Home DEVELOPMENT ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 32 ‘ਚ ਕੰਪੈਕਟਰ ਦਾ ਉਦਘਾਟਨ !

ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 32 ‘ਚ ਕੰਪੈਕਟਰ ਦਾ ਉਦਘਾਟਨ !

115
0
ad here
ads
ads

ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 32 ‘ਚ ਕੰਪੈਕਟਰ ਦਾ ਉਦਘਾਟਨ ,ਕਿਹਾ 2 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਤਹਿਤ ਲੋਕਾਂ ਨੂੰ ਕੂੜੇ ਦੇ ਢੇਰਾਂ ਤੋਂ ਮਿਲੇਗਾ ਛੁਟਕਾਰਾ !

ਲੁਧਿਆਣਾ, 16 ਫਰਵਰੀ (ਮਨਪ੍ਰੀਤ ਸਿੰਘ ਅਰੋੜਾ) – ਹਲਕੇ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਅੱਜ ਸਥਾਨਕ ਵਾਰਡ ਨੰਬਰ 32 ਅਧੀਨ ਢੰਡਾਰੀ ਕਲਾਂ ਵਿਖੇ 2 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਕੰਪੈਕਟਰ ਦਾ ਉਦਘਾਟਨ ਕੀਤਾ ਗਿਆ।
ਵਿਧਾਇਕ ਛੀਨਾ ਨੇ ਕਿਹਾ ਕਿ ਇਸ ਕੰਪੈਕਟਰ ਦੇ ਕਾਰਜਸ਼ੀਲ ਹੋਣ ਨਾਲ ਇਲਾਕੇ ਦੇ ਵਿੱਚ ਆ ਰਹੀ ਕੂੜੇ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਕੰਪੈਕਟ ਕਰਕੇ ਅੱਗੇ ਮੁੱਖ ਡੰਪ ਤੇ ਭੇਜਿਆ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਇਹ ਪਹਿਲਕਦਮੀ ਹਲਕਾ ਦੱਖਣੀ ਦੀ ਨੁਹਾਰ ਬਦਲਣ ਵਿੱਚ ਬੇਹੱਦ ਸਹਾਈ ਸਿੱਧ ਹੋਵੇਗੀ।
ਇਸ ਮੌਕੇ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਵਿਧਾਇਕ ਛੀਨਾ ਦੀ ਟੀਮ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।
ਵਿਧਾਇਕ ਛੀਨਾ ਵੱਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਜਿਨ੍ਹਾਂ ਦੀ ਅਗਵਾਈ ਵਾਲੀ ਸਰਕਾਰ ਦੇ ਚੱਲਦਿਆਂ ਹਲਕਾ ਦੱਖਣੀ ਨੂੰ ਖੂਬਸੂਰਤ ਬਣਾਉਣ ਲਈ ਕਦੇ ਫੰਡਾਂ ਦੀ ਘਾਟ ਮਹਿਸੂਸ ਨਹੀਂ ਹੋਈ।
ਇਸ ਮੌਕੇ ਹਲਕਾ ਨਿਵਾਸੀਆਂ ਵੱਲੋਂ ਵੀ ਵਿਧਾਇਕ ਛੀਨਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਤੇ ਕਿਹਾ ਕਿ ਉਹਨਾਂ ਦੇ ਇਲਾਕੇ ਦੇ ਵਿੱਚ ਇਸ ਪ੍ਰੋਜੈਕਟ ਦੀ ਬੇਹੱਦ ਲੋੜ ਸੀ ਕਿਉਂਕਿ ਇਲਾਕੇ ਦੇ ਵਿੱਚ ਲੋਕਾਂ ਨੂੰ ਲਈ ਕੂੜਾ ਇੱਕ ਵੱਡੀ ਸਿਰਦਰਦੀ ਬਣਿਆ ਹੋਇਆ ਸੀ, ਹੁਣ ਇਸ ਪ੍ਰੋਜੈਕਟ ਨਾਲ ਕੂੜੇ ਦਾ ਪ੍ਰਬੰਧਨ ਹੋ ਸਕੇਗਾ ਅਤੇ ਪ੍ਰਦੂਸ਼ਣ ਤੋਂ ਵੀ ਮੁਕਤੀ ਮਿਲੇਗੀ।

ad here
ads
Previous articleਲੁਧਿਆਣਾ ਪੁਲਿਸ ਵੱਲੋਂ ਨਸ਼ੇ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ 01 ਦੋਸ਼ੀ ਨੂੰ ਗਿਰਫ਼ਤਾਰ ਕੀਤਾ ਗਿਆ। ਜਿਸ ਪਾਸੋਂ 06 ਕਿਲੋਗ੍ਰਾਮ ਅਫੀਮ ਅਤੇ 01 ਕਾਰ ਬਰਾਮਦ !
Next articleਸੀ.ਆਈ.ਆਈ. ਲੁਧਿਆਣਾ ਜ਼ੋਨਲ ਟੀਮ ਵੱਲੋਂ ਲੁਧਿਆਣਾ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ !

LEAVE A REPLY

Please enter your comment!
Please enter your name here