Home Ludhiana ਵਿਕਾਸ ਕਾਰਜ਼ਾਂ ਨਾਲ ਬਦਲੇਗੀ ਹਲਕਾ ਆਤਮ ਨਗਰ ਦੀ ਨੁਹਾਰ – ਵਿਧਾਇਕ ਕੁਲਵੰਤ...

ਵਿਕਾਸ ਕਾਰਜ਼ਾਂ ਨਾਲ ਬਦਲੇਗੀ ਹਲਕਾ ਆਤਮ ਨਗਰ ਦੀ ਨੁਹਾਰ – ਵਿਧਾਇਕ ਕੁਲਵੰਤ ਸਿੰਘ ਸਿੱਧੂ

101
0
ad here
ads
ads

ਵਿਕਾਸ ਕਾਰਜ਼ਾਂ ਨਾਲ ਬਦਲੇਗੀ ਹਲਕਾ ਆਤਮ ਨਗਰ ਦੀ ਨੁਹਾਰ – ਵਿਧਾਇਕ ਕੁਲਵੰਤ ਸਿੰਘ ਸਿੱਧੂ , ਧੂਰੀ ਰੇਲਵੇ ਲਾਈਨ ਤੋਂ ਗਿੱਲ ਪੁਲ ਤੱਕ ਗ੍ਰੀਨ ਬੈਲਟ ਵਿਕਸਤ ਕਾਰਜ਼ਾਂ ਦਾ ਕੀਤਾ ਉਦਘਾਟਨ ,ਕਿਹਾ! ਪ੍ਰੋਜੈਕਟ ਤਹਿਤ ਕਰੀਬ 1.37 ਕਰੋੜ ਰੁਪਏ ਕੀਤੇ ਜਾਣਗੇ ਖਰਚ !

ਲੁਧਿਆਣਾ, 27 ਦਸੰਬਰ (ਮਨਪ੍ਰੀਤ ਸਿੰਘ ਅਰੋੜਾ) – ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ, ਹਲਕੇ ਦੇ ਲੋਕਾਂ ਦੀਆਂ ਸਹੂਲਤਾਂ ਵਿੱਚ ਵਾਧਾ ਕਰਨ ਲਈ ਲਗਾਤਾਰ ਯਤਨਸ਼ੀਲ ਹਨ ਜਿਸਦੇ ਤਹਿਤ ਕਰੀਬ 1.37 ਕਰੋੜ ਰੁਪਏ ਦੀ ਲਾਗਤ ਨਾਲ ਧੂਰੀ ਰੇਲਵੇ ਲਾਈਨ ਤੋਂ ਗਿੱਲ ਪੁਲ ਤੱਕ ਸਿੱਧਵਾਂ ਨਹਿਰ ਦੇ ਨਾਲ ਲੋਕਾਂ ਦੇ ਸੈਰ ਕਰਨ ਲਈ ਗ੍ਰੀਨ ਬੈਲਟ ਵਿਕਸਤ ਕਰਨ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ।
ਵਿਧਾਇਕ ਸਿੱਧੂ ਵਲੋਂ ਇੱਕ ਪਰਿਵਰਤਨਕਾਰੀ ਸਫ਼ਰ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਹਲਕੇ ਦੇ ਵਸਨੀਕਾਂ ਲਈ ਹਰਿਆ-ਭਰਿਆ ਵਾਤਾਵਰਣ ਮੁਹੱਈਆਂ ਕਰਵਾਉਣਾ ਮੁੱਖ ਟੀਚਾ ਹੈ। ਉਨ੍ਹਾ ਕਿਹਾ ਕਿ ਹਲਕੇ ਵਿੱਚ ਵੱਖ-ਵੱਖ ਥਾਵਾਂ ‘ਤੇ ਸਫ਼ਾਈ ਅਭਿਆਨ ਵੀ ਚਲਾਏ ਜਾ ਰਹੇ ਹਨ ਤਾਂ ਜੋ ਹਲਕੇ ਦੀ ਦਿੱਖ ਨੂੰ ਹੋਰ ਸੁਧਾਰਿਆ ਜਾ ਸਕੇ।
ਹਲਕੇ ਦੇ ਲੋਕਾਂ ਵੱਲੋ ਆਪਣੇ ਹਰਮਨ ਪਿਆਰੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਕੀਤੇ ਜਾ ਰਹੇ ਇਨ੍ਹਾਂ ਵਿਕਾਸ ਕਾਰਜ਼ਾਂ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।
ਵਿਧਾਇਕ ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਹਰਿਆਵਲ ਨਾਲ ਭਰਪੂਰ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ad here
ads
Previous articleऊना में जिला स्तरीय इको टूरिज्म समिति की बैठक का आयोजन
Next articleਪਾਣੀ ਦੇ ਡਿੱਗਦੇ ਪੱਧਰ ਦੀ ਸਮੱਸਿਆ ਨਾਲ ਨਜਿੱਠਣ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਲਈ ਪੰਜਾਬ ਸਰਕਾਰ ਵਚਨਬੱਧ – ਚੇਤਨ ਸਿੰਘ ਜੌੜਾਮਾਜਰਾ !

LEAVE A REPLY

Please enter your comment!
Please enter your name here