ਵਿਧਾਇਕ ਛੀਨਾ ਦੀ ਅਗਵਾਈ ‘ਚ ਦੱਖਣੀ ਵਿਧਾਨ ਸਭਾ ਹਲਕੇ ਦੀ ਬਦਲੀ ਨੁਹਾਰ , ਸੜਕਾਂ ਦੀ ਉਸਾਰੀ ਦਾ ਕੰਮ ਜੋਰਾਂ ‘ਤੇ, ਪਿਛਲੇ ਸਾਲਾਂ ਦੇ ਤੋੜੇ ਰਿਕਾਰਡ ਵਾਰਡ ਨੰਬਰ 32 ਅਤੇ 33 ‘ਚ ਬਸੰਤ ਨਗਰ ਅਤੇ ਗੁਰਦੁਆਰਾ ਰੇਹਡੂ ਸਾਹਿਬ ਰੋਡ ਦੀ ਉਸਾਰੀ ਦਾ ਕੰਮ ਕਰਵਾਇਆ ਸ਼ੁਰੂ !
ਲੁਧਿਆਣਾ, 22 ਨਵੰਬਰ (ਮਨਪ੍ਰੀਤ ਸਿੰਘ ਅਰੋੜਾ) – ਵਿਧਾਨ ਸਭਾ ਹਲਕਾ ਦੱਖਣੀ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਦੀ ਅਗਵਾਈ ਹੇਠ ਵਾਰਡ ਨੰਬਰ 32 ਅਤੇ 33 ਵਿੱਚ ਬਸੰਤ ਨਗਰ ਅਤੇ ਗੁਰਦੁਆਰਾ ਰੇਹਡੂ ਸਾਹਿਬ ਰੋਡ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ।
ਵਿਧਾਇਕ ਛੀਨਾ ਵਲੋਂ ਆਪਣੇ ਸੰਬੋਧਨ ਵਿੱਚ ਦੱਸਿਆ ਗਿਆ ਕਿ ਇਨ੍ਹਾਂ ਦੋਵਾਂ ਸੜਕਾਂ ‘ਤੇ ਲਗਭਗ 85 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਸੜਕਾਂ ਦੇ ਨਿਰਮਾਣ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ
।
ਜ਼ਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ ਦੱਖਣੀ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਕਾਸ ਕਾਰਜਾਂ ਵਿੱਚ ਇੱਕ ਤੋਂ ਬਾਅਦ ਇੱਕ ਨਵੇਂ ਅਧਿਆਏ ਜੋੜ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਭਰ ਵਿੱਚ ਵਿਕਾਸ ਕਾਰਜ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ।
ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਦੱਸਿਆ ਕਿ ਇਸ ਸੜਕ ਦੀ ਹਾਲਤ ਪਿਛਲੇ ਕਈ ਸਾਲਾਂ ਤੋਂ ਬਹੁਤ ਖਸਤਾ ਸੀ, ਜਿਸ ਕਾਰਨ ਇਲਾਕੇ ਦੇ ਲੋਕਾਂ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਸੀ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਤੁਰੰਤ ਇਨ੍ਹਾਂ ਸੜਕਾਂ ਨੂੰ ਮਨਜ਼ੂਰੀ ਦਿੱਤੀ ਜਿਸ ਕਰਕੇ ਸੜਕਾਂ ਦੀ ਉਸਾਰੀ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ।
ਵਿਧਾਇਕ ਛੀਨਾ ਨੇ ਅੱਗੇ ਕਿਹਾ ਕਿ ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਸਾਰੇ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਲਾਕੇ ਦੀ ਹਾਲਤ ਬਹੁਤ ਮਾੜੀ ਸੀ, ਕਿਉਂਕਿ ਹਲਕਾ ਦੱਖਣੀ ਵਿੱਚ ਪਿਛਲੀਆਂ ਸਰਕਾਰਾਂ ਸਮੇਂ ਵਿਕਾਸ ਕਾਰਜ ਨਹੀਂ ਹੋ ਸਕੇ ਸਨ, ਪਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਕੋਨੇ-ਕੋਨੇ ਵਿੱਚ ਵਿਕਾਸ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਹੁਣ ਵਿਧਾਨ ਸਭਾ ਹਲਕਾ ਦੱਖਣੀ ਦਾ ਕੋਈ ਵੀ ਕੋਨਾ ਵਿਕਾਸ ਕਾਰਜਾਂ ਤੋਂ ਸੱਖਣਾ ਨਹੀਂ ਰਹੇਗਾ, ਇਸ ਲਈ ਦੱਖਣੀ ਹਲਕੇ ਦੇ ਵਿੱਚ ਵਿਕਾਸ ਕਾਰਜਾਂ ਦੀ ਹਨੇਰੀ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਟੀਮ ਲਗਾਤਾਰ ਸਰਵੇ ਕਰਦੀ ਹੈ ਅਤੇ ਲੋੜ ਮੁਤਾਬਕ ਸੜਕਾਂ ਦੇ ਨਿਰਮਾਣ ਦਾ ਕੰਮ ਵੀ ਕੀਤੇ ਜਾ ਰਹੇ ਹਨ. ਇਸ ਤੋਂ ਇਲਾਵਾ ਸੜਕਾਂ ਦੇ ਨਿਰਮਾਣ ਵਿੱਚ ਕਿਸੇ ਕਿਸਮ ਦੀ ਕੋਈ ਧਾਂਦਲੀ ਨਾ ਹੋਵੇ, ਟੀਮਾਂ ਲਗਾਤਾਰ ਨਿਗਰਾਨੀ ਕਰ ਰਹੀਆਂ ਹਨ। ਇਸ ਮੌਕੇ ਇਲਾਕੇ ਦੇ ਲੋਕਾਂ ਨੇ ਵਿਸ਼ੇਸ਼ ਤੌਰ ‘ਤੇ ਵਿਧਾਇਕ ਛੀਨਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਹਲਕੇ ਦਾ ਅਸਲ ਵਿਕਾਸ ਹੁਣ ਹੋ ਰਿਹਾ ਹੈ।