Home Ludhiana ਵਿਧਾਇਕ ਛੀਨਾ ਵਲੋਂ ਵਾਰਡ ਨੰਬਰ 27 ਤੇ 32 ‘ਚ 2 ਟਿਊਬਵੈਲਾਂ ਦਾ...

ਵਿਧਾਇਕ ਛੀਨਾ ਵਲੋਂ ਵਾਰਡ ਨੰਬਰ 27 ਤੇ 32 ‘ਚ 2 ਟਿਊਬਵੈਲਾਂ ਦਾ ਰੱਖਿਆ ਨੀਂਹ ਪੱਥਰ !

71
0
ad here
ads
ads

ਵਿਧਾਇਕ ਛੀਨਾ ਵਲੋਂ ਵਾਰਡ ਨੰਬਰ 27 ਤੇ 32 ‘ਚ 2 ਟਿਊਬਵੈਲਾਂ ਦਾ ਰੱਖਿਆ ਨੀਂਹ ਪੱਥਰ , ਕਰੀਬ 13 ਲੱਖ ਰੁਪਏ ਦੀ ਲਾਗਤ ਵਾਲਾ ਪ੍ਰੋਜੈਕਟ ਜਲਦ ਹੋਵੇਗਾ ਮੁਕੰਮਲ

ਇਲਾਕੇ ‘ਚ ਨਿਰਵਿਘਨ ਪਾਣੀ ਦੀ ਸਪਲਾਈ ਨਾਲ ਵਸਨੀਕਾਂ ਨੂੰ ਮਿਲੇਗੀ ਵੱਡੀ ਰਾਹਤ – ਰਾਜਿੰਦਰਪਾਲ ਕੌਰ ਛੀਨਾ

ਲੁਧਿਆਣਾ, 15 ਦਸੰਬਰ (ਗੌਰਵ ਬੱਸੀ) – ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 27 ਅਤੇ ਵਾਰਡ ਨੰਬਰ 32  ਅਧੀਨ ਕੈਲਾਸ਼ ਨਗਰ ਨੇੜੇ ਗੁਰਦੁਆਰਾ ਸਾਹਿਬ ਗਲੀ ਨੰਬਰ ਇੱਕ ਅਤੇ ਦੋ ਦੇ ਵਿੱਚ ਲਗਭਗ 13 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਦੋ ਟਿਊਬਵੈਲਾਂ ਦਾ ਨੀਂਹ ਪੱਥਰ ਰੱਖਿਆ ਗਿਆ।
ਵਿਧਾਇਕ ਛੀਨਾ ਨੇ ਕਿਹਾ ਇਨ੍ਹਾਂ ਟਿਊਬਵੈਲਾਂ ਦੇ ਸਥਾਪਤ ਹੋਣ ਨਾਲ ਇਲਾਕੇ ਦੇ ਵਿੱਚ ਨਿਰਵਿਘਨ ਪਾਣੀ ਦੀ ਸਪਲਾਈ ਹੋਵੇਗੀ ਅਤੇ ਲੋਕਾਂ ਨੂੰ ਪਾਣੀ ਦੀ ਕਿੱਲਤ ਤੋਂ ਨਿਜਾਤ ਮਿਲੇਗੀ। ਉਨ੍ਹਾਂ ਵਿਸ਼ਵਾਸ ਦੁਆਇਆ ਕਿ ਜਲਦ ਤੋਂ ਜਲਦ ਇਹ ਕੰਮ ਮੁਕੰਮਲ ਹੋਵੇਗਾ ਅਤੇ ਲੋਕਾਂ ਨੂੰ ਪਾਣੀ ਵੀ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ।
ਇਸ ਦੌਰਾਨ ਜਿੱਥੇ ਹਲਕੇ ਦੇ ਲੋਕਾਂ ਨੇ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਉੱਥੇ ਉਨ੍ਹਾਂ ਮੀਡੀਆ ਨਾਲ ਮੁਖਾਤਿਬ ਹੁੰਦਿਆਂ ਕਿਹਾ ਕਿ ਪੀਣ ਵਾਲੇ ਪਾਣੀ ਦੀ ਸਮੱਸਿਆ ਇਸ ਇਲਾਕੇ ਦੀ ਚਿਰੌਕਣੀ ਮੰਗੀ ਸੀ। ਉਨ੍ਹਾਂ ਕਿਹਾ ਕਿ ਰਿਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਦੇ ਸਮੇਂ ਦੌਰਾਨ ਕੰਮ ਮੁਕੰਮਲ ਹੀ ਨਹੀਂ ਕੀਤੇ ਗਏ। ਉਹਨਾਂ ਕਿਹਾ ਕਿ ਇਹ ਕਾਫੀ ਸੰਘਣੀ ਆਬਾਦੀ ਵਾਲਾ ਇਲਾਕਾ ਹੈ, ਜਿਸ ਕਰਕੇ ਇਲਾਕੇ ਦੇ ਵਿੱਚ ਪਾਣੀ ਦੀ ਖਪਤ ਵੀ ਵਧੇਰੇ ਹੈ ਪਰ ਪਾਣੀ ਦੀ ਸਪਲਾਈ ਘੱਟ ਹੋਣ ਕਰਕੇ ਲੋਕ ਖੱਜਲ ਖੁਆਰ ਹੋ ਰਹੇ ਸਨ ਅਤੇ ਲੋਕਾਂ ਦਾ ਬਹੁਤ ਸਾਰਾ ਸਮਾਂ ਪਾਣੀ ਪ੍ਰਬੰਧਨ ਵਿੱਚ ਹੀ ਬਰਬਾਦ ਹੋ ਜਾਂਦਾ ਸੀ।
ad here
ads
Previous articleLudhiana Police has arrested 02 accused and recovered 02 mobile phones, 9,500 Rupees Cash and 01 Activa from them!
Next articleਅੱਜ ਮਿਤੀ 15-12-2023 ਨੂੰ ਦਫਤਰ ਡਿਪਟੀ ਡਾਇਰੈਕਟਰ ਬਾਗਬਾਨੀ ਲੁਧਿਆਣਾ ਦੀ ਫਲ ਸੁਰਖਿਆ ਲੈਬਾਰਟਰੀ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਪੀ.ਏ.ਯੂ. ਜਿਲ੍ਹਾ ਲੁਧਿਆਣਾ ਦੇ ਵਿਦਿਆਰਥੀਆਂ ਦਾ !

LEAVE A REPLY

Please enter your comment!
Please enter your name here