਸ ਕਾਰਜ਼ਾਂ ਦੀ ਰਫਤਾਰ ਜਾਰੀ ਰਹੇਗੀ ਲੁਧਿਆਣਾ, 04 ਦਸੰਬਰ( ਮਨਪ੍ਰੀਤ ਸਿੰਘ ਅਰੋੜਾ)- ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਹਲਕੇ ਅੰਦਰ ਵਿਕਾਸ ਕਾਰਜਾਂ ਦੇ ਉਦਘਾਟਨ ਅਤੇ ਵਿਕਾਸ ਕਾਰਜਾਂ ਨੂੰ ਫੌਰੀ ਤੌਰ ਤੇ ਸ਼ੁਰੂ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਵਾਰਡ ਨੰਬਰ 6 ਅਧੀਨ ਲੱਕੀ ਇਨਕਲੇਵ ਵਿਖੇ ਕਰੀਬ 12.5 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਨਵੇਂ ਟਿਊਬਵੈਲ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਨੇ ਦੱਸਿਆ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਦੀ ਨਕਾਮੀਆਂ ਦਾ ਨਤੀਜਾ ਹੈ ਕੀ ਇਲਾਕੇ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਤੱਕ ਦੀ ਸਹੂਲਤ ਵੀ ਸਹੀ ਤਰੀਕੇ ਨਾਲ ਮੁਹੱਈਆ ਨਹੀਂ ਕਰਵਾਈ ਗਈ। ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਸੀ ਕਿ ਉਨਾਂ ਦੇ ਇਲਾਕੇ ਅੰਦਰ ਇੱਕ ਟਿਊਬਵੈਲ ਜਰੂਰ ਲਗਾਇਆ ਜਾਵੇ ਸੋ ਅੱਜ ਉਹਨਾਂ ਦੀ ਮੰਗ ਨੂੰ ਦੇਖਦੇ ਹੋਏ ਇੱਕ ਨਵੇਂ ਟਿਊਬਲ ਦਾ ਉਦਘਾਟਨ ਕਰ ਉਸਦੇ ਕੰਮ ਦੀ ਸ਼ੁਰੂਆਤ ਕਰਵਾ ਦਿੱਤੀ ਗਈ ਹੈ, ਇਸ ਦੇ ਕਰੀਬ 12.5 ਲੱਖ ਰੁਪਏ ਦੀ ਲਾਗਤ ਆਵੇਗੀ। ਵਿਧਾਇਕ ਗਰੇਵਾਲ ਨੇ ਕਿਹਾ ਕਿ ਇਸ ਟਿਊਬਵੈਲ ਦੇ ਸ਼ੁਰੂ ਹੋਣ ਨਾਲ ਇਲਾਕਾ ਨਿਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਤੋਂ ਛੁਟਕਾਰਾ ਮਿਲੇਗਾ। ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਪੂਰਬੀ ਅੰਦਰ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਤੇ ਇਲਾਕਾ ਵਾਸੀਆਂ ਵੱਲੋਂ ਵਿਧਾਇਕ ਗਰੇਵਾਲ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਆਗੂ ਗੁਰਮੀਤ ਸਿੰਘ ਮੀਤਾ, ਆਪ ਦੇ ਯੂਥ ਆਗੂ ਭੂਸ਼ਣ ਸ਼ਰਮਾ, ਇੰਦਰਦੀਪ ਸਿੰਘ, ਵਿਸ਼ਾਲ ਅਵਸਥੀ, ਧਰਮਿੰਦਰ ਸਿੰਘ ਫੌਜੀ ਅਤੇ ਵਿਧਾਇਕ ਪੀ.ਏ. ਗੁਰਸ਼ਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ ad here