Home Ludhiana ਵਿਧਾਇਕ ਪਰਾਸ਼ਰ ਨੇ ਗਣੇਸ਼ ਨਗਰ ਵਿੱਚ 25 ਐਚ.ਪੀ. ਟਿਊਬਵੈੱਲ ਲਗਾਉਣ ਦੇ ਕੰਮ...

ਵਿਧਾਇਕ ਪਰਾਸ਼ਰ ਨੇ ਗਣੇਸ਼ ਨਗਰ ਵਿੱਚ 25 ਐਚ.ਪੀ. ਟਿਊਬਵੈੱਲ ਲਗਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ !

219
0
ad here
ads
ads

ਵਿਧਾਇਕ ਪਰਾਸ਼ਰ ਨੇ ਗਣੇਸ਼ ਨਗਰ ਵਿੱਚ 25 ਐਚ.ਪੀ. ਟਿਊਬਵੈੱਲ ਲਗਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ

ਲੁਧਿਆਣਾ, 23 ਸਤੰਬਰ (ਮਨਪ੍ਰੀਤ ਸਿੰਘ ਅਰੋੜਾ) ਸੁੰਦਰ ਨਗਰ ਅਤੇ ਕਿਰਪਾਲ ਨਗਰ ਇਲਾਕੇ ਵਿੱਚ 84 ਲੱਖ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਤੋਂ ਇੱਕ ਦਿਨ ਬਾਅਦ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਸ਼ਨੀਵਾਰ ਨੂੰ ਵਾਰਡ ਨੰਬਰ 80 ਦੇ ਗਣੇਸ਼ ਨਗਰ (ਬਾਬਾ ਬਾਲਕ ਨਾਥ ਮੰਦਰ ਨੇੜੇ) ਵਿੱਚ 25 ਐਚ.ਪੀ. ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।

ਇਹ ਟਿਊਬਵੈੱਲ 10.70 ਲੱਖ ਰੁਪਏ ਦੀ ਲਾਗਤ ਨਾਲ ਲਗਾਇਆ ਜਾ ਰਿਹਾ ਹੈ ਅਤੇ ਇਸ ਨਾਲ ਗਣੇਸ਼ ਨਗਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪਾਣੀ ਦੀ ਸਪਲਾਈ ਸੁਚਾਰੂ ਹੋ ਜਾਵੇਗੀ।

ad here
ads

ਵਿਧਾਇਕ ਪਰਾਸ਼ਰ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਕੰਮ ਕਰ ਰਹੀ ਹੈ। ਲੁਧਿਆਣਾ ਕੇਂਦਰੀ ਹਲਕੇ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਅਧਿਕਾਰੀਆਂ ਨੂੰ ਕੰਮਾਂ ਦੀ ਗੁਣਵੱਤਾ ’ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।

ਵਿਧਾਇਕ ਪਰਾਸ਼ਰ ਨੇ ਅੱਗੇ ਕਿਹਾ ਕਿ ਜੇਕਰ ਨਿਰਧਾਰਤ ਸਮੇਂ ਵਿੱਚ ਪ੍ਰਾਜੈਕਟਾਂ ਨੂੰ ਮੁਕੰਮਲ ਕਰਨ ਵਿੱਚ ਕੋਈ ਦੇਰੀ ਹੋਈ ਤਾਂ ਸਬੰਧਤ ਠੇਕੇਦਾਰ ਅਤੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਹ ਲਗਾਤਾਰ ਹਲਕੇ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਇਲਾਕਾ ਨਿਵਾਸੀਆਂ ਨਾਲ ਮੀਟਿੰਗਾਂ ਕਰ ਕੇ ਉਨ੍ਹਾਂ ਤੋਂ ਫੀਡਬੈਕ ਲੈ ਰਹੇ ਹਨ। ਵਿਧਾਇਕ ਪਰਾਸ਼ਰ ਨੇ ਕਿਹਾ ਕਿ ਲੁਧਿਆਣਾ ਕੇਂਦਰੀ ਹਲਕੇ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।

——–

ad here
ads
Previous articleCommissioner of Police, Ludhiana inaugurated Renovated GO’s Mess at Police Lines !
Next articleਨੋਬਲ ਫਾਊਂਡੇਸ਼ਨ ਵਲੋਂ ਸਾਲਾਨਾ ਸਵਾਭੀਮਾਨ ਅਵਾਰਡ ਸਮਾਰੋਹ ਆਯੋਜਿਤ , ਸਮਾਗਮ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ !

LEAVE A REPLY

Please enter your comment!
Please enter your name here