Home Ludhiana ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਜਾਰੀ

ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਜਾਰੀ

314
0
ad here
ads
ads

ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਜਾਰੀ

ਲੁਧਿਆਣਾ, 02 ਸਤੰਬਰ (ਗੌਰਵ ਬੱਸੀ) ਪੰਜਾਬ ਸਰਕਾਰ ਦੀਆਂ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਨੂੰ ਮਿਲਣਾ ਯਕੀਨੀ ਬਣਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਆਪਣੇ ਸਥਾਨਕ ਗਿੱਲ ਨਹਿਰ ਦਫ਼ਤਰ ਵਿਖੇ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਪ੍ਰਦਾਨ ਕੀਤੀ ਗਈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਧਾਇਕ ਸਿੱਧੂ ਨੇ ਕਿਹਾ ਕਿ ਹਲਕੇ ਦੇ ਵਸਨੀਕਾਂ ਨੂੰ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਉਨ੍ਹਾਂ ਦੇ ਘਰ ਤੱਕ ਪਹੁੰਚਾਉਣ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵਲੋਂ ਜਾਰੀ ਵੱਖ-ਵੱਖ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਕਿਉਂਕਿ ਲੋਕਾਂ ਦੀ ਸਰਗਰਮ ਸ਼ਮੂਲੀਅਤ ਹੀ ਇਸ ਉਪਰਾਲੇ ਨੂੰ ਸਫਲ ਬਣਾ ਸਕਦੀ ਹੈ।

ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਬੁਢਾਪਾ ਪੈਨਸ਼ਨ ਦੇ ਯੋਗ ਲਾਭਪਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਆਧਾਰ ਨੰਬਰ, ਬੈਂਕ ਖਾਤਾ ਨੰਬਰ, ਦੋ ਪਾਸਪੋਰਟ-ਸਾਈਜ਼ ਤਸਵੀਰਾਂ ਨਾਲ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਜਾਂ ਉਨ੍ਹਾਂ ਦੇ ਨਿੱਜੀ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ ਤਾਂ ਜੋ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਸਰਕਾਰ ਵਲੋਂ ਜਾਰੀ ਵੱਖ-ਵੱਖ ਸਕੀਮਾਂ ਦਾ ਲਾਭ ਉਨ੍ਹਾਂ ਦੇ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ।

ad here
ads
Previous articleਹੜ੍ਹਾਂ ਨਾਲ ਨੁਕਸਾਨੀਆਂ ਫ਼ਸਲਾਂ ਲਈ ਜ਼ਿਲ੍ਹੇ ‘ਚ 5 ਕਰੋੜ 41 ਲੱਖ 88 ਹਜ਼ਾਰ ਰੁਪਏ ਮੁਆਵਜ਼ਾ ਕਿਸਾਨਾਂ ਦੇ ਬੈਂਕ ਖਾਤਿਆਂ ‘ਚ ਪਾਇਆ -ਡਿਪਟੀ ਕਮਿਸ਼ਨਰ ਵੱਲੋਂ ਨੁਕਸਾਨੀਆਂ ਫ਼ਸਲਾਂ ਦੇ ਮੁਆਵਜੇ ਦੀ ਵੰਡ ਦਾ ਜਾਇਜ਼ਾ !
Next articleਖੇਡਾਂ ਨੌਜਵਾਨਾਂ ਦੇ ਉੱਜਵਲ ਭਵਿੱਖ, ਨਸ਼ਾ ਰਹਿਤ ਜੀਵਨ ਲਈ ਸਹਾਈ ਸਿੱਧ ਹੋਣਗੀਆਂ – ਜ਼ਿਲ੍ਹਾ ਖੇਡ ਅਫ਼ਸਰ

LEAVE A REPLY

Please enter your comment!
Please enter your name here