ਵਿਧਾਇਕ ਗਰੇਵਾਲ ਨੇ ਕੀਤਾ ਵਾਰਡ ਨੰਬਰ 18 ਚ 79 ਲੱਖ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ – ਹਲਕਾ ਪੂਰਬੀ ਚ ਹੋ ਰਹੇ ਨੇ ਰਿਕਾਰਡ ਤੋੜ ਵਿਕਾਸ ਕਾਰਜ – ਵਿਧਾਇਕ ਗਰੇਵਾਲ !
ਲੁਧਿਆਣਾ:29 ਫਰਵਰੀ (ਮਨਪ੍ਰੀਤ ਸਿੰਘ ਅਰੋੜਾ) ਵਿਧਾਨ ਸਭਾ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਵਾਰਡ ਨੰਬਰ 18 ਵਿਖੇ ਕਰੀਬ 79 ਲੱਖ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਵਿਧਾਇਕ ਗਰੇਵਾਲ ਨੇ ਕਿਹਾ ਕਿ ਅੱਜ ਵਾਰਡ ਨੰਬਰ 18 ਵਿਖੇ ਇੰਟਰਲੋਕ ਟਾਈਲਾਂ ਨਾਲ ਹੋਣ ਵਾਲੇ ਵਿਕਾਸ ਕੰਮਾ ਦਾ ਉਦਘਾਟਨ ਕੀਤਾ ਗਿਆ ਹੈ, ਇਹਨਾਂ ਵਿਕਾਸ ਕਾਰਜਾਂ ਦੇ ਕਰੀਬ 79 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਇਹ ਵਿਕਾਸ ਕਾਰਜ ਆਉਣ ਵਾਲੇ ਦਿਨਾਂ ਵਿੱਚ ਜਲਦ ਹੀ ਮੁਕੰਮਲ ਕਰ ਲਏ ਜਾਣਗੇ । ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਸੂਬਾ ਵਾਸੀਆਂ ਨੂੰ ਫ੍ਰੀ ਦਵਾਈ , ਫ੍ਰੀ ਐਜੂਕੇਸ਼ਨ ਤੋਂ ਇਲਾਵਾ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਮੁਹਈਆ ਕਰਵਾਉਣੀਆਂ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੀ ਮੁੱਖ ਮਕਸਦ ਹੈ । ਉਹਨਾਂ ਕਿਹਾ ਕਿ ਹਲਕਾ ਪੂਰਵੀ ਅੰਦਰ ਕਈ ਵਿਕਾਸ ਦੇ ਪ੍ਰੋਜੈਕਟਾਂ ਤੇ ਕੰਮ ਚੱਲ ਰਿਹਾ ਹੈ ਅਤੇ ਕਈ ਵਿਕਾਸ ਦੇ ਪ੍ਰੋਜੈਕਟ ਮੁਕੰਮਲ ਕੀਤੇ ਜਾ ਚੁੱਕੇ ਹਨ । ਇਸ ਮੌਕੇ ਤੇ ਹਾਜ਼ਰ ਇਲਾਕਾ ਵਾਸੀਆਂ ਨੇ ਕਿਹਾ ਕਿ ਉਹ ਧੰਨਵਾਦੀ ਹਨ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਜੀ ਦੇ ਜਿਨਾਂ ਦੀ ਬਦੌਲਤ ਉਹਨਾਂ ਦੇ ਵਾਰਡ ਅੰਦਰ ਵਿਕਾਸ ਕਾਰਜਾਂ ਦੀ ਸ਼ੁਰੂਆਤ ਹੋਈ ਹੈ । ਉਹਨਾਂ ਕਿਹਾ ਕਿ ਸੂਬੇ ਦੀਆਂ ਸਾਬਕਾ ਸਰਕਾਰਾਂ ਨੇ ਵਿਕਾਸ ਦੇ ਨਾਂ ਤੇ ਸਿਰਫ ਰਾਜਨੀਤੀ ਕੀਤੀ ਵਿਕਾਸ ਨਹੀਂ । ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਆਗੂ ਦੀਪਕ ਭਾਂਸਲ , ਰਮੇਸ਼ ਪੀਂਕਾ , ਅਮਰਜੀਤ ਸਿੰਘ ,ਕਰਮਜੀਤ ਸਿੰਘ ਭੋਲਾ ਨਿਧੀ ਗੁਪਤਾ – ਪਕੰਜ ਮਹਿਤਾ ਮਨਜੀਤ ਸਿੰਘ ਚੌਹਾਨ ਮੋਹਿਤ ਸ਼ਰਮਾ – ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।